Mindblown: a blog about philosophy.

  • ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

    ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

    ਚੰਡੀਗੜ੍ਹ, 11 ਮਾਰਚ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ‘ਚਿੱਟਾ ਸੋਨਾ’ ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ।…

  • ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ: 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ- ਤਰੁਨਪ੍ਰੀਤ ਸਿੰਘ ਸੌਂਦ

    ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ: 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ- ਤਰੁਨਪ੍ਰੀਤ ਸਿੰਘ ਸੌਂਦ

    ਚੰਡੀਗੜ੍ਹ, 11 ਮਾਰਚ: ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਲਈ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ…

  • ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

    ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

    ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜ਼ਿਲਾ ਖੁਰਾਕ ਸਪਲਾਈ ਕੰਟਰੋਲਰਾਂ(ਡੀ.ਐਫ.ਐਸ.ਸੀਜ਼.) ਵੱਲੋਂ ਪਿਛਲੇ ਸਾਉਣੀ ਸੀਜ਼ਨ ਨਾਲ ਸਬੰਧਿਤ ਚੌਲਾਂ ਦੀ ਮਿੱਲਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ…

  • ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

    ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

    ਚੰਡੀਗੜ੍ਹ, 11 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ‘ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ…

  • ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

    ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

    ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।…

  • ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ‘ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ

    ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ‘ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ

    ਫਰੀਦਕੋਟ 11 ਫਰਵਰੀ 2025 (  )  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਫ਼ਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ । ‘ਨਵੀਆਂ ਖੇਤੀ ਤਕਨੀਕਾਂ ਅਪਣਾਓ, ਖਰਚ ਘਟਾਓ, ਝਾੜ ਵਧਾਓ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ .ਏ .ਯੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਸ. ਗੁਰਦਿੱਤ…

  • ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸਫ਼ਲਤਾ ਪੂਰਵਕ ਹੋਈ

    ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸਫ਼ਲਤਾ ਪੂਰਵਕ ਹੋਈ

    ਬਰਨਾਲਾ, 11 ਮਾਰਚਜ਼ਿਲ੍ਹਾ ਬਰਨਾਲਾ ਵਿਖੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਲਈ ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ, ਬਰਨਾਲਾ ਅਤੇ ਸੈਕੰਡਰੀ ਵਰਗ ਲਈ ਡਾਇਟ ਚੀਮਾ ਜੋਧਪੁਰ ਵਿਖੇ ਅਧਿਆਪਕਾਂ ਨੂੰ ਮਿਸ਼ਨ ਸਮਰੱਥ ਤਹਿਤ ਰਿਸੋਰਸ ਪਰਸਨਜ਼…

  • ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

    ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

    ਪਟਿਆਲਾ, 11 ਮਾਰਚ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ…

  • ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

    ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

    ਹੁਸ਼ਿਆਰਪੁਰ, 11 ਮਾਰਚ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਇਹ ਸੰਸਥਾਵਾਂ ਹੋਰ ਮਜ਼ਬੂਤ ਹੋ ਸਕਣ।ਉਨ੍ਹਾਂ ਕਿਹਾ ਕਿ ਕਿੱਤਾਮੁਖੀ ਸਿਖਲਾਈ ਲੈ ਚੁੱਕੇ ਨੌਜਵਾਨਾਂ ਨੂੰ ਵੀ ਵੱਖ-ਵੱਖ ਕੰਮਾਂ ਦੀ ਸਥਾਪਤੀ ਲਈ ਲੋੜੀਂਦੇ ਕਰਜ਼ਿਆਂ ਦੀ ਜਾਣਕਾਰੀ ਦਿੱਤੀ…

  • ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

    ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

    ਸ੍ਰੀ ਮੁਕਤਸਰ ਸਾਹਿਬ, 11 ਮਾਰਚ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ…

  • ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    ਹੁਸ਼ਿਆਰਪੁਰ, 11 ਮਾਰਚ :               ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।            ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।              ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।           ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।           ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਮਈ 2025 ਤੱਕ ਲਾਗੂ ਰਹਿਣਗੇ।

  • ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ  ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ

    ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ  ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ

    ਤਰਨ ਤਾਰਨ, 11 ਮਾਰਚ ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸਨਲ ਬੀ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਦੋ ਰੋਜ਼ਾ ਸੈਮੀਨਾਰ ਰੇਡੀਐੱਸ ਬੈਂਕੁਅਟ ਹਾਲ, ਸਰਹਾਲੀ ਰੋਡ ਤਰਨ ਤਾਰਨ ਵਿਖੇ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੇ 200 ਤੋਂ ਵੱਧ ਜਿਮੀਂਦਾਰਾਂ ਨੇ ਭਾਗ ਲਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.…

  • ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ‘ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

    ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ‘ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

    ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 10 ਮਾਰਚ:  ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਤਕਰੀਬਨ ਛੇ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ…

  • ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ 

    ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ 

    ਸੰਗਰੂਰ, 10 ਮਾਰਚ : ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

  • ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਹੁਸ਼ਿਆਰਪੁਰ-ਊਨਾ ਰੋਡ ਦੀ ਤੁਰੰਤ ਰਿਪੇਅਰ ਕਰਵਾਉਣ ਦੀ ਮੰਗ

    ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਹੁਸ਼ਿਆਰਪੁਰ-ਊਨਾ ਰੋਡ ਦੀ ਤੁਰੰਤ ਰਿਪੇਅਰ ਕਰਵਾਉਣ ਦੀ ਮੰਗ

    ਹੁਸ਼ਿਆਰਪੁਰ, 10 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਦੀ ਤਰਸਯੋਗ ਹਾਲਤ ਦਾ ਜਾਇਜ਼ਾ ਲੈਂਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਾਹਗੀਰਾਂ ਦੀ ਭਾਰੀ ਆਮਦ ਅਤੇ ਸੁਰੱਖਿਅਤ ਆਵਾਜਾਈ ਦੇ ਮੱਦੇਨਜ਼ਰ ਇਸ ਸੜਕ ਦੀ ਤੁਰੰਤ ਲੋੜੀਂਦੀ ਮੁਰੰਮਤ ਯਕੀਨੀ ਬਣਾਉਣ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਸੜਕ ਦੀ ਹਾਲਤ ਸੁਧਾਰਨ…

  • ਮਾਨਯੋਗ ਰਾਸ਼ਟਰਪਤੀ ਦੀ ਆਮਦ ਤੇ ਜਿਲ੍ਹਾ ਮੈਜਿਸਟਰੇਟ ਨੇ  ਘੋਸਿਤ ਕੀਤਾ “ਨੋ ਫਲਾਇੰਗ ਜੋਨ ”

    ਮਾਨਯੋਗ ਰਾਸ਼ਟਰਪਤੀ ਦੀ ਆਮਦ ਤੇ ਜਿਲ੍ਹਾ ਮੈਜਿਸਟਰੇਟ ਨੇ  ਘੋਸਿਤ ਕੀਤਾ “ਨੋ ਫਲਾਇੰਗ ਜੋਨ ”

    ਸ੍ਰੀ ਮੁਕਤਸਰ ਸਾਹਿਬ 10 ਮਾਰਚ                           ਸ੍ਰੀ ਅਭਿਜੀਤ ਕਪਲਿਸ਼ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 11 ਮਾਰਚ 2025 ਨੂੰ  ਮਾਨਯੋਗ ਰਾਸ਼ਟਰਪਤੀ ਭਾਰਤ, ਕੇਂਦਰੀ ਯੂਨੀਵਰਸਿਟੀ,ਪੰਜਾਬ ਪਿੰਡ ਘੁੱਦਾ ਅਤੇ ਏਮਜ਼ ਹਸਪਤਾਲ…

  • ਡਾ ਬਲਜੀਤ ਕੌਰ ਵੱਲੋਂ ਪੰਚਾਇਤਾਂ ਨਾਲ ਬੈਠਕ

    ਡਾ ਬਲਜੀਤ ਕੌਰ ਵੱਲੋਂ ਪੰਚਾਇਤਾਂ ਨਾਲ ਬੈਠਕ

    ਮਲੋਟ / ਸ੍ਰੀ ਮੁਕਤਸਰ ਸਾਹਿਬ 10 ਮਾਰਚ                          ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬੈਠਕ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਵਿਉਂਤਬੰਦੀ ਉਲੀਕੀ। ਇਸ ਮੌਕੇ ਉਨਾਂ ਨੇ ਪੰਚਾਇਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ…

  • ਚੋਣ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਦਾ ਸੱਦਾ

    ਚੋਣ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਦਾ ਸੱਦਾ

    ਜਲੰਧਰ, 10 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਅੱਜ ਸਥਾਨਕ ਡੀ.ਏ.ਵੀ. ਕਾਲਜ ਵਿਖੇ 87ਵੇਂ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਸਕਾਰਾਮਕ ਸੋਚ ਦੇ ਧਾਰਨੀ ਬਣਨ ਦਾ ਸੱਦਾ ਦਿੱਤਾ। ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਡਾ. ਸੰਧੂ ਨੇ ਕਿਹਾ ਕਿ ਸਕਾਰਾਤਮਕ ਰਵੱਈਆ ਅਪਣਾ…

  • ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

    ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

    ਚੰਡੀਗੜ੍ਹ, 10 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ ਵਿੱਚ ਰਹਿਣ ਦੇ…

  • ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

    ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

    ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ। ਦੀਪਕ ਬਾਲੀ ਨੇ ਕਿਹਾ ਕਿ 1986 ਤੋਂ ਉਹ…

Got any book recommendations?