Mindblown: a blog about philosophy.
-

ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ
ਮੋਗਾ, 6 ਫਰਵਰੀ (000) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਦਫਤਰ ਵਧੀਕ ਡਿਪਟੀ ਕਮਿਸ਼ਨਰ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 6 ਫਰਵਰੀ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ…
-

ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ 06 ਫਰਵਰੀ : ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ 09 ਸੇਵਾ ਕੇਂਦਰਾਂ ਕਾਰਜਸ਼ੀਲ ਹਨ ਜਿਨ੍ਹਾਂ ਤੋਂ ਕਰੀਬ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਜ਼ਿਲ੍ਹਾਂ ਬਣਨ ਤੋਂ ਬਾਅਦ ਪੋਰਟਲ ਰਾਹੀਂ ਸੇਵਾ ਕੇਂਦਰਾਂ ‘ਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਘੱਟੋ ਘੱਟ ਬਕਾਇਆ ਦਰ ਨੂੰ ਕਾਇਮ ਰੱਖਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ । ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ । ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਸਾਰੇ 09 ਸੇਵਾ ਕੇਂਦਰਾਂ ਵਿੱਚ ਲਗਭਗ 430 ਸੇਵਾਵਾਂ ਲਈ ਪ੍ਰਸ਼ਾਸਨ ਨੂੰ 63,916 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਗਿਆ। ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ 0.21 ਫ਼ੀਸਦੀ ਦੀ ਦਰ ਨਾਲ ਸਿਰਫ 127 ਅਰਜੀਆਂ ਹੀ ਨਿਪਟਾਰੇ ਲਈ ਬਕਾਇਆ ਹਨ। ਉਨ੍ਹਾਂ ਪੈਂਡੈਂਸੀ (ਲੰਬਿਤ ਮਾਮਲੇ) ਦੀ ਨਿਯਮਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਹਾਸਲ ਕਰਨ ਇੱਕ ਵਿਹਾਰਕ ਕਾਰਜਵਿਧੀ ਵਿਕਸਿਤ ਕਰਨ ਦੇ ਨਿਰਦੇਸ਼ ਦਿੰਦਿਆ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਸਬ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ‘ਤੇ ਬਕਾਇਆ ਪਈਆਂ ਅਰਜ਼ੀਆਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਤਾਂ ਜੋ ਪੈਂਡੈਂਸੀ (ਲੰਬਿਤ ਮਾਮਲੇ )ਨੂੰ ਜ਼ੀਰੋ ਫੀਸਦੀ ਤੱਕ ਲਜਾਇਆ ਜਾ ਸਕੇ ਅਤੇ ਵੱਧ ਤੋਂ ਵੱਧ ਬਕਾਇਆ ਦਰਖਾਸਤਾਂ ਵਾਲੇ ਵਿਭਾਗਾਂ ਤੋਂ ਰੋਜ਼ਾਨਾ ਆਧਾਰ ‘ਤੇ ਸਪੱਸ਼ਟੀਕਰਨ ਲਿਆ ਜਾਵੇ । ਇਸ ਮੌਕੇ ਉਨ੍ਹਾਂ ਨੇ ਤੈਅ ਸਮਾਂ ਸੀਮਾਂ ਤੋਂ ਪਹਿਲਾਂ ਅਰਜੀਆਂ ਦਾ ਨਿਪਟਾਰਾ ਕਰਨ ਵਾਲੇ ਅਧਿਕਾਰੀ/ ਕਰਮਚਾਰੀਆਂ ਦੀ ਸਲਾਘਾ ਕਰਦਿਆਂ ਬਾਕੀ ਕਰਮਚਾਰੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਪੈਂਡੈਂਸੀ (ਲੰਬਿਤ ਮਾਮਲੇ) ਦਰ ਨੂੰ ਜੀਰੋ ਤੱਕ ਲਿਜਾਇਆ ਜਾ ਸਕੇ। ਇਸ ਮੌਕੇ ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਤਹਿਸੀਲਦਾਰ ਪ੍ਰਵੀਨ ਕੁਮਾਰ,ਜ਼ਿਲਾ ਆਈ.ਟੀ ਮੈਨੇਜਰ ਮੋਨਿਕਾ ਸਿੰਗਲਾ, ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਨਰਿੰਦਰ ਸ਼ਰਮਾਂ, ਸੇਵਾ ਕੇਂਦਰਾਂ ਤੋਂ ਸਹਾਇਕ ਜ਼ਿਲਾ ਮੈਨੇਜਰ ਪੰਕਜ ਜੈਨ ਅਤੇ ਮਾਸਟਰ ਟ੍ਰੇਨਰ ਮਨਦੀਪ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
-

ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਜਲੰਧਰ, 5 ਫਰਵਰੀ : ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਤਰਨਤਾਰਨ ਦੇ ਸਰਹੱਦੀ ਖੇਤਰਾਂ ਤੋਂ ਨਸ਼ੀਲਾ ਪਦਾਰਥ ਪ੍ਰਾਪਤ ਕਰਨ ਵਾਲੇ ਮੁਲਜ਼ਮਾਂ ਨੂੰ ਸੀਆਈਏ ਸਟਾਫ ਨੇ ਪਤਾਰਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਜੋਹਲਾਂ ਗੇਟ ਨੇੜੇ ਗ੍ਰਿਫ਼ਤਾਰ ਕੀਤਾ ਹੈ।…
-

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ 2025—ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼
ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ ਸ਼੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਟੀਕ…
-

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ
ਚੰਡੀਗੜ੍ਹ, 5 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਅਧਿਕਾਰੀਆ ਨਾਲ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ…
-

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 5 ਫਰਵਰੀ: ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ…
-

ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪਲਾਸਟਿਕ ਲਿਫਾਫੇ ਜ਼ਬਤਬਰਨਾਲਾ, 5 ਫਰਵਰੀ
ਬਰਨਾਲਾ, 5 ਫਰਵਰੀ ਡਿਪਟੀ ਕਮਿਸਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਬਰਨਾਲਾ ’ਚ ਪਲਾਸਟਿਕ ਦੇ ਕੈਰੀ ਬੈਗ ਦੀ ਰੋਕਥਾਮ ਲਈ ਚੈਕਿੰਗ ਕੀਤੀ ਗਈ। ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਬਰਨਾਲਾ ਦੀ ਨਿਗਰਾਨੀ ਹੇਠ ਹੋਈ ਇਸ ਚੈਕਿੰਗ ਤਹਿਤ ਦੁਕਾਨਾਂ ਤੋਂ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਅਤੇ ਸਬੰਧਤ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੱਖ-ਵੱਖ ਸ਼ਖਸੀਅਤਾਂ ਦੇ ਅਕਾਲ ਚਲਾਣੇ ‘ਤੇ ਪੀੜਤ ਪਰਿਵਾਰਾਂ ਕੋਲ ਜਾ ਕੇ ਹਮਦਰਦੀ ਜਤਾਈ
ਸੁਨਾਮ ਉਧਮ ਸਿੰਘ ਵਾਲਾ, 5 ਫਰਵਰੀ – ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਪਿੰਡਾਂ ਤੇ ਸ਼ਹਿਰਾਂ ਵਿਖੇ ਪਿਛਲੇ ਦਿਨੀ ਅਚਨਚੇਤ ਵਿਛੋੜਾ ਦੇਣ ਵਾਲੀਆਂ ਸ਼ਖਸੀਅਤਾਂ ਦੀ ਰਿਹਾਇਸ਼ ਵਿਖੇ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਵ. ਡਾ. ਬ੍ਰਹਮ…
-

ਗਰੀਨ ਸਕੂਲ ਪ੍ਰੋਗਰਾਮ : ਹੁਸ਼ਿਆਰਪੁਰ ਨੂੰ ਦੇਸ਼ ਭਰ ’ਚੋਂ ਮਿਲਿਆ ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ
ਹੁਸ਼ਿਆਰਪੁਰ, 5 ਫਰਵਰੀ : ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਚਲਾਏ ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਮੋਹਰੀ ਰਹਿਣ ’ਤੇ ਹੁਸ਼ਿਆਰਪੁਰ ਨੂੰ ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ ਦਿੱਤਾ ਗਿਆ। ਇਹ ਐਵਾਰਡ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੇ ਨਵੀਂ ਦਿੱਲੀ ਵਿਖੇ ਇੰਡੀਆ ਹੈਬੀਟੇਟ ਸੈਂਟਰ ’ਚ ਹੋਏ ਸਮਾਗਮ ਦੌਰਾਨ ਪ੍ਰਾਪਤ ਕੀਤਾ। ਜ਼ਿਲ੍ਹੇ…
-

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ
ਚੰਡੀਗੜ੍ਹ/ਬਠਿੰਡਾ, 5 ਫਰਵਰੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ 06 ਫਰਵਰੀ ਨੂੰ ਖੂਨ ਜਾਂਚ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ
ਤਰਨ ਤਾਰਨ, 05 ਫਰਵਰੀ: ਜ਼ਿਲਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ 06 ਫਰਵਰੀ ਨੂੰ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੋਂ ਖੂਨ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ, ਇਨਾ ਗੱਲਾਂ ਦਾ…
-

38ਵੀਆਂ ਨੈਸ਼ਨਲ ਖੇਡਾਂ ’ਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਤਗਮੇ ਜਿੱਤੇ
ਪਟਿਆਲਾ, 5 ਫਰਵਰੀ:ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਦੇਹਰਾਦੂਨ (ਉਤਰਾਖੰਡ) ਵਿਖੇ ਚੱਲ ਰਹੀਆਂ 38ਵੀਆਂ ਨੈਸ਼ਨਲ ਖੇਡਾਂ-2025 ਵਿੱਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਵੁਸ਼ੂ ਖੇਡ ਦੇ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤੇ ਕਿ ਪਟਿਆਲਾ ਜ਼ਿਲ੍ਹੇ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਾਰ ਖਿਡਾਰੀ ਮਹਾਦੇਵ…
-

ਹਸਪਤਾਲ ਅਮਲੋਹ ਵਿਖੇ ਚਾਰ ਮਾਹਿਰ ਡਾਕਟਰ ਤਾਇਨਾਤ:-ਸਿਵਲ ਸਰਜਨ
ਅਮਲੋਹ/ਫ਼ਤਹਿਗੜ੍ਹ ਸਾਹਿਬ :-05 ਫਰਵਰੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਕਮਿਊਨਿਟੀ ਸਿਹਤ ਕੇਂਦਰ ਅਮਲੋਹ ਵਿੱਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਤਾਇਨਾਤੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਮੈਡੀਸਨ ਦੇ ਮਾਹਿਰ, ਬੱਚਿਆਂ ਦੇ ਮਾਹਿਰ, ਔਰਤ ਰੋਗਾਂ ਦੇ ਮਾਹਿਰ, ਬੇਹੋਸ਼ੀ ਦੇ ਮਾਹਿਰ ਆਦਿ ਚਾਰ ਮਾਹਿਰ ਡਾਕਟਰ ਤਾਇਨਾਤ ਹਨ। ਉਹਨਾਂ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ…
-

ਮੈਗਾ ਪੀ.ਟੀ.ਐਮ. ਦੌਰਾਨ “ਫਿਊਚਰ ਟਾਈਕੂਨ’ ਪ੍ਰੋਗਰਾਮ ਸਬੰਧੀ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ, 5 ਫਰਵਰੀ: ਅੰਮ੍ਰਿਤਸਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ‘ਫਿਊਚਰ ਟਾਈਕੂਨ’ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ ਦੌਰਾਨ ਅੱਜ ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਅਤੇ ਸਰਕਾਰੀ ਮਿਡਲ ਸਕੂਲ, ਭੋਏਵਾਲੀ ਵਿਖੇ ਹੋਈ ਮੈਗਾ…
-

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ
ਮੋਗਾ 5 ਫ਼ਰਵਰੀਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ – ਕਮ – ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀਆਂ ਦੀ ਅਗਵਾਈ ਅੱਜ ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਤਲਵੰਤ ਸਿੰਘ ਰਿਟਾਇਰਡ ਜੱਜ ਦਿੱਲੀ ਹਾਈ ਕੋਰਟ, ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ…
-

ਡਿਪਟੀ ਕਮਿਸ਼ਨਰ ਵੱਲੋਂ ਗ੍ਰਾਮ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੀ ਹਦਾਇਤ
ਫ਼ਰੀਦਕੋਟ 5 ਫਰਵਰੀ 2025 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਕਿ ਮਹਾਤਮਾ ਗਾਂਧੀ ਨਰੇਗਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਸਕੀਮ ਚਾਲੂ ਹੋਣ ਅਤੇ ਕੈਲੰਡਰ ਜਾਰੀ ਹੋਣ ਦੀ ਮਿਤੀ ਤੱਕ ਦਾ ਸੋਸ਼ਲ ਆਡਿਟ ਜਲਦ ਤੋਂ ਜਲਦ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਆਡਿਟ ਟੀਮਾਂ ਗ੍ਰਾਮ ਪੰਚਾਇਤ…
-

ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ
ਫਾਜ਼ਿਲਕਾ, 5 ਫਰਵਰੀ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਬਚਿਆਂ ਨੂੰ ਪ੍ਰਤੀ ਮਹੀਨਾ 4 ਹਜਾਰ ਰੁਪਏ ਮਾਲੀ ਸਹਾਇਤਾ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ…
-

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਪਠਾਨਕੋਟ, 5 ਫ਼ਰਵਰੀ 2025— ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ, ਤਹਿਸੀਲਦਾਰ, ਪਠਾਨਕੋਟ ਅਤੇ ਥਾਣਾ…
Got any book recommendations?