Mindblown: a blog about philosophy.
-

ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ:ਸ਼ੰਭੂ ਰੇਲਵੇ ਟਰੈਕ ‘ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ),…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ…
-

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 29 ਅਪ੍ਰੈਲ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ…
-

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ
ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ…
-

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 29 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ…
-

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ
ਚੰਡੀਗੜ੍ਹ, 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 29 ਅਪ੍ਰੈਲ: ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਵਿੱਚ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ…
-

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ
ਮਾਨਸਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ…
-

ਵਿਧਾਇਕ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਸੜਕ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 29 ਅਪ੍ਰੈਲ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਤਿਆਰ ਕੀਤੀ ਸੜਕ ਦਾ ਉਦਘਾਟਨ ਕੀਤਾ। ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸੜਕ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ…
-

ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ
ਸ੍ਰੀ ਅਨੰਦਪੁਰ ਸਾਹਿਬ/ਨੰਗਲ 29 ਅਪ੍ਰੈਲ: ਰਾਜ ਦੀ ਸਭ ਤੋਂ ਵੱਡੀ ਕ੍ਰਿਕਟ ਲੀਗਾਂ ਵਿੱਚੋਂ ਇੱਕ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰ ਰੋਜ਼ ਵੱਖ-ਵੱਖ ਗ੍ਰਾਊਂਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਅਤੇ ਦਰਸ਼ਕ ਪਹੁੰਚ ਰਹੇ ਹਨ, ਜਿਸ ਨਾਲ ਖੇਡ ਮੈਦਾਨਾਂ ਵਿੱਚ ਰੌਣਕ ਬਣੀ ਹੋਈ ਹੈ।…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
ਚੰਡੀਗੜ੍ਹ, 29 ਅਪ੍ਰੈਲ 2026: ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ…
-

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ
ਚੰਡੀਗੜ੍ਹ, 29 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ…
-

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ
ਚੰਡੀਗੜ੍ਹ, 29 ਅਪ੍ਰੈਲ:– ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ…
-

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 28 ਅਪ੍ਰੈਲ 2026: ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਸੋਸ਼ਲ…
-

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ
ਚੰਡੀਗੜ੍ਹ, 28 ਅਪ੍ਰੈਲ:ਵੱਡਾ ਮੀਲ ਪੱਥਰ ਸਥਾਪਿਤ ਕਰਦਿਆਂ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਕਣਕ ਦੀ ਖਰੀਦ ਮਹਿਜ਼ ਦੋ ਹਫ਼ਤਿਆਂ ਵਿੱਚ ਅੱਜ 100 ਲੱਖ ਮੀਟਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਈ ਹੈ। ਕਣਕ ਦੀ ਆਮਦ ਨੇ 14 ਅਪ੍ਰੈਲ ਤੋਂ ਰਫ਼ਤਾਰ ਫੜੀ ਸੀ ਅਤੇ ਹੁਣ ਤੱਕ, ਭਾਵ 2 ਹਫ਼ਤਿਆਂ ਦੌਰਾਨ, ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 103.4 ਲੱਖ ਮੀਟਰਿਕ…
-

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ
ਚੰਡੀਗੜ੍ਹ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 423ਵੇਂ ਦਿਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ – ‘ਤੇ…
-

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ
ਚੰਡੀਗੜ੍ਹ, 28 ਅਪ੍ਰੈਲ– ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
*ਚੰਡੀਗੜ੍ਹ/ਅੰਮ੍ਰਿਤਸਰ, 28 ਅਪ੍ਰੈਲ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ…
-

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ
ਚੰਡੀਗੜ੍ਹ, 28 ਅਪ੍ਰੈਲ– ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਵਿੱਤੀ ਅਤੇ ਫਿਜੀਕਲ ਟੀਚਿਆਂ ਮੁਤਾਬਕ ਕੰਮ…
Got any book recommendations?
