Mindblown: a blog about philosophy.
-

ਫਾਜ਼ਿਲਕਾ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ 20 ਪਿੰਡ ਪੱਧਰੀ ਭੂਮੀ ਪਰਖ ਪ੍ਰਯੋਗਸ਼ਾਲਾਵਾਂ -ਡਿਪਟੀ ਕਮਿਸ਼ਨਰ
ਫਾਜ਼ਿਲਕਾ 17 ਜਨਵਰੀਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 20 ਪਿੰਡਾਂ ਵਿੱਚ ਪਿੰਡ ਪੱਧਰੀ ਭੂਮੀ ਪਰਖ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ। ਉਨਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਾਰਵਾਈ ਤੇਜ਼ੀ ਨਾਲ ਕੀਤੀ ਜਾਵੇ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 2.88 ਲੱਖ…
-

ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ
ਗੁਰਦਾਸਪੁਰ, 17 ਜਨਵਰੀ ( ) – ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਜੋ ਵੈੱਬਸਾਈਟ (https://agnipathvayu.cdac.in) ਪੋਰਟਲ ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਅਗਨੀਵੀਰ ਵਾਯੂ ਦੀ ਆਸਾਮੀ ਲਈ ਦੋਨੋਂ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ…
-

ਕੰਨਿਆ ਸਕੂਲ ਵਿੱਚ ਰੋਡ ਸੇਫਟੀ ਸਬੰਧੀ ਕਰਵਾਈਆਂ ਗਤੀਵਿਧੀਆਂ
ਸ੍ਰੀ ਅਨੰਦਪੁਰ ਸਾਹਿਬ 17 ਜਨਵਰੀ () ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਦੀ ਅਗਵਾਈ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਡ ਸੇਫਟੀ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਭਾਸ਼ਣ ਕਵਿਤਾਵਾਂ ਆਦਿ ਕਰਵਾਈਆਂ ਗਈਆਂ, ਜਿਹਨਾ ਵਿੱਚ ਛੇਵੀਂ ਤੋਂ ਬਾਰਵੀਂ…
-

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
ਫ਼ਿਰੋਜ਼ਪੁਰ, 17 ਜਨਵਰੀ 2025: ਵਧੀਕ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿੱਚ ਮਿਤੀ 18-01-2025 ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ…
-

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਤਰਨ ਤਾਰਨ 17 ਜਨਵਰੀ( ) ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ…
-

ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ
ਬਟਾਲਾ, 17 ਜਨਵਰੀ ( ) ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ…
-

ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ
ਫ਼ਤਹਿਗੜ੍ਹ ਸਾਹਿਬ, 17 ਜਨਵਰੀ:– ਪੰਜਾਬ ਸਰਕਾਰ ਵੱਲੋਂ 31 ਜਨਵਰੀ ਤੱਕ ਸੂਬੇ ਭਰ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਟਰੱਕ ਯੂਨੀਅਨ ਸਰਹਿੰਦ ਵਿਖੇ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਧੁੰਦ ਦੇ ਮੌਸਮ…
-

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ
– ਸਕੂਲ ֹ’ਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਤੇ ਸਟੇਸ਼ਨੀ ਵੀ ਰੈਡ ਕਰਾਸ ਸੁਸਾਇਟੀ ਨੂੰ ਸੌਂਪੀਹੁਸ਼ਿਆਰਪੁਰ, 16 ਜਨਵਰੀ: ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਪੈਸ਼ਲ ਬੱਚਿਆਂ ਦੇ ਪ੍ਰੋਜੈਕਟ ਵਿੰਗਸ ਦੇ ਲਈ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਦਿੰਦੇ ਹੋਏ ਚੈਕ ਡਿਪਟੀ…
-

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ 16 ਜਨਵਰੀ 2025– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਕੱਥੂਨੰਗਲ…
-

ਵਧੀਕ ਡਿਪਟੀ ਕਮਿਸ਼ਨਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੂੜਾ ਕਰਕਟ ਲਈ ਬਣੇ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ
ਫ਼ਰੀਦਕੋਟ 16 ਜਨਵਰੀ,2025 ਵਧੀਕ ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਉਜਸਵੀ ਅਲੰਕਾਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੀਤੇ ਗਏ ਦੌਰੇ ਦੌਰਾਨ ਸ਼ਹਿਰ ਵਿੱਚੋ ਇਕੱਠੇ ਕੀਤੇ ਗਏ ਕੂੜਾ ਕਰਕਟ ਨੂੰ ਪ੍ਰੋਸੈਸਿੰਗ ਪਲਾਂਟ ਵਿੱਚ ਹੋ ਰਹੇ ਸੈਗਰੀਗੇਸ਼ਨ ਨੂੰ ਚੈੱਕ ਕੀਤਾ । ਇਸ ਮੌਕੇ ਸ੍ਰੀ ਅੰਮ੍ਰਿਤ ਲਾਲ, ਕਾਰਜ ਸਾਧਕ ਅਫਸਰ, ਫਰੀਦਕੋਟ/ਜੈਤੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨਗਰ ਕੌਂਸਲ ਦੇ…
-

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 16 ਜਨਵਰੀ:ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਸਾਰੇ 28 ਪੁਲਿਸ…
-

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ
ਚੰਡੀਗੜ੍ਹ, 16 ਜਨਵਰੀ: ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ. ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ…
-

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
-

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ
ਚੰਡੀਗੜ੍ਹ, 16 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ)…
-

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 16 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ…
-

ਸੜਕ ਸੁਰੱਖਿਆ ਮਹੀਨਾ: ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 16 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਸੜਕ ਸੁਰੱਖਿਆ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਹਾਦਸਿਆਂ ਦੀ ਰੋਕਥਾਮ ਲਈ ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ। ਸੜਕ ਸੁਰੱਖਿਆ ਮਹੀਨਾ ਸਬੰਧੀ ਕੀਤੀ…
-

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮਾਨਸਾ, 16 ਜਨਵਰੀ : ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ…
-

ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਅਤੇ ਜਾਗਰੂਕਤਾ ਕੈਂਪ ਦਾ ਸਫਲ ਆਯੋਜਨ
ਭਰਤਗੜ 16 ਜਨਵਰੀ ()ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਦੀ ਅਗਵਾਈ ਵਿੱਚ ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਟੀਕਾਕਰਣ ਦੇ ਨਾਲ-ਨਾਲ ਪਰਿਵਾਰ ਨਿਯੋਜਨ, ਐਚ.ਆਈ.ਵੀ/ਏਡਸ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਡਾਇਰੀਆ ਕੰਟਰੋਲ ਪ੍ਰੋਗਰਾਮ ਅਤੇ ਜਨਨੀ ਸੁਰੱਖਿਆ ਯੋਜਨਾ ਬਾਰੇ ਵੀ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਨੇ ਲੋਕਾਂ…
-

ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ ਗਣਤੰਤਰਤਾ ਦਿਵਸ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2025 ਨੂੰ ਗੁਰੂ…
-

ਵਧੀਕ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਮੋਗਾ 16 ਜਨਵਰੀ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ…
Got any book recommendations?