Mindblown: a blog about philosophy.

  • ਭਾਸ਼ਾ ਵਿਭਾਗ ਪੰਜਾਬ ਵੱਲੋਂ 1.18 ਲੱਖ ਦੁਰਲੱਭ ਪੁਸਤਕਾਂ ਦੀ ਡਿਜੀਟਾਈਜੇਸ਼ਨ ਦਾ ਕਾਰਜ ਆਰੰਭ

    ਭਾਸ਼ਾ ਵਿਭਾਗ ਪੰਜਾਬ ਵੱਲੋਂ 1.18 ਲੱਖ ਦੁਰਲੱਭ ਪੁਸਤਕਾਂ ਦੀ ਡਿਜੀਟਾਈਜੇਸ਼ਨ ਦਾ ਕਾਰਜ ਆਰੰਭ

    ਪਟਿਆਲਾ, 9 ਜਨਵਰੀਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡੇ ਉਪਰਾਲੇ ਤਹਿਤ ਵਿਭਾਗ ਦੀ ਹਵਾਲਾ ਲਾਇਬਰੇਰੀ ’ਚ ਮੌਜੂਦ 1.18 ਲੱਖ ਦੇ ਕਰੀਬ ਵੱਖ-ਵੱਖ ਭਾਸ਼ਾਵਾਂ ਦੀਆਂ ਦੁਰਲੱਭ ਤੇ ਮਿਆਰੀ ਪੁਸਤਕਾਂ ਨੂੰ ਡਿਜ਼ੀਟਲ ਰੂਪ ’ਚ ਸੰਭਾਲਣ ਦਾ ਕਾਰਜ ਅੱਜ ਆਰੰਭ ਕਰ ਦਿੱਤਾ ਗਿਆ ਹੈ, ਜਿੰਨਾਂ ਵਿੱਚ 68 ਹਜ਼ਾਰ ਦੇ ਕਰੀਬ ਗੁਰਮੁਖੀ ਲਿਪੀ (ਪੰਜਾਬੀ) ਵਾਲੀਆਂ ਪੁਸਤਕਾਂ ਸ਼ਾਮਲ ਹਨ। ਇਸ ਤੋਂ ਇਲਾਵਾ…

  • ਰਾਸ਼ਟਰੀ ਵੋਟਰ ਦਿਵਸ ‘ ਪੰਜਾਬ ਚੋਣ ਕੁਇੱਜ – 2025’

    ਰਾਸ਼ਟਰੀ ਵੋਟਰ ਦਿਵਸ ‘ ਪੰਜਾਬ ਚੋਣ ਕੁਇੱਜ – 2025’

    ਮਾਲੇਰਕੋਟਲਾ  09 ਜਨਵਰੀ :                          ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ  ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ “ਪੰਜਾਬ ਇਲੈਕਸ਼ਨ ਕੁਇਜ਼-2025” ਵਿੱਚ ਨਾਗਰੀਕਾਂ ਦੀ ਸਮੂਲੀਅਤ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਪ੍ਰਿੰਸੀਪਲ ਮੁਹੰਮਦ ਇਰਫਾਨ ਫਾਰੂਕੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਜ਼ਿਲਾ ਖੇਡ ਅਫਸਰ ਗੁਰਦੀਪ ਸਿੰਘ, ਨੋਡਲ ਅਫਸਰ 106 ਬਹਾਦਰ ਸਿੰਘ ,ਹੈੱਡਮਾਸਟਰ ਮੁਹੰਮਦ ਅਸਗਰ, ਨੋਡਲ ਅਫਸਰ ਸਵੀਪ 105 ਕੁਲਬੀਰ ਸਿੰਘ , ਮਨਪ੍ਰੀਤ ਸਿੰਘ ਅਤੇ ਸੁਪਰਵਾਈਜਰ ਰੂਚੀ ਗੁਪਤਾ ਤੋਂ ਇਲਾਵਾਂ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ ।                    ਪ੍ਰਿੰਸੀਪਲ ਮੁਹੰਮਦ ਇਰਫਾਨ ਫਾਰੂਕੀ ਨੇ ਕਿਹਾ ਕਿ ਇਹ ਕੁਇਜ਼, ਪੰਜਾਬ ਦੇ ਲੋਕਾਂ ਵਿੱਚ ਚੋਣ ਪ੍ਰਕਿਰਿਆਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਉਦੇਸ਼ ਇਸ ਸਮਾਗਮ ਵਿੱਚ ਮੀਡੀਆ ਅਤੇ ਵਿਦਿਅਕ ਸੰਸਥਾਵਾਂ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਸ਼ਾਮਲ ਕਰਕੇ ਚੋਣਾਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਵੋਟਿੰਗ ਵਾਲਾ ਇੱਕ ਜੀਵੰਤ ਸੱਭਿਆਚਾਰ ਪੈਦਾ ਕਰਨਾ ਹੈ।                    ਉਨਾਂ ਵੱਖ ਵੱਖ ਵਿਭਾਗਾਂ ਤੋਂ ਆਏ ਹੋਏ ਪ੍ਰਤੀਨਿਧੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰੇਕ ਵਿਭਾਗ ਦੇ ਪੂਰਨ ਯਤਨਾਂ ਸਦਕਾਂ ਹੀ ਮੁੱਖ ਚੋਣ ਅਫਸਰ ਵੱਲੋਂ ਪ੍ਰਤੀ ਹਲਕਾ ਹਜਾਰ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਅਤੇ ਭਾਗੀਦਾਰੀ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕਦਾ ਹੈ।ਉਹਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਦੇ ਨੁੰਮਾਇਦੇ ਮੁਹੰਮਦ ਅਸਗਰ ਨੂੰ ਵਿਸ਼ੇਸ ਤੌਰ ਤੇ ਸਕੂਲਾ ਅਤੇ ਕਾਲਜਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਵਧਾਉਣ ਦੇ ਉਪਰਾਲੇ ਕਰਨ ਲਈ ਕਿਹਾ।           ਉਨ੍ਹਾਂ ਦੱਸਿਆ ਕਿ ਪੰਜਾਬ ਚੋਣ ਕੁਇਜ਼-2025 ਦੋ ਪੜਾਵਾਂ ਵਿੱਚ ਕਰਵਾਇਆ ਜਾਵੇਗਾ ਅਤੇ ਪਹਿਲੇ ਪੜਾਅ ਅਧੀਨ ਜ਼ਿਲ੍ਹਾ ਪੱਧਰ ਦੇ ਜੇਤੂਆਂ ਦੀ ਚੋਣ ਲਈ ਆਨਲਾਈਨ ਕੁਇਜ਼ ਮੁਕਾਬਲਾ ਹੋਵੇਗਾ। ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ, 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਚਾਹਵਾਨ ਉਮੀਦਵਾਰ 17 ਜਨਵਰੀ, 2025 ਤੱਕ ਰਜਿਸਟਰ ਕਰ ਸਕਣਗੇ। ਆਨਲਾਈਨ ਕੁਇਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ । ਜਿਸ ਤੋਂ ਬਾਅਦ ਦੂਜੇ ਪੜਾਅ ਅਧੀਨ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਇੱਕ ਔਫਲਾਈਨ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ।ਹਿੱਸਾ ਲੈਣ ਦੇ ਚਾਹਵਾਨ ਰਜਿਸਟ੍ਰੇਸ਼ਨ ਅਤੇ ਹੋਰ ਵੇਰਵਿਆਂ ਲਈ https://punjab.indiastatquiz.com/ ‘ਤੇ ਲਾਗਇਨ ਕਰ ਸਕਦੇ ਹਨ।                          ਸਹਾਇਕ ਨੌਡਲ ਅਫਸਰ ਸਵੀਪ ਮੁੰਹਮਦ ਬਸ਼ੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੁਇੱਜ ਵਿੱਚ ਰਾਜ ਪੱਧਰ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਨਾਗਰਿਕਾਂ ਨੂੰ ਲੈਪਟਾਪ, ਐਂਡਰਾਇਡ ਟੈਬਲੇਟ ਅਤੇ ਸਮਾਰਟ ਵਾਚ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਨਹਿਰੂ ਯੂਵਾ ਕੇਂਦਰ ਦੇ ਵਲੰਟੀਅਰਾਂ ਦੀ ਸਹਾਇਤਾ ਨਾਲ ਯੂਵਾ ਕਲੱਬਾਂ ਨੂੰ ਵੀ ਇਸ ਕੁਇੱਜ ਵਿੱਚ ਪ੍ਰੇਰਿਤ ਕੀਤਾ ਜਾਵੇਗਾ।

  • ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ  ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ

    ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ  ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ

    ਗੁਰਦਾਸਪੁਰ, 09 ਜਨਵਰੀ (            ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ  ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪੈਂਦੀ ਮੁੱਖ ਸੰਪਰਕ ਸੜਕ ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, ਧਾਰੀਵਾਲ ਨੂੰ ਨਵੀਂ ਅਤੇ ਚੌੜਾ ਕਰਨ…

  • ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ’ਚ ਵੱਧ ਤੋਂ ਵੱਧ ਭਾਗ ਲੈਣ ਨੌਜਵਾਨ

    ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ’ਚ ਵੱਧ ਤੋਂ ਵੱਧ ਭਾਗ ਲੈਣ ਨੌਜਵਾਨ

    ਹੁਸ਼ਿਆਰਪੁਰ, 9 ਜਨਵਰੀ: ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅੰਕੁਸ਼ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਕਿਹਾ।ਉਨ੍ਹਾਂ ਕਿਹਾ ਕਿ ਮੁਕਾਬਲੇ ਵਿਚ ਭਾਗ ਲੈਦ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ…

  • ਨੌਜ਼ਵਾਨਾਂ ਨੂੰ ਆਰਥਿਕ ਤੌਰ ਤੇ ਆਤਮਨਿਰਭਰ ਨਿਭਾਉਣ ਲਈ ਅਧਿਕਾਰੀਆਂ ਨੇ ਕੀਤੀ ਬੈਠਕ

    ਨੌਜ਼ਵਾਨਾਂ ਨੂੰ ਆਰਥਿਕ ਤੌਰ ਤੇ ਆਤਮਨਿਰਭਰ ਨਿਭਾਉਣ ਲਈ ਅਧਿਕਾਰੀਆਂ ਨੇ ਕੀਤੀ ਬੈਠਕ

    ਫਾਜਿ਼ਲਕਾ, 9 ਜਨਵਰੀਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿ਼ਲ੍ਹੇ ਦੇ ਨੌਜਵਾਨਾਂ ਦੇ ਹੁਨਰ ਵਿਕਾਸ ਸਬੰਧੀ ਯੋਜਨਾਬੰਦੀ ਲਈ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇ਼ਸ ਹੈ ਕਿ ਨੌਜਵਾਨਾਂ ਨੂੰ ਰੋਜਗਾਰ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਰੋਜਗਾਰ ਨਾਲ ਜ਼ੋੜਿਆ ਜਾਵੇ ਅਤੇ ਫਿਰ ਉਨ੍ਹਾਂ ਨੂੰ ਆਰਥਿਕ…

  • ਕਿਸਾਨਾਂ ਨੂੰ ਕਣਕ ਦੀ ਫਸਲ ’ਚ ਨਦੀਨਾਂ ਨੂੰ ਰੋਕਣ ਲਈ ਹਰ ਸਾਲ ਅਦਲ-ਬਦਲ ਦੇ ਨਦੀਨ ਨਾਸ਼ਕਾਂ ਨੂੰ ਵਰਤਣ ਦੀ ਸਲਾਹ

    ਕਿਸਾਨਾਂ ਨੂੰ ਕਣਕ ਦੀ ਫਸਲ ’ਚ ਨਦੀਨਾਂ ਨੂੰ ਰੋਕਣ ਲਈ ਹਰ ਸਾਲ ਅਦਲ-ਬਦਲ ਦੇ ਨਦੀਨ ਨਾਸ਼ਕਾਂ ਨੂੰ ਵਰਤਣ ਦੀ ਸਲਾਹ

    ਮਾਨਸਾ, 09 ਜਨਵਰੀ :ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਅਧੀਨ ਬਣੀਆਂ ਵੱਖ-ਵੱਖ ਬਲਾਕ ਪੱਧਰੀ ਟੀਮਾਂ ਖੇਤਾਂ ਵਿੱਚ ਜਾ ਕੇ ਨਦੀਨ ਨਾਸ਼ਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਪ੍ਰਦਾਨ ਕਰ ਰਹੀਆਂ ਹਨ।ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ…

  • ਸਪੀਕਰ ਸੰਧਵਾਂ ਨੇ ਮਿਉਸਪਲ ਪਾਰਕ ਦੀ ਸਾਂਭ ਸੰਭਾਲ ਲਈ ਗੁੱਡ ਮੌਰਨਿੰਗ ਕਲੱਬ ਨੂੰ ਪੰਜ ਲੱਖ ਰੁਪਏ ਦਾ ਚੈੱਕ ਕੀਤਾ ਭੇਟ 

    ਸਪੀਕਰ ਸੰਧਵਾਂ ਨੇ ਮਿਉਸਪਲ ਪਾਰਕ ਦੀ ਸਾਂਭ ਸੰਭਾਲ ਲਈ ਗੁੱਡ ਮੌਰਨਿੰਗ ਕਲੱਬ ਨੂੰ ਪੰਜ ਲੱਖ ਰੁਪਏ ਦਾ ਚੈੱਕ ਕੀਤਾ ਭੇਟ 

    ਕੋਟਕਪੂਰਾ, 9 ਜਨਵਰੀ (             ) :- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਸਾਰੀਆਂ ਸੈਰਗਾਹਾਂ ਅਤੇ ਪਾਰਕਾਂ ਦੇ ਸੁੰਦਰੀਕਰਨ ਅਤੇ ਸਾਂਭ-ਸੰਭਾਲ ਲਈ ਬਕਾਇਦਾ ਗ੍ਰਾਂਟਾਂ ਜਾਰੀ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿਉਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਸੁੰਦਰੀਕਰਨ ਲਈ…

  • ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ

    ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ

    ਬਟਾਲਾ, 9 ਜਨਵਰੀ (    ) ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਕੇ ਉਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ…

  • ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

    ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

    ਬਟਾਲਾ, 9 ਜਨਵਰੀ  (    ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਜਗਤਾਰ ਸਿੰਘ ਤਹਿਸੀਲਦਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਨੇ ਕਿਹਾ ਕਿ…

  • ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

    ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

    ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ ਨਾਲ ਕਈ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਔਰਤ ਸਮੇਤ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ…

  • ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

    ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

    ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ ਸੰਵੇਦਨਸ਼ੀਲ ਮੁੱਦੇ…

  • ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

    ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

    ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ:  ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਵੱਖ-ਵੱਖ ਕੰਪਨੀਆਂ ਦੇ ਸੀ.ਈ.ਓਜ਼ ਅਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਸੂਚਨਾ…

  • 20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    ਚੰਡੀਗੜ੍ਹ, 8 ਜਨਵਰੀ 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ…

  • ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

    ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

    ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ…

  • ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

    ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

    ਚੰਡੀਗੜ੍ਹ, 8 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ…

  • ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

    ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

    ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ…

  • ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ

    ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ

    ਫਾਜ਼ਿਲਕਾ 8 ਜਨਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ।ਆਮ ਆਦਮੀ ਕਲੀਨਿਕ…

  • *ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ

    *ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ

    ਬਰਨਾਲਾ, 8 ਜਨਵਰੀ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਵਿੱਚ ਗਤੀਵਿਧੀਆਂ ਜਾਰੀ ਹਨ।           ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੈਡਮ ਮਲਿਕਾ ਰਾਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ…

  • ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025  ਜਾਰੀ

    ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025  ਜਾਰੀ

    ਗੁਰਦਾਸਪੁਰ, 08 ਜਨਵਰੀ (            ) – ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ ‘ਵਿਰਸਾ ਕਲੰਡਰ’ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ…

  • ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ  – ਡਿਪਟੀ ਕਮਿਸ਼ਨਰ

    ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ  – ਡਿਪਟੀ ਕਮਿਸ਼ਨਰ

    ਸ਼੍ਰੀ ਮੁਕਤਸਰ ਸਾਹਿਬ   8  ਜਨਵਰੀ                                       ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।                                               ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼੍ਰੀ ਰਾਜੇਸ਼…

Got any book recommendations?