Mindblown: a blog about philosophy.
-

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ
ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ…
-

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ
ਚੰਡੀਗੜ੍ਹ; 27 ਅਪ੍ਰੈਲ 2026: ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ…
-

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ…
-

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 27 ਅਪ੍ਰੈਲ: ਜ਼ਿਲ੍ਹੇਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵਾਰ ਸ਼ਾਮ ਤੱਕ ਲਗਭਗ 660739 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 1540.64 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਕਣਕ ਵਿੱਚੋਂ ਪਨਗ੍ਰੇਨ ਵਲੋਂ 197683 ਮੀਟਰਕ ਟਨ, ਮਾਰਕਫੈੱਡ ਵਲੋਂ 180802 ਮੀਟਰਕ ਟਨ, ਪਨਸਪ ਵਲੋਂ 175038 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 107215 ਮੀਟਰਕ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਤਬਦੀਲ ਹੋਣ ਵਾਲੇ ਮੌਸਮ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਤੇਜ਼ ਗਰਮੀ ਅਤੇ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।
-

ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ -ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।,ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ…
-

ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ
ਮਾਲੇਰਕੋਟਲਾ, 27 ਅਪ੍ਰੈਲ: ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 09 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ ਕੀਤਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਵੀ ਮੌਜੂਦ ਸਨ । ਇਸ ਮੌਕੇ ਉਨ੍ਹਾਂ ਸਕੂਲ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ। ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਅਤੇ ਸਮਕਾਲੀ ਸਿੱਖਿਆ ਪ੍ਰਾਪਤ ਹੋ ਸਕੇਗੀ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਦੀ ਵਿਸ਼ਲੇਸ਼ਣੀ ਸਮਰੱਥਾ ਅਤੇ ਵਿਸ਼ਿਆਂ ਦੀ ਗਹਿਰਾਈ ਨਾਲ ਸਮਝ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਅਸਲ ਨਿਰਮਾਤਾ ਹੁੰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸਕੂਲ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇਸ ਮੌਕੇ ਸਥਾਨਕ ਸਰਪੰਚ ਮਨਜਿੰਦਰ ਕੌਰ ਰਾਏ,ਪੰਚ ਰਣਜੀਤ ਸਿੰਘ, ਗੁਰਮੀਤ ਸਿੰਘ,ਜਰਨੈਲ ਸਿੰਘ, ਤਲਵੀਰ ਸਿੰਘ,ਮਨਪ੍ਰੀਤ ਸਿੰਘ,ਰਾਮਮਿੰਦਰ ਸਿੰਘ ਪ੍ਰਿੰਸੀਪਲ ਰਾਜਿੰਦਰ ਕੁਮਾਰ, ਹੈਂਡਮਾਸਟਰ ਕਮ ਬੀ.ਐ.ਓ ਸੱਜਾਦ ਅਲੀ,ਮੁੱਖ ਅਧਿਆਪਕਾ ਪਰਵੀਨ,ਦਰਸ਼ਨ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
-

ਖਨੌਰੀ ਵਿਖੇ 14 ਕਰੋੜ ਰੁਪਏ ਖਰਚ ਕੇ ਲੱਗੇਗਾ ਪੀਣ ਵਾਲੇ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ-ਬਰਿੰਦਰ ਗੋਇਲ
ਖਨੌਰੀ, ਸੰਗਰੂਰ, 26 ਅਪ੍ਰੈਲ:- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਐਲਾਨ ਕੀਤਾ ਹੈ ਕਿ ਖਨੌਰੀ ਲਈ 14 ਕਰੋੜ ਰੁਪਏ ਖਰਚ ਕੇ ਪੀਣ ਲਈ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਨੌਰੀ ਨੂੰ ਸਦਾ ਅੱਖੋਂ ਪਰੋਖੇ ਕਰ ਕੇ ਇੱਥੋਂ ਦੇ ਵਸਨੀਕਾਂ…
-

ਹੁਣ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ, 385627 ਮੀਟ੍ਰਿਕ ਟਨ ਖ਼ਰੀਦੀ
ਜਲੰਧਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 385627 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ…
-

ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਅਪ੍ਰੈਲ ( ) ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ ਸੁਖਰਾਜ ਸਿੰਘ ਦੇ ਡੇਰੇ ਤੱਕ ਸੜਕ…
-

ਢਾਈ ਕਰੋੜ ਦੀ ਲਾਗਤ ਨਾਲ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣ ਕੇ ਤਿਆਰ: ਮੀਤ ਹੇਅਰ
ਬਰਨਾਲਾ, 26 ਅਪ੍ਰੈਲ- ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚਾ ਮੁਹਈਆ ਕਰਵਾਇਆ ਜਾ ਰਿਹਾ ਹੈ, ਓਥੇ ਆਂਗਣਵਾੜੀ ਸੈਂਟਰਾਂ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ/ਚੀਮਾ/ਸੰਗਰੂਰ, 26 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।ਬੀਤੇ ਦਿਨ ਵੀ ਉਨ੍ਹਾਂ ਨੇ ਹਲਕੇ ‘ਚ ਵਿਕਾਸ ਦੀ ਹਨ੍ਹੇਰੀ ਲਿਆਉਂਦਿਆਂ 20.42 ਕਰੋੜ…
-

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ
ਚੰਡੀਗੜ੍ਹ, 26 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਸੜਕਾਂ “ਪੰਜਾਬ ਦੇ ਗੱਦਾਰ” ਦੇ ਨਾਅਰਿਆਂ ਨਾਲ ਗੂੰਜ ਉੱਠੀਆਂ ਅਤੇ ਜਨਤਕ ਗੁੱਸੇ ਦੇ ਰੂਪ ਵਿੱਚ ਦਲਬਦਲੂਆਂ ਦੇ ਘਰਾਂ ਦੀਆਂ ਕੰਧਾਂ ‘ਤੇ “ਗੱਦਾਰ” ਲਿਖਿਆ ਗਿਆ, ਜਿਸ ਨੂੰ ਪੰਜਾਬ ਦੇ…
-

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ
ਚੰਡੀਗੜ੍ਹ, 26 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ
ਚੰਡੀਗੜ੍ਹ/ ਬਠਿੰਡਾ, 26 ਅਪ੍ਰੈਲ 2026: ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ਦਾ ਜਨਮ ਹੋਇਆ ਸੀ, ਪਰ ਜੀਵਨ ਲਈ ਜੰਗ ਅਜੇ ਸ਼ੁਰੂ ਹੀ ਹੋਈ ਸੀ। ਕੇਵਲ 33 ਹਫ਼ਤਿਆਂ ਵਿੱਚ ਜਨਮੀ, ਰੇਸ਼ਮ ਸਿੰਘ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 30 ਵਿੱਚ ਮਲਾਵੇ ਦੀ ਕੋਠੀ ਵਿਖੇ ਗਲੀਆਂ ਬਣਾਉਣ ਦੀ ਕਰਵਾਈ ਸ਼ੁਰੂਆਤ
ਬਟਾਲਾ, 26 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ 30 ਵਿੱਚ ਮਲਾਵੇ ਦੀ ਕੋਠੀ ਵਿਖੇ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਉਣ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਅਤੇ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾ…
-

ਵੱਖ ਵੱਖ ਧਾਰਮਿਕ ਸੰਸਥਾਵਾਂ ਵਲੋਂ ਸਪੀਕਰ ਸੰਧਵਾਂ ਦਾ ਸਨਮਾਨ
ਕੋਟਕਪੂਰਾ 26 ਅਪ੍ਰੈਲ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਪਵਿੱਤਰਤਾ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸਖ਼ਤ ਕਾਨੂੰਨਾਂ ਦੇ ਮੱਦੇਨਜ਼ਰ, ਅੱਜ ਗੁਰਦੁਆਰਾ ਸ਼੍ਰੋਮਣੀ ਸੰਗਤ ਸਾਹਿਬ, ਜਲਾਲੇਆਣਾ ਰੋਡ , ਗੁਰਦੁਆਰਾ ਸਾਹਿਬ ਪਿੰਡ ਦੇਵੀਵਾਲਾ ਦੀ ਸੰਗਤ, ਗੁਰਦੁਆਰਾ ਸਾਹਿਬ ਭਗਤ ਬਾਬਾ ਨਾਮਦੇਵ ਜੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਵੱਲੋਂ ਮਿਲੇ ਮਾਣ-ਸਨਮਾਨ…
-

ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ
ਸੁਨਾਮ ਊਧਮ ਸਿੰਘ ਵਾਲਾ 26 ਅਪ੍ਰੈਲ :- ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਵਿਕਰਮ ਸਾਹਨੀ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ ਨਾਲ ਮਿਲ ਜਾਣ ‘ਤੇ ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ ਹੈ ਅਤੇ ਇਸ ਦੌਰਾਨ ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ…
-

ਹਲਕਾ ਬੁਢਲਾਡਾ ਵਿੱਚ 8.35 ਕਰੋੜ ਦੀ ਲਾਗਤ ਨਾਲ ਤਿਆਰ ਸੜਕਾਂ ਦਾ ਉਦਘਾਟਨ
ਬੁਢਲਾਡਾ, 26 ਅਪ੍ਰੈਲ: ਹਲਕਾ ਬੁਢਲਾਡਾ ਵਿੱਚ ਲਗਭਗ 8 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬਣੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਉਦਘਾਟਨ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਬਰੇਟਾ ਤੋਂ ਧਰਮਪੁਰਾ , ਬਰੇਟਾ ਤੋਂ ਕੁਲਰੀਆਂ , ਕੁਲਰੀਆਂ ਤੋਂ ਭਖੜਿਆਲ ਵਾਇਆ ਭਾਵਾ, ਧਰਮਪੁਰਾ ਫਿਰਨੀ, ਧਰਮਪੁਰਾ ਤੋਂ ਸੈਦੇਵਾਲਾ, ਸਸਪਾਲੀ…
-

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ
ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
Got any book recommendations?
