Mindblown: a blog about philosophy.
-

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ
ਚੰਡੀਗੜ੍ਹ, 31 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ…
-

ਡਿਪਟੀ ਕਮਿਸ਼ਨਰ ਵੱਲੋਂ ਪੀ.ਡੀ.ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ
ਪਟਿਆਲਾ, 31 ਦਸੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੀ.ਡੀ.ਏ. (ਪਟਿਆਲਾ ਵਿਕਾਸ ਅਥਾਰਟੀ) ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਪੀ.ਡੀ.ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਾਰੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਪੂਰਾ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਪੀ.ਡੀ.ਏ. ਦੀਆਂ 7 ਵੱਖ-ਵੱਖ ਸਾਇਟਾਂ ਨਗਰ ਨਿਗਮ ਨੂੰ…
-

ਵਿਧਾਇਕ ਸਿੱਧੂ ਦੀ ਅਗਵਾਈ ‘ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ
ਲੁਧਿਆਣਾ, 31 ਦਸੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਲਗਾਇਆ ਗਿਆ ਜਿੱਥੇ ਕਰੀਬ 2 ਹਜ਼ਾਰ ਪੱਗਾਂ ਵੰਡੀਆਂ ਗਈਆਂ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਸਾਰੇ…
-

ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, ਬਹੁਤ ਸਾਰੇ ਪ੍ਰੋਜੈਕਟਾਂ…
-

ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ
ਤਰਨ ਤਾਰਨ 31 ਦਸੰਬਰਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ…
-

ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਏ.ਡੀ.ਸੀ
ਮਾਲੇਰਕੋਟਲਾ 31 ਦਸੰਬਰ : ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੁਲਿਸ, ਸਿਹਤ,ਖੇਤੀਬਾੜੀ,ਸਿੱਖਿਆ,ਖੇਡ,ਜੰਗਲਾਤ, ਆਬਕਾਰੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਆਰੰਭੀ ਲੜਾਈ ਵਿਚ ਸਿਰਫ ਪ੍ਰਸ਼ਾਸਨ ਦੀ ਹੀ ਨਹੀ, ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਕੇ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ, ਜੋ ਨਾ ਕੇਵਲ ਨਸ਼ੇ ਦੀ ਰੋਕਥਾਮ ਕਰਨ, ਬਲਕਿ ਇਸ ਦੇ ਖ਼ਿਲਾਫ਼ ਲੋਕ ਜਾਗਰੂਕਤਾ ਵੀ ਪੈਦਾ ਕਰਨ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿਚ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦੀ ਲਗਾਤਾਰ ਸਮੀਖਿਆ ਕਰਨ ਅਤੇ ਇਸ ਦਿਸ਼ਾ ਵਿਚ ਹੋਰ ਵੀ ਠੋਸ ਕਦਮ ਚੁੱਕਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਪੁਲਿਸ ਵਿਭਾਗ ਦੀ ਹੁਣ ਤੱਕ ਕੀਤੀ ਕਾਰਗੁਜਾਰੀ ’ਤੇ ਚਾਨ੍ਹਣਾ ਪਾਇਆ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ’ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਹੀ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਸ਼ੇ ਦੇ ਖਿਲਾਫ ਲੋਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਸ਼ਾਮਿਲ ਕਰਨ।ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਨਸ਼ਾ ਮੁਕਤ ਕੇਂਦਰਾਂ ਦੀ ਸਥਿਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨਸ਼ੇ ਖ਼ਿਲਾਫ਼ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ/ਅਹਿਮਦਗੜ ਹਰਬੰਸ ਸਿੰਘ,ਡੀ.ਐਸ.ਪੀ.ਸਤੀਸ਼ ਕੁਮਾਰ,ਜ਼ਿਲ੍ਹਾ ਸਿਹਤ ਅਫ਼ਸਰ ਡਾ.ਪੁਨੀਤ ਸਿੱਧੂ,ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ.ਕੁਲਵੀਰ ਸਿੰਘ, ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਆਬਕਾਰੀ ਇੰਸਪੈਕਟਰ ਅਜੇ ਕੁਮਾਰ ਮਿੱਤਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
-

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ
ਚੰਡੀਗੜ੍ਹ, 31 ਦਸੰਬਰ: ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ…
-

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ
ਸੰਗਰੂਰ, 31 ਦਸੰਬਰ – ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਆਪਣੇ ਵਿਸ਼ੇਸ਼ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਨਿਵਾਸੀਆਂ ਦੀ ਜ਼ਿੰਦਗੀ ਵਿੱਚ ਹੋਰ ਖੁਸ਼ੀਆਂ-ਖੇੜੇ ਅਤੇ ਖੁਸ਼ਹਾਲੀ ਆਉਣ ਦੀ ਕਾਮਨਾ ਕੀਤੀ। ਡਿਪਟੀ ਕਮਿਸ਼ਨਰ ਨੇ ਇਨ੍ਹੀਂ…
-

ਵਿਧਾਇਕ ਫਾਜਿਲਕਾ ਨੇ ਪਿੰਡ ਘੜੂਮੀ ਵਿਖੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ
ਫਾਜ਼ਿਲਕਾ 31 ਦਸੰਬਰ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਘੜੂਮੀ ਵਿਖੇ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਫਾਜਿਲਕਾ ਦੇ ਵਾਰ ਮੈਮੋਰੀਅਲ ਪਿੰਡ ਘੜੂਮੀ ਵਿਖੇ ਬਣੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ 1971 ਦੀ ਭਾਰਤ…
-

ਸਿਹਤ ਸੇਵਾਵਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ
ਗੁਰਦਾਸਪੁਰ, 31 ਦਸੰਬਰ ( ) – ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਅਤੇ…
-

ਪੰਜਾਬ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ
ਚੰਡੀਗੜ੍ਹ, 31 ਦਸੰਬਰ: ਸਾਲ 2024 ਦੇ ਅੰਤ ਵੱਲ ਵਧਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੂਬੇ ਵਿੱਚ ਵਾਪਰੇ ਸਾਰੇ ਵੱਡੇ ਅਤੇ ਹਾਈ-ਪ੍ਰੋਫਾਈਲ ਅਪਰਾਧਾਂ ਨੂੰ ਸਫ਼ਲਤਾਪੂਰਵਕ ਹੱਲ ਕਰਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ)…
-

ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ
ਚੰਡੀਗੜ੍ਹ, 31 ਦਸੰਬਰ: ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਪੌਦੇ ਲਗਾਏ ਗਏ…
-

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ
ਚੰਡੀਗੜ੍ਹ, 31 ਦਸੰਬਰ: ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਪੰਜਾਬ…
-

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ…
-

ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ
ਚੰਡੀਗੜ੍ਹ, 31 ਦਸੰਬਰ:ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ ਏਜੰਸੀ ਪੰਜਾਬ’ ਲਾਂਚ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ…
-

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ…
-

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਫ਼ਰੀਦਕੋਟ 30 ਦਸੰਬਰ 2024 ( ) ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤਾ। ਜਾਣਕਾਰੀ ਦਿੰਦਿਆਂ…
-

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
ਫਾਜ਼ਿਲਕਾ 30 ਦਸੰਬਰ 2024……ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਤੇ ਕੋਈ ਵੀ ਐਪਲੀਕੇਸ਼ਨ ਪੈਡਿੰਗ ਨਹੀਂ ਪਈ ਹੈ।ਇਸ ਮੌਕੇ ਡਿਪਟੀ…
-

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਅਧੀਨ ਲੱਗਦੀਆਂ ਵੱਖ-ਵੱਖ ਯੋਗਸ਼ਾਲਾਵਾਂ ਸ਼ਹਿਰ ਵਾਸੀਆਂ ਲਈ ਭਰਪੂਰ ਲਾਹੇਵੰਦ ਸਿੱਧ ਹੋ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ ਐੱਮ ਦੀ ਯੋਗਸ਼ਾਲਾ ਇੱਕ ਬਹੁਤ ਹੀ ਵਧੀਆ ਉਪਰਾਲਾ…
-

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਮੱਖੂ, 30 ਦਸੰਬਰ 2024: ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ…
Got any book recommendations?