Mindblown: a blog about philosophy.
-

ਪੰਜਾਬ ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ
ਐਸ.ਏ.ਐਸ.ਨਗਰ, 6 ਦਸੰਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ ਸਥਾਪਨਾ ਵਿੱਚ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ (ਟੀ.ਐਨ.ਏ.ਆਈ) ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ। ਉਹ ਇੱਥੇ ਮੁਹਾਲੀ ਕਲੱਬ ਵਿਖੇ ਦੋ ਰੋਜ਼ਾ ਨੈਸ਼ਨਲ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ।…
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ
ਲੁਧਿਆਣਾ, 6 ਦਸੰਬਰ (000) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ…
-

ਪੰਜਾਬ ਦੇ 144 ਪਿੰਡਾਂ ਵਿੱਚ 160 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਜਲ ਸਪਲਾਈ ਸਕੀਮਾਂ – ਹਰਦੀਪ ਸਿੰਘ ਮੁੰਡੀਆਂ
ਸੁਨਾਮ ਊਧਮ ਸਿੰਘ ਵਾਲਾ/ ਚੰਡੀਗੜ੍ਹ, 6 ਦਸੰਬਰ – ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਲਗਭਗ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ…
-

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ: ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ…
-

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 5 ਦਸੰਬਰ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । ਪੰਜਾਬ ਸਿਵਲ…
-

ਸਿਹਤਮੰਦ ਭੋਜ਼ਨ, ਪੁਰਾਤਨ ਸੱਭਿਆਚਾਰ ਤੇ ਸਾਹਿਤ ਨਾਲ ਜੋੜਣ ਲਈ ਸਹਾਈ ਸਿੱਧ ਹੋਵੇਗਾ “ਮੇਲਾ ਜਾਗਦੇ ਜੁਗਨੂੰਆਂ ਦਾ” : ਵਿਧਾਇਕ ਜਗਰੂਪ ਗਿੱਲ
ਬਠਿੰਡਾ, 5 ਦਸੰਬਰ : ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਪਾਵਰ ਹਾਊਸ ਰੋਡ ’ਤੇ ਲਗਾਏ ਗਏ ਚਾਰ ਰੋਜ਼ਾ “ਮੇਲਾ ਜਾਗਦੇ ਜੁਗਨੂੰਆਂ ਦਾ” ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮੇਲਾ ਆਮ ਲੋਕਾਂ ਨੂੰ ਸਿਹਤਮੰਦ ਭੋਜ਼ਨ ਪ੍ਰਤੀ ਜਾਗਰੂਕ ਕਰਨ, ਪੁਰਾਤਨ ਸੱਭਿਆਚਾਰ ਅਤੇ ਸਾਹਿਤ ਨਾਲ ਜੋੜਨ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ…
-

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 5 ਦਸੰਬਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ ਜਾ ਰਹੇ ਹਨ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਅੱਜ ਦੂਜੀ ਵਾਰ ਵਿਸ਼ੇਸ਼ ਕੈਂਪ ਲਗਾਇਆ ਗਿਆ।…
-

ਪਿੰਡ ਜੰਡਵਾਲਾ ਖਰਤਾ ਵਿਖੇ ਮਨਾਇਆ ਗਿਆ ਵਿਸ਼ਵ ਭੂਮੀ ਦਿਵਸ
ਫਾਜਿਲਕਾ 5 ਦਸੰਬਰ ਮੁੱਖ ਖੇਤੀਬਾੜੀ ਅਫਸਰ ਸ੍ਰੀ ਸੰਦੀਪ ਰਿਣਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਸ਼ਵ ਭੂਮੀ ਦਿਵਸ ਹਰ ਸਾਲ 5 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮੁੱਖ ਮਕਸਦ ਮਨੁੱਖਾਂ ਨੂੰ ਮਿੱਟੀ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ। ਜੋ ਸਾਡੀਆਂ ਸਾਰੀਆਂ ਜਰੂਰਤਾਂ ਨੂੰ ਪੂਰਾ ਕਰਦੀ ਹੈ। ਅੱਜ ਵੱਧ ਰਹੇ ਪ੍ਰਦੂਸ਼ਣ ਅਤੇ ਵੱਧ ਰਹੀ ਰਸਾਇਣਾਂ ਦੀ ਵਰਤੋਂ ਕਾਰਨ ਉਪਜਾਉ ਮਿੱਟੀ ਜ਼ਹਿਰੀਲੀ ਹੁੰਦੀ…
-

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 05 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ…
-

ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ
ਅਬੋਹਰ, 5 ਦਸੰਬਰ: ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਨਾਲ…
-

ਈ-ਸੇਵਾ ਪੋਰਟਲ ਸਬੰਧੀ ਨੰਬਰਦਾਰਾਂ, ਸਰਪੰਚਾਂ ਅਤੇ ਐਮ.ਸੀਜ਼ ਨੂੰ ਦਿੱਤੀ ਸਿਖਲਾਈ
ਮਾਨਸਾ, 05 ਦਸੰਬਰ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਸੌਖੇ ਅਤੇ ਪਾਰਦਰਸ਼ੀ ਢੰਗ ਨਾਲ ਦੇਣ ਦੇ ਮੰਤਵ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਨਿਵਾਸ ਪ੍ਰਮਾਣ ਪੱਤਰ, ਇਨਕਮ ਸਰਟੀਫਿਕੇਟ, ਈ.ਡਬਲਯੂ.ਐਸ ਅਤੇ ਜਾਤੀ ਪ੍ਰਮਾਣ ਪੱਤਰ ਵਰਗੇ ਦਸਤਾਵੇਜ਼ਾਂ ਲਈ ਲੋਕਾਂ ਨੂੰ ਨੰਬਰਦਾਰਾਂ, ਸਰਪੰਚਾਂ ਅਤੇ ਐਮ.ਸੀਜ਼ ਦੇ ਹਸਤਾਖ਼ਰ ਕਰਵਾਉਣ ਲਈ…
-

ਪੰਜਾਬ ਸਰਕਾਰ ਖੇਤੀ ਵਿਭਿੰਨਤਾ ਤੇ ਕਿਸਾਨਾਂ ਦਾ ਆਮਦਨ ਵਧਾਉਣ ਲਈ ਵਚਨਬੱਧ-ਸੰਧਵਾਂ
ਕੋਟਕਪੂਰਾ 5 ਦਸਬੰਰ () ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵਿੱਚੋਂ ਕੱਢਣ, ਉਨ੍ਹਾਂ ਨੂੰ ਬਾਗਬਾਨੀ, ਸਬਜੀਆਂ ਦੀ ਕਾਸ਼ਤ ਤੇ ਖੇਤੀ ਅਧਾਰਿਤ ਹੋਰ ਧੰਦੇ ਜਿਵੇਂ ਡੇਅਰੀ ਫਾਰਮਿੰਗ, ਮੱਖੀ ਪਾਲਣ ਆਦਿ ਪ੍ਰਤੀ ਉਤਸ਼ਾਹਿਤ ਕਰਨ ਅਤੇ ਵੱਖ ਵੱਖ ਨਵੀਨਤਮ ਫਸਲਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਖੇਤੀ ਅਧਾਰਿਤ ਮਾਈਕ੍ਰੋ ਉਦਯੋਗ ਲਗਾਉਣ ਲਈ ਉਤਸ਼ਾਹਿਤ ਕਰਨ ਲਈ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ…
-

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ
ਫਿਰੋਜ਼ਪੁਰ, 05 ਦਸੰਬਰ 2024. ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ/ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇ। ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਵਿੱਚ ਕੁਤਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜ਼ਿਲ੍ਹਾ…
-

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਕੈਬਨਿਟ ਮੰਤਰੀ ਹਰਭਜਨ ਸਿੰਘ
ਮਮਦੋਟ /ਫ਼ਿਰੋਜ਼ਪੁਰ, 05 ਦਸੰਬਰ 2024:ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਵੱਲੋਂ ਮਮਦੋਟ ਵਿਖੇ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਦੇ ਚੁਣੇ ਗਏ ਸਰਪੰਚਾਂ ਤੇ ਪੰਚਾਂ ਨਾਲ ਵਿਸ਼ੇਸ਼ ਸਮਾਗਮ ਦੌਰਾਨ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਰਜਨੀਸ਼…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼
ਚੰਡੀਗੜ੍ਹ, 5 ਦਸੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.)…
-

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ
ਚੰਡੀਗੜ੍ਹ, 5 ਦਸੰਬਰ:ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ…
-

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਬੁਢਲਾਡਾ ਦੇ ਪਿੰਡਾਂ ਦਾ ਦੌਰਾ
ਮਾਨਸਾ, 05 ਦਸੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਬੁਢਲਾਡਾ ਦੀ ਟੀਮ ਵੱਲੋਂ ਪਿੰਡ ਕਲੀਪੁਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਬੋਹਾ, ਮੰਡੇਰਨਾ, ਮੱਲ ਸਿੰਘ ਵਾਲਾ, ਬਰ੍ਹੇ ਆਦਿ ਵਿੱਚ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪਿੰਡ…
-

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਹੋਈ ਯੋਗਾ ਡਿਪਲੋਮੇ ਦੀ ਸ਼ੁਰੂਆਤ
ਫਾਜਿਲਕਾ 05 ਦਸੰਬਰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਅਧੀਨ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉੱਥੇ ਹੀ ਅੱਜ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮੇ ਦੀ ਸ਼ੁਰੂਆਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਹੋਈ, ਇਹ ਜਾਣਕਾਰੀ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੁਆਰਡੀਨੇਟਰ ਸ੍ਰੀ ਰਾਧੇ ਸਿਆਮ ਵੱਲੋਂ ਦਿੱਤੀ ਗਈ। ਉਨ੍ਹਾਂ ਵਧੇਰੇ…
-

ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
ਚੰਡੀਗੜ੍ਹ, 4 ਦਸੰਬਰ:ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 ਕਰੋੜ ਰੁਪਏ (ਪ੍ਰਤੀ ਸੈਨਿਕ 25 ਲੱਖ ਰੁਪਏ) ਦੇ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਦਿੱਤੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅੱਜ ਸਵੇਰੇ…
-

ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ
ਮਾਨਸਾ, 04 ਦਸੰਬਰ :ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬਲਾਕ ਬੁਢਲਾਡਾ ਤੇ ਝੁਨੀਰ ਦੇ ਪੰਚਾਂ-ਸਰਪੰਚਾਂ ਦੇ ਚੱਲ ਰਹੇ ਟਰੇਨਿੰਗ ਕੈਂਪਾਂ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਊਂਸਲਰ ਸ਼੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ…
Got any book recommendations?