Mindblown: a blog about philosophy.
-

ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ
ਮਾਨਸਾ, 04 ਦਸੰਬਰ :ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬਲਾਕ ਬੁਢਲਾਡਾ ਤੇ ਝੁਨੀਰ ਦੇ ਪੰਚਾਂ-ਸਰਪੰਚਾਂ ਦੇ ਚੱਲ ਰਹੇ ਟਰੇਨਿੰਗ ਕੈਂਪਾਂ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਊਂਸਲਰ ਸ਼੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ…
-

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਰਜਿਸਟ੍ਰੇਸ਼ਨ ਸ਼ੁਰੂ – ਡੀ.ਸੀ
– ਅਪ੍ਰੈਲ-2025 ਬੈਚ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ 02 ਜਨਵਰੀ ਨੂੰ ਹੋਵੇਗੀ ਫਰੀਦਕੋਟ, 04 ਦਸੰਬਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਚੁਣੇ ਹੋਏ ਨੌਜਵਾਨਾਂ ਨੂੰ ਐਨ.ਡੀ.ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫਸਰ ਬਣਨ ਦੀ ਸਿਖਲਾਈ ਦੇਣ ਦੇ ਉਦੇਸ਼ ਨਾਲ ਮੋਹਾਲੀ…
-

ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 04 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 07…
-

ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ-ਸੰਧਵਾਂ
ਪਿੰਡ ਮੱਲੇਵਾਲਾ ਸ਼ਹੀਦ ਨੈਬ ਸਿੰਘ ਗਿੱਲ ਦੀ ਬਰਸੀ ਵਿੱਚ ਕੀਤੀ ਸ਼ਿਰਕਤ ਫਰੀਦਕੋਟ 4 ਦਸੰਬਰ () ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਕਾਰਨ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਨ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੱਲੇਵਾਲਾ ਵਿਖੇ ਸ਼ਹੀਦ ਨੈਬ ਸਿੰਘ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫ਼ਰੀਦਕੋਟ 04 ਦਸੰਬਰ ( ) :- ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਕੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ…
-

ਫ਼ਸਲਾ ਤੇ ਕੀੜਿਆਂ ‘ਤੇ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
ਐਸ.ਏ.ਐਸ.ਨਗਰ, 04 ਦਸੰਬਰ, 2024: ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਫ਼ਸਲਾ ਤੇ ਹਮਲਾ ਕਰਨ ਵਾਲੇ ਕੀੜਿਆਂ ਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ (NPSS) ਸਬੰਧੀ ਜ਼ਿਲ੍ਹੇ ਦੇ ਅਗਾਹਵਧੂ ਕਿਸਾਨਾਂ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜਰੀ ਵਿੱਚ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ…
-

ਕਿਸਾਨ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ—ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 04 ਦਸੰਬਰ :ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਜਾਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਉਸਦਾ ਯੋਗ ਪ੍ਰਬੰਧਨ ਕਰਕੇ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਜਿਸ ਸਦਕਾ ਅਗਾਂਹਵਧੂ ਕਿਸਾਨ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਬਿਜਾਈ ਕਰਨ ਨੂੰ…
-

ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ
ਫਿਰੋਜ਼ਪੁਰ 04 ਦਸੰਬਰ, 2024 — ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਕੈਦੀਆਂ /ਹਵਾਲਾਤੀਆਂ ਲਈ “ਸੰਵਾਦ” ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਹ ਸਕੀਮ ਪੂਰੇ ਪੰਜਾਬ ਵਿਚ ਸਿਰਫ ਜ਼ਿਲਾ ਫਿਰੋਜ਼ਪੁਰ ਵਿੱਚ ਲਾਗੂ ਕੀਤੀ ਗਈ ਅਤੇ ਸਕੀਮ ਸੰਬੰਧੀ ਇਕ ਕਿਤਾਬਚਾ (ਬੁੱਕਲੈਟ) ਜਾਰੀ ਕਰਦਿਆਂ ਵੀਰਇੰਦਰ ਅਗਰਵਾਲ, ਮਾਨਯੋਗ…
-

ਐੱਸ ਐਲ ਬੀ ਸੀ ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ
ਐਸ.ਏ.ਐਸ.ਨਗਰ, 04 ਦਸੰਬਰ, 2024:ਪੰਜਾਬ ਨੈਸ਼ਨਲ ਬੈਂਕ, ਐਸ.ਐਲ.ਬੀ.ਸੀ ਪੰਜਾਬ ਅਤੇ ਐਲ.ਡੀ.ਐਮ ਮੋਹਾਲੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਰਾਣੀਮਾਜਰਾ ਬਲਾਕ ਮਾਜਰੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਮਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੀ ਜੀ ਐਮ ਐਸ ਐਲ ਬੀ ਸੀ ਪੰਜਾਬ ਆਰ ਕੇ ਮੀਨਾ ਮੁੱਖ ਮਹਿਮਾਨ ਸਨ। ਐਲ…
-

ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਪੰਜਾਬ ਪੱਧਰੀ ਖੇਡਾਂ ‘ ਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤਾ
ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਪੰਜਾਬ ਪੱਧਰੀ ਖੇਡਾਂ ‘ਚ ਭਾਂਗਰ ਸਕੂਲ ਨੇ ਗੋਲਡ ਤੇ ਸਿਲਵਰ ਮੈਡਲ ਜਿੱਤਿਆ। 400 ਮੀਟਰ ਨੇ ਕਰਮਜੀਤ ਕੌਰ ਗੋਲਡ ਤੇ 600 ਮੀਟਰ ਸਿਲਵਰ ਪ੍ਰਾਪਤ ਕੀਤਾ। ਬਾਕੀ ਖਿਡਾਰੀਆਂ ਨੇ ਚੰਗੀ ਕਾਰਗੁਜ਼ਾਰੀ ਦਾ ਪ੍ਦਰਸ਼ਨ ਕੀਤਾ।ਇਸ ਮੌਕੇ ਸਕੂਲ ਮੁਖੀ ਸਟੇਟ ਐਵਾਰਡੀ ਮਹਿਲ ਸਿੰਘ ਭਾਂਗਰ ਕਿਹਾ ਕਿ ਉਨ੍ਹਾਂ ਲਈ ਬੜੇ ਮਾਣ ਦੀ ਗੱਲ…
-

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਦਸੰਬਰ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ…
-

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ
ਮੋਗਾ 4 ਦਸੰਬਰ:8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ…
-

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘
ਮੋਗਾ, 4 ਦਸੰਬਰ (000) – ਕੇਂਦਰੀ ਯੋਜਨਾ ‘ ਮਗਨਰੇਗਾ ‘ ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ…
-

ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ
ਮਾਨਸਾ, 04 ਦਸੰਬਰ :ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਵੇਂ ਭਰਤੀ ਮੈਡੀਕਲ ਅਫ਼ਸਰਾਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ…
-

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ ‘ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30…
-

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ
ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ। ਅੱਜ ਇੱਥੇ…
-

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ,…
-

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ, 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ। ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ…
-

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
ਨਵੀਂ ਦਿੱਲੀ, 4 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ…
-

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
ਨਵੀਂ ਦਿੱਲੀ/ਚੰਡੀਗੜ੍ਹ, 4 ਦਸੰਬਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ। ਮੀਤ ਹੇਅਰ ਨੇ ਅੱਜ ਸਦਨ ਵਿੱਚ ਰੇਲ ਸਬੰਧੀ ਆਏ ਇੱਕ ਬਿੱਲ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਰੇਲ…
Got any book recommendations?