Mindblown: a blog about philosophy.
-

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ…
-

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼
ਚੰਡੀਗੜ੍ਹ, 13 ਅਪ੍ਰੈਲ:– ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਸਖ਼ਤ ਸੋਧ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ ‘ਬੇਅਦਬੀ’ ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ ਹੈ। ਅੱਜ ਜਾਗਤ ਜੋਤ ਸ੍ਰੀ…
-

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਅਪ੍ਰੈਲ– ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ” ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ’ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।ਇਸ ਸੋਧ…
-

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ
ਚੰਡੀਗੜ੍ਹ, 13 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲਾਕੁਨ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ…
-

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 13 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ…
-

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ…
-

ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ
ਫਾਜ਼ਿਲਕਾ, 12 ਅਪ੍ਰੈਲ ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ…
-

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ
ਤਲਵੰਡੀ ਸਾਬੋ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।…
-

ਦੀਪਕ ਬਾਲੀ ਨੇ ਸੰਤ ਮਹਾਪੁਰਸ਼ਾਂ ਦਾ ਕੀਤਾ ਧੰਨਵਾਦ, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ
ਚੰਡੀਗੜ੍ਹ, 12 ਅਪ੍ਰੈਲ ਪੰਜਾਬ ਦੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਉਨ੍ਹਾਂ ਸੰਤ ਮਹਾਪੁਰਸ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜੋ ਮਾਨਯੋਗ ਮੁੱਖ ਮੰਤਰੀ ਦੀ ਬੇਨਤੀ ‘ਤੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਫਲਤਾਪੂਰਵਕ ਮਨਾਉਣ ਲਈ ਆਪਣਾ ਸਹਿਯੋਗ ਅਤੇ ਮਾਰਗਦਰਸ਼ਨ ਦਿੱਤਾ। ਬਾਲੀ ਨੇ ਦੱਸਿਆ ਕਿ ਮੀਟਿੰਗ…
-

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ
*ਪਟਿਆਲਾ; — 12 ਅਪ੍ਰੈਲ 2026:* ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਹ ਪਹਿਲ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਲਈ ਕੀਤੇ ਜਾ…
-

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼
ਅੰਮ੍ਰਿਤਸਰ/ਅਜਨਾਲਾ, 12 ਅਪ੍ਰੈਲ ()- ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜੂਦਾ…
-

ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ
ਸ੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀਆ ਸੋਗਾਤਾਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸ਼ਹਿਰ ਨੂੰ ਸਮਾਰਟ ਸਿਟੀ ਤਰਜ਼ ’ਤੇ ਵਿਕਸਤ ਕਰਨਾ ਹੈ, ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਆਉਣ…
-

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ
ਮਾਲੇਰਕੋਟਲਾ, 12 ਅਪ੍ਰੈਲ : ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ। ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਆਪਣੇ ਜੀਵਨ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮਾਲੇਰਕੋਟਲਾ ਵਿਖੇ ਬਾਬਾ ਸਾਹਿਬ ਦਾ ਬੁੱਤ ਸਥਾਪਤ ਕਰਨ, ਕਮਿਊਨਿਟੀ ਸੈਂਟਰ ਬਣਾਉਣ ਅਤੇ ਕੱਚੇ ਸਫਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ।ਇਸ ਮੌਕੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ
-

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ
ਜਲੰਧਰ, 12 ਅਪ੍ਰੈਲ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 12 ਅਪ੍ਰੈਲ:– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਸੁਰਾਂ ਦੀ ਮਲਿਕਾ’ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਅਮਿੱਟ…
-

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ
ਚੰਡੀਗੜ੍ਹ, 12 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
-

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ
ਤਲਵੰਡੀ ਸਾਬੋ; 12 ਅਪ੍ਰੈਲ:- ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ।…
Got any book recommendations?
