ਮਾਨਸਾ, 21 ਜਨਵਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ...
ਮਾਲੇਰਕੋਟਲਾ, 21 ਜਨਵਰੀ:- ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ...
ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ...
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ...
ਚੰਡੀਗੜ੍ਹ, 21 ਜਨਵਰੀ: 1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ...
ਚੰਡੀਗੜ੍ਹ 21 ਜਨਵਰੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ...
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ...
ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਚੰਡੀਗੜ੍ਹ, 21 ਜਨਵਰੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ...
ਚੰਡੀਗੜ੍ਹ, 21 ਜਨਵਰੀ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ ‘ਸਤਿਕਾਰ...
ਅੰਮ੍ਰਿਤਸਰ 20 ਜਨਵਰੀ 2026 — ਅਪ ਸਕੇਲਿੰਗ ਆਫ਼ ਆਪਦਾ ਮਿੱਤਰ ਯੁਵਾ ਆਪਦਾ ਮਿੱਤਰ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ...
ਬਰਨਾਲਾ, 20 ਜਨਵਰੀਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ...
ਰੂਪਨਗਰ, 20 ਜਨਵਰੀ: ਨਾਬਾਰਡ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਡਾ. ਅਜੇ ਕੁਮਾਰ...
ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ...
ਚੰਡੀਗੜ੍ਹ, 20 ਜਨਵਰੀ:ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ...
ਚੰਡੀਗੜ੍ਹ, 20 ਜਨਵਰੀ:–ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ...
ਚੰਡੀਗੜ੍ਹ, 20 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ...
