Mindblown: a blog about philosophy.
-

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ
ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ…
-

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ…
-

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ
ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ…
-

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ
ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ…
-

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ…
-

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ
ਫਿਰੋਜ਼ਪੁਰ, 7 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ। ਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ।ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ‘ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।
-

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ
ਮਾਲੇਰਕੋਟਲਾ 07 ਅਪ੍ਰੈਲ – ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ਤੇ ਪਾਬੰਦੀ ਲਗਾਈ ਗਈ ਹੈ । ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਗੈਬਾਲਿਨ 75 ਐਮ.ਜੀ…
-

ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ…
-

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ
ਤਰਨ ਤਾਰਨ, 7 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ…
-

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ
ਚੰਡੀਗੜ੍ਹ 7 ਅਪ੍ਰੈਲ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਭੋ…
-

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੁਸ਼ਿਆਰਪੁਰ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ ‘ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ
ਚੰਡੀਗੜ੍ਹ, 7 ਅਪ੍ਰੈਲ 2026 ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ। ਦੋ ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ…
-

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, ਅਪ੍ਰੈਲ 7ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ। ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ…
-

ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰੇ ਲਈ ਦਿੱਤੇ ਨਿਰਦੇਸ਼
ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ…
-

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ
ਮਾਨਸਾ, 7 ਅਪ੍ਰੈਲ: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ,…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ
ਮਾਨਸਾ, 7 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ…
-

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 7 ਅਪ੍ਰੈਲ, 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ…
-

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 7 ਅਪ੍ਰੈਲਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ…
Got any book recommendations?

