Mindblown: a blog about philosophy.

  • ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

    ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 9 ਜੂਨ 2026– ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵੱਲੋਂ ਲੋਹੇ ਅਤੇ ਸਟੀਲ ਦੇ ਖੇਤਰ ‘ਤੇ ਕੇਂਦ੍ਰਿਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ…

  • ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।…

  • ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

    ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

    ਚੰਡੀਗੜ੍ਹ; 9 ਜੂਨ 2026:ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ…

  • ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

    ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

    ਚੰਡੀਗੜ੍ਹ, 9 ਜੂਨ: ਆਂਧਰਾ ਪ੍ਰਦੇਸ਼ ਦੀ ਪਹਿਲੀ ਮਹਿਲਾ ਆਰ.ਟੀ.ਆਈ. ਕਮਿਸ਼ਨਰ ਡਾ. ਸ਼ੇਖ ਰੇਹਾਨਾ ਬੇਗਮ,ਨੇ ਅੱਜ ਪੰਜਾਬ ਰਾਜ ਸੂਚਨਾ ਕਮਿਸ਼ਨ ਹੈੱਡਕੁਆਰਟਰ, ਚੰਡੀਗੜ੍ਹ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ ਡਾ. ਬੇਗਮ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨਾਲ  ਸੂਚਨਾ ਅਧਿਕਾਰ ਕਾਨੂੰਨ ਦੇ ਪ੍ਰਭਾਵੀ ਲਾਗੂਕਰਨ ਅਤੇ ਸੁਧਾਰਾਂ, ਵਧੀਆ ਅਭਿਆਸਾਂ…

  • ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    ਰੋਪੜ, 8 ਜੂਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ…

  • ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

    ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

    ਚੰਡੀਗੜ੍ਹ, 8 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…

  • ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

    ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

    ਚੰਡੀਗੜ੍ਹ, 8 ਜੂਨ ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ…

  • ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ

    ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ

    ਚੰਡੀਗੜ੍ਹ, 8 ਜੂਨ: ਰੰਗ, ਪੇਂਟ ਬੁਰਸ਼ ਅਤੇ ਸਕੈੱਚ ਬੁੱਕ ਭਾਵੇਂ ਅਸਧਾਰਨ ਸਾਧਨ ਲੱਗਣ, ਪਰ ਇਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਚੱਲ ਰਹੇ 30 ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਆਰਟ ਥੈਰੇਪੀ ਸੈਸ਼ਨ ਮਰੀਜ਼ਾਂ ਦੀ ਰਿਕਵਰੀ ਅਤੇ ਪੁਨਰਵਾਸ ਪ੍ਰਕਿਰਿਆ…

  • ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

    ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

    ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ…

  • *ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

    *ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

    ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ…

  • ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

    ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

    ਚੰਡੀਗੜ੍ਹ/ ਡੇਰਾਬੱਸੀ, 8 ਜੂਨ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ…

  • ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

    ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

    ਚੰਡੀਗੜ੍ਹ, 8 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ‘ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ…

  • ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

    ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

    ਚੰਡੀਗੜ੍ਹ, 8 ਜੂਨ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ…

  • ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

    ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

    ਚੰਡੀਗੜ੍ਹ; 8 ਜੂਨ 2026: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ…

  • ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

    ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

    *ਚੰਡੀਗੜ੍ਹ, 8 ਜੂਨ:* ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ…

  • ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

    ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

    ਫ਼ਿਰੋਜ਼ਪੁਰ, 8 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸਆਈਆਰ) ਦੇ ਮੱਦੇਨਜ਼ਰ ਜ਼ਿਲ੍ਹੇ ਦੇ 903 ਪੋਲਿੰਗ ਸਟੇਸ਼ਨਾਂ ‘ਤੇ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ…

  • ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

    ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

    ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ, 8 ਜੂਨ:             ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ ‘ਰੰਗਲਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।             ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1,006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4,200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ।              ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੀ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।                 ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।             ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਂਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ (ਬਿਟੂ) ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

  • “ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

    “ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

    ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਬਵਾਨੀ ਖੁਰਦ ਬਲਾਕ ਰੋਪੜ ਵਿਖੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ,…

  • 21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

    21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

    ਫਰੀਦਕੋਟ 08 ਜੂਨ,           ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਦਰਬਾਰ ਗੰਜ ਫਰੀਦਕੋਟ, ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਅਤੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ, ਵਿਖੇ ਸਵੇਰੇ 6ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ।…

  • ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ

    ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ

    ਸੰਗਰੂਰ, 8 ਜੂਨ: ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ (ਕੱਟੂ) ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ…

Got any book recommendations?