Mindblown: a blog about philosophy.
-

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ। ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ…
-

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।…
-

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 16 ਮਾਰਚ ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ…
-

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 16 ਮਾਰਚਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ…
-

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 15 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ…
-

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ
ਚੰਡੀਗੜ੍ਹ, 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ ‘ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ…
-

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ
ਚੰਡੀਗੜ੍ਹ, 15 ਮਾਰਚ ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026″ ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋਏ ਪ੍ਰਗਤੀਸ਼ੀਲ…
-

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ’ ਵਿਸ਼ੇ ‘ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਮਾਰਚ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਜੱਬੋਵਾਲ ਵਿਖੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਪਹੁੰਚ ਕੇ ਉਚੇਚੇ ਤੌਰ `ਤੇ ਸੰਗਤਾਂ ਵਿੱਚ ਹਾਜ਼ਰੀ ਭਰੀ ਗਈ। ਸ੍ਰੀਮਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਖਸ਼ ਸਿੰਘ ਜੀ ਸੰਤਸਰ ਜੱਬੋਵਾਲ ਵੱਲੋਂ ਚਲਾਈ ਮਰਿਆਦਾ ਅਨੁਸਾਰ ਇਹ ਸਲਾਨਾ ਧਾਰਮਿਕ ਜੋੜ ਮੇਲਾ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਅਤੇ 3.5 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ…
-

ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ
ਚੰਡੀਗੜ੍ਹ 15 ਮਾਰਚ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ…
-

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ…
-

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ
ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਉਦੇਸ਼ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ…
-

ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ – ਹਰਜੋਤ ਬੈਂਸ
ਨੰਗਲ 15 ਮਾਰਚ : ਹਲਕੇ ਦੇ ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ 7.50 ਕਰੋੜ ਰੁਪਏ ਦੀ ਲਾਗਤ ਨਾਲ ਡੰਗੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮਕਸਦ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਹਰ ਸਾਲ ਆਉਣ…
-

ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ
ਫਰੀਦਕੋਟ 15 ਮਾਰਚ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ…
-

ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ
ਨੰਗਲ 15 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਹਾਜੀਪੁਰ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸੀ ਵਾਅਦੇ ਪੂਰੇ ਕਰਦੇ ਹੋਏ ਲੋਕਾਂ ਨੂੰ ਨਵੀਆਂ ਸਹੂਲਤਾਂ ਸਮਰਪਿਤ ਕੀਤੀਆਂ ਅਤੇ ਹੋਰ ਵਿਕਾਸੀ ਕੰਮਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਆਪਣੇ ਦੌਰੇ ਦੌਰਾਨ ਬੈਂਸ ਨੇ ਸਥਾਨਕ ਅਨਾਜ ਮੰਡੀ ਵਿੱਚ ਨਵੇਂ ਤਿਆਰ ਕੀਤੇ ਗਏ ਸ਼ੈੱਡ ਦਾ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਸੁਨਾਮ, 15 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਪਿੰਡ ਬਿਗੜਵਾਲ ਵਿਖੇ ਲਗਭਗ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ…
Got any book recommendations?