Mindblown: a blog about philosophy.
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ
ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ…
-

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 13 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ…
-

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ
ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ “ਨੌਕਰੀ ਮੇਲਾ 2026” ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ…
-

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ। ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ
ਦਿੜ੍ਹਬਾ, 12 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਬਲਾਕ ਦਿੜ੍ਹਬਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦਾ ਮਕਸਦ ਸਕੂਲੀ ਬੱਚਿਆਂ ਦੀ ਆਵਾਜਾਈ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸ ਮੌਕੇ ਬਣਾਈ…
-

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਪਟਿਆਲਾ, 12 ਮਾਰਚ 2026: ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ ਸਿੰਘ ਲਈ ਗੰਭੀਰ ਤੌਰ ‘ਤੇ ਬੀਮਾਰ ਪੈ ਜਾਣਾ ਸਿਰਫ਼ ਆਮਦਨ ਰੁਕਣ ਦਾ ਕਾਰਨ ਨਹੀਂ ਬਣਿਆ, ਸਗੋਂ ਵੱਧਦੇ ਇਲਾਜ ਦੇ ਖਰਚ ਦੀ…
-

ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਮਾਰਚ : ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅੱਜ ਇੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਔਰਤਾਂ ਵੱਲੋਂ ਸਮਾਜਿਕ ਵਿਕਾਸ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ 100 ਕਾਮਯਾਬ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ । ਸਥਾਨਕ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ…
-

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ
ਚੰਡੀਗੜ੍ਹ, 12 ਮਾਰਚ 2026: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ…
-

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 12 ਮਾਰਚਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ ‘ਕੱਟੜ ਇਮਾਨਦਾਰ’ ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ…
-

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 12 ਮਾਰਚ: ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ…
-

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਹਾਲੀ, 12 ਮਾਰਚ:ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ…
-

ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ
ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਕਾਨੂੰਨ ਦੇ ਕਟਹਿਰੇ ਵਿੱਚ…
-

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ‘ਤੇ ਤਿੱਖਾ ਹਮਲਾ ਕੀਤਾ।…
-

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 12 ਮਾਰਚ: ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ), ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ,…
-

ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ
ਚੰਡੀਗੜ੍ਹ, 12 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ “ਬਿਲਕੁਲ ਫੇਲ੍ਹ” ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ‘ਵਿਸ਼ਵ ਗੁਰੂ’…
-

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ
ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ…
-

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ…
-

ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਮਾਰਚ ਪੰਜਾਬ ਵਿਧਾਨ ਸਭਾ ਨੇ ਅੱਜ ਵੱਡੇ ਬਹੁਮਤ ਨਾਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ (ਬ੍ਰੀਚ ਆਫ਼ ਪ੍ਰੀਵਿਲੇਜ) ਦਾ ਮਾਮਲਾ ਪ੍ਰੀਵਿਲੇਜ ਕਮੇਟੀ ਨੂੰ ਸੌਂਪਣ ਲਈ ਮਤਾ ਪਾਸ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਵਿਧਾਇਕ ਦੇ ਹਾਲੀਆ ਅਪਮਾਨਜਨਕ ਬਿਆਨਾਂ ਅਤੇ ਗੈਰ-ਸੰਸਦੀ ਵਤੀਰੇ ਦਾ…
Got any book recommendations?