Mindblown: a blog about philosophy.
-

ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ
ਬਰਨਾਲਾ, 26 ਸਤੰਬਰ- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 17 ਸਾਲ (ਲੜਕੀਆਂ) ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਏ ਹਨ। ਜੇਤੂ ਟੀਮਾਂ ਨੁੰ ਇਨਾਮਾਂ…
-

ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 26 ਸਤੰਬਰ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ…
-

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ
ਚੰਡੀਗੜ੍ਹ, 26 ਸਤੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ…
-

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ
ਚੰਡੀਗੜ੍ਹ, 26 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 249ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਫਰਜ਼ – ਹਰਜੋਤ ਬੈਂਸ
ਨੰਗਲ 25 ਸਤੰਬਰ: ਆਪਣਾ ਆਲਾ-ਦੁਆਲਾ, ਜਿੱਥੇ ਅਸੀਂ ਰਹਿੰਦੇ ਹਾਂ, ਨੂੰ ਸਾਫ਼-ਸੁਥਰਾ ਰੱਖਣਾ ਸਾਡੇ ਸਾਰਿਆਂ ਦਾ ਫਰਜ਼ ਹੈ। ਜੇਕਰ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਹੋਵੇਗਾ ਤਾਂ ਅਸੀਂ ਕਈ ਬਿਮਾਰੀਆਂ ਤੋਂ ਬਚ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਜੇਕਰ ਹਰ ਵਿਅਕਤੀ ਆਪਣੇ ਘਰ, ਗਲੀ ਅਤੇ ਆਲੇ-ਦੁਆਲੇ ਦੀ ਸਫਾਈ ਨੂੰ ਆਪਣੀ ਜ਼ਿੰਮੇਵਾਰੀ ਸਮਝੇ ਤਾਂ ਸਾਡਾ ਪਿੰਡ, ਸ਼ਹਿਰ, ਕਸਬਾ ਅਤੇ…
-

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ
ਜਲੰਧਰ, 25 ਸਤੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਸਥਾਨਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਰਾਜਪਾਲ ਸ਼੍ਰੀ…
-

ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ
ਫਾਜ਼ਿਲਕਾ, 25 ਸਤੰਬਰ- ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ
ਜਲੰਧਰ, 25 ਸਤੰਬਰ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ…
-

ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਜਪ੍ਰਣਾਲੀ ਅਤੇ ਖਾਸ ਕਰਕੇ ਚੋਣਾਂ ਤੋਂ ਠੀਕ ਪਹਿਲਾਂ ਦੀ ਟਾਈਮਿੰਗ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਜਾਂਚ ਏਜੰਸੀਆਂ ਅਚਾਨਕ ਸਰਗਰਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ…
-

ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 25 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਲੈ ਕੇ ਪਾਰਟੀ ਦੇ ਛੋਟੇ-ਵੱਡੇ ਆਗੂ…
-

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 25 ਸਤੰਬਰ- ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ…
-

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ ‘ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ ‘ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸ਼ੁੱਕਰਵਾਰ…
-

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ: ਬਲਤੇਜ ਪੰਨੂ
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਵਿਰੁੱਧ ਦਰਜ ਹੋਈ ਐਫਆਈਆਰ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ। ਬਲਤੇਜ…
-

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ
ਚੰਡੀਗੜ੍ਹ, 25 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ…
-
ਖੇਤਾਂ ਵਤਨ ਪੰਜਾਬ ਦੀਆਂ: ਬਲਾਕ ਪੱਧਰੀ ਕ੍ਰਿਕਟ ਟੈਨਿਸ ਬਾਲ ਮੁਕਾਬਲੇ ਸ਼ੁਰੂ
ਬਰਨਾਲਾ/ ਮਹਿਲ ਕਲਾਂ/ਭਦੌੜ, 21 ਸਤੰਬਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ “ਖੇਡਾਂ ਵਤਨ ਪੰਜਾਬ ਦੀਆਂ 2026” ਤਹਿਤ ਬਲਾਕ ਪੱਧਰੀ ਕ੍ਰਿਕਟ ਟੈਨਿਸ ਬਾਲ ਮੁਕਾਬਲੇ ਕਰਵਾਏ ਜਾ ਰਹੇ ਹਨ। ਬਲਾਕ ਬਰਨਾਲਾ ਦੇ ਮੁਕਾਬਲੇ ਪਿੰਡ ਦਾਨਗੜ੍ਹ, ਬਲਾਕ ਮਹਿਲ ਕਲਾਂ ਦੇ ਮੁਕਾਬਲੇ ਪਿੰਡ ਸਹਿਜੜਾ…
-
ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 21 ਸਤੰਬਰ : ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਨਸਰਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ…
-
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਜ਼ੋਰਾਂ ’ਤੇ: ਕਾਰਜ ਸਾਧਕ ਅਫ਼ਸਰ
ਮੂਨਕ, 21 ਸਤੰਬਰ:ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਸ਼ਹਿਰ ਵਿੱਚ ਸਫਾਈ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੂਨਕ ਦੇ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਨੇ…
-
ਬਾਬਾ ਫ਼ਰੀਦ ਸਾਹਿਤ ਮੇਲੇ ਦਾ ਤੀਜਾ ਦਿਨ ਸਾਹਿਤਕ ਗਤੀਵਿਧੀਆਂ ਨਾਲ ਭਰਪੂਰ ਰਿਹਾ
ਫਰੀਦਕੋਟ 21 ਸਤੰਬਰ () ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.), ਫ਼ਰੀਦਕੋਟ, ਦੇ ਸਹਿਯੋਗ ਨਾਲ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਵਿਖੇ ਚੱਲ ਰਹੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਤੀਜਾ ਦਿਨ ਸਫਲਤਾਪੂਰਕ ਸੰਪੰਨ ਹੋਇਆ। ਮੇਲੇ ਦੇ ਤੀਜੇ ਦਿਨ ਵੀ ਪੁਸਤਕ ਪ੍ਰੇਮੀ…
-
ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ
ਚੰਡੀਗੜ੍ਹ / ਸੰਗਰੂਰ, 21 ਸਤੰਬਰ 2026:ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਸਬੰਧੀ ਤੱਥ ਸਪੱਸ਼ਟ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਸੰਗਰੂਰ, ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਆਦਤਨ ਅਪਰਾਧੀ ਹੈ ਜਿਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਉਸ ਵਿਰੁੱਧ ਨੌਂ ਅਪਰਾਧਿਕ…
Got any book recommendations?