April 2, 2026
ਮਾਲੇਰਕੋਟਲਾ 22 ਦਸੰਬਰ :                  ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਾਣਯੋਗ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀਆਈਏ ਸਟਾਫ ਮਲੇਰਕੋਟਲਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਇਬਰ ਵੱਲੋਂ ਮੁਕੱਦਮਾ ਨੰਬਰ 368 ਮਿਤੀ 18.12.2025 ਅਧੀਨ ਧਾਰਾ 105, 309(5), 3(5) BNS ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟ੍ਰੇਸ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਮਿਤੀ 21.12.2025 ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ।              ਮਿਤੀ 17.12.2025 ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਨੂੰ ਰਾਤ 10:30 ਵਜੇ ਸੂਚਨਾ ਮਿਲੀ ਕਿ ਧੂਰੀ ਰੋਡ, ਪਿੰਡ ਸੰਗਾਵਾਂ ਦੇ ਨੇੜੇ ਇੱਕ ਅਣਪਛਾਤੀ ਲਾਸ਼ ਪਈ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਲਾਸ਼ ਦੇ ਨੇੜੇ ਇੱਕ ਟਰੱਕ ਖੜਾ ਮਿਲਿਆ। ਮੁੱਢਲੀ ਜਾਂਚ ਤੋਂ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜਯੰਤ ਇਨਕਲੇਵ ਨੇੜੇ ਪੀ.ਏ.ਸੀ. ਸਹਾਰਨਪੁਰ, ਬਰੇਲੀ (ਯੂ.ਪੀ.) ਵਜੋਂ ਹੋਈ, ਜੋ ਲਗਭਗ 6 ਮਹੀਨਿਆਂ ਤੋਂ ਨਿਰਮਲ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ ਦੇ ਟਰੱਕ ਨੰਬਰ PB-08-FR-9813 ‘ਤੇ ਡਰਾਈਵਰੀ ਕਰਦਾ ਸੀ।                ਉਕਤ ਟਰੱਕ ਨੰਬਰ PB-08-FR-9813 ਲੈ ਕੇ ਸੰਗਰੂਰ ਸਾਈਡ ਜਾ ਰਿਹਾ ਸੀ ਕਿ ਰਸਤੇ ਵਿੱਚ ਨਾਮਾਲੂਮ ਵਿਅਕਤੀਆਂ ਵੱਲੋਂ ਲੁੱਟ-ਖੋਹ ਕਰਨ ਦੇ ਇਰਾਦੇ ਨਾਲ ਮ੍ਰਿਤਕ ਅਮਰੀਕ ਸਿੰਘ ਦੀਆਂ ਲੱਤਾਂ ਅਤੇ ਬਾਂਹਾਂ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਟਰੱਕ ਦੀ ਕੰਡਕਟਰ ਵਾਲੀ ਸਾਈਡ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ, ਜਿਸ ਕਾਰਨ ਅਮਰੀਕ ਸਿੰਘ ਦੀ ਮੌਤ ਹੋ ਗਈ।                 ਇਸ ਸਬੰਧੀ ਮ੍ਰਿਤਕ ਦੇ ਭਰਾ ਕੁਲਵੰਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸੰਗ ਬਿਹਾਰ ਹੀਰਾ ਬਾਗ ਸਬਜ਼ੀ ਮੰਡੀ ਸਨੌਰ ਪਟਿਆਲਾ ਦੇ ਬਿਆਨ ‘ਤੇ ਉਕਤ ਮੁਕੱਦਮਾ ਦਰਜ ਕਰਕੇ ਜਾਂਚ ਅਮਲ ਵਿੱਚ ਲਿਆਂਦੀ ਗਈ ਅਤੇ ਮੁਕੱਦਮੇ ਨੂੰ ਟ੍ਰੇਸ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀਆਂ ਨੇ ਅਮਨ ਪੁੱਤਰੀ ਸੁਖਦੇਵ ਸਿੰਘ...
ਮਾਲੇਰਕੋਟਲਾ, 22 ਦਸੰਬਰ –            ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ।                  ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ ਪੁੱਤਰ ਮੁਹੰਮਦ ਬਸੀਰ ਵਾਸੀ ਗੋਬਿੰਦ ਨਗਰ, ਨੇੜੇ ਕਾਲੂ ਹਾਜੀ ਦੀ ਮਸਜਿਦ ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰਕੇ ਬਣਾਈ ਨਜਾਇਜ਼ ਪ੍ਰਾਪਰਟੀ ਨੂੰ ਢਾਹ ਦਿੱਤਾ ਗਿਆ।        ਕਪਤਾਨ ਪੁਲਿਸ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਮੁਤਾਬਕ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਖ਼ਿਲਾਫ਼ ਕੁੱਲ 07 ਮੁਕੱਦਮੇ ਦਰਜ ਹਨ, ਜਦਕਿ ਮਹਿਬੂਬ ਅਖ਼ਤਰ ਖ਼ਿਲਾਫ਼ 06 ਮੁਕੱਦਮੇ ਦਰਜ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਸੰਬੰਧਤ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।            ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਖ਼ਿਲਾਫ਼ ਅਜਿਹੀਆਂ ਸਖ਼ਤ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਹ ਕਾਰਵਾਈ ਨਸ਼ਾ ਤਸਕਰਾਂ ਲਈ ਸਪਸ਼ਟ ਚੇਤਾਵਨੀ ਹੈ ਕਿ ਗੈਰਕਾਨੂੰਨੀ ਤਰੀਕੇ ਬਣਾਈ ਸੰਪਤੀ ਤੇ ਇਸੇ ਤਰ੍ਹਾਂ...