Mindblown: a blog about philosophy.
-

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 8 ਮਾਰਚ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ…
-

ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ
ਚੰਡੀਗੜ੍ਹ, 8 ਮਾਰਚ:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ…
-

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ
ਚੰਡੀਗੜ੍ਹ, 8 ਮਾਰਚ: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ…
-

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਮੰਤਰੀ…
-

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ
ਚੰਡੀਗੜ੍ਹ/ਕਪੂਰਥਲਾ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।…
-

ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ
ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ…
-

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ…
-

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ। ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ…
-

ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ
ਫਾਜ਼ਿਲਕਾ 8 ਮਾਰਚਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ ਸਰਸਾ ਦੁਆਰਾ ਸਮੂਹ ਸੰਗਤ ਬਲਾਕ ਫਾਜ਼ਿਲਕਾ ਦੇ ਸਹਿਯੋਗ ਨਾਲਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਨਿਰਮਾਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ | ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਗਦੀਨਸ਼ੀਨ ਬਾਬਾ ਬ੍ਰਹਮ ਦਾਸ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਗ੍ਰਹਿ ਗੰਭੀਰਪੁਰ ਵਿੱਚ ਹਜ਼ਾਰਾ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ
ਸ੍ਰੀ ਅਨੰਦਪੁਰ ਸਾਹਿਬ 08 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਮਾਵਾਂ, ਧੀਆਂ, ਸਤਿਕਾਰ ਯੌਜਨਾਂ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਗ੍ਰਹਿ ਗੰਭੀਰਪੁਰ ਵਿਖੇ ਵੱਡੀਆ ਸਕਰੀਨਾਂ ਉਤੇ ਬਜਟ ਦਾ ਲਾਈਵ ਪ੍ਰਸਾਰਣ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਸੁਨਾਮ, 08 ਮਾਰਚ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।…
-

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
ਹੁਸ਼ਿਆਰਪੁਰ, 8 ਮਾਰਚ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ…
-

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
ਬਰਨਾਲਾ, 8 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ ‘ਮਾਈ ਭਾਰਤ ਕੇਂਦਰ’ ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਖੇਡ ਵਿਭਾਗ ਬਰਨਾਲਾ ਦੇ ਵਿਸ਼ੇਸ਼ ਸਹਿਯੋਗ…
-

*ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ*
ਬਰਨਾਲਾ, 8 ਮਾਰਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ ਦੀਆਂ ਬਾਲਗ ਔਰਤਾਂ ਨੂੰ 1000…
-

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ
ਤਰਨ ਤਾਰਨ, 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ ‘ਮੇਰਾ ਯੁਵਾ ਭਾਰਤ’ ਤਰਨ ਤਾਰਨ ਵੱਲੋਂ ‘ਖੇਲੋ ਇੰਡੀਆ” ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਤਰਨ ਤਾਰਨ ਵਿਚ ‘ਅਸਮਿਤਾ’ ਲੀਗ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਅਗਵਾਈ…
-

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ: ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ.…
-

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਸੰਗਰੂਰ, 07 ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਸੂਬੇ…
-

ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਸ਼੍ਰੀ ਅਨੰਦਪੁਰ ਸਾਹਿਬ, 7 ਮਾਰਚ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਨੂੰ ਕੈਬਨਿਟ ਵੱਲੋਂ ਮੰਜੂਰੀ ਦੇ…
-

ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਫਾਜ਼ਿਲਕਾ 7 ਮਾਰਚਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਵਿਧਾਇਕ ਸ਼੍ਰੀ ਸਵਨਾ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਓਡੀਆਂ-ਕੇਰੀਆ ਰੋਡ ਤੋਂ ਸਾਬੂਆਣਾ ਅਤੇ ਬੰਨਵਾਲਾ ਹਨਵੰਤਾ…
Got any book recommendations?
