Mindblown: a blog about philosophy.
-
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
*ਚੰਡੀਗੜ੍ਹ, 21 ਸਤੰਬਰ* ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ ‘ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ (ਏ.ਐਚ.ਐਫ. ) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੂੰ ਏਸ਼ੀਆਈ ਖੇਡਾਂ ਆਈਚੀ-ਨਾਗੋਆ-2026 ਵਿੱਚ ਮਹਿਲਾ ਅਤੇ ਪੁਰਸ਼ ਹਾਕੀ ਮੁਕਾਬਲਿਆਂ ਦੇ ਸੈਮੀਫਾਈਨਲ ਅਤੇ ਫਾਈਨਲ ਮੈਚ ਦੇਖਣ ਲਈ ਜਾਪਾਨ ਆਉਣ ਦਾ ਸੱਦਾ ਦਿੱਤਾ ਹੈ।…
-
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਚੰਡੀਗੜ੍ਹ/ਗੁਰਦਾਸਪੁਰ, 21 ਸਤੰਬਰ:ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ ਨੇ ਇਹ ਸਪੱਸ਼ਟ ਸੰਦੇਸ਼…
-

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ
ਚੰਡੀਗੜ੍ਹ, 21 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ
ਚੰਡੀਗੜ੍ਹ, 21 ਸਤੰਬਰ: ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…
-
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼
ਚੰਡੀਗੜ੍ਹ, 21 ਸਤੰਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਲੋਕਾਂ ਦੀ ਸਿਹਤ ਪ੍ਰਤੀ…
-
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ
ਚੰਡੀਗੜ੍ਹ, 21 ਸਤੰਬਰ: ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਸਤੰਬਰ, 2026 ਨੂੰ ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ…
-
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ
ਚੰਡੀਗੜ੍ਹ, 21 ਸਤੰਬਰ 2026– ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ…
-
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼
ਚੰਡੀਗੜ੍ਹ/ਨੰਗਲ, 21 ਸਤੰਬਰ: ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲੇ ਅਤਿ-ਆਧੁਨਿਕ ਆਡੀਟੋਰੀਅਮ ਦੀ ਉਸਾਰੀ ’ਭੂਮੀ ਪੂਜਨ’ ਕਰਾ ਕੇ ਸ਼ੁਰੂ ਕਰਵਾਈ। ਇਸ ਦੇ ਨਾਲ ਹੀ, ਸ.…
-
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 21 ਸਤੰਬਰ 2026 ਟੈਕਸ ਚੋਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ…
-

ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪ
*ਨਵੀਂ ਦਿੱਲੀ, 19 ਸਤੰਬਰ 2026*ਦਿੱਲੀ ਦੀ ਵੋਟਰ ਲਿਸਟ ਤੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਕੱਟੇ ਜਾਣ ‘ਤੇ ਪਾਰਟੀ ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਭਾਜਪਾ ‘ਤੇ ਵੀ ਤਿੱਖੇ ਹਮਲੇ ਕੀਤੇ ਹਨ। ਪਾਰਟੀ ਨੇ ਚੋਣ ਕਮਿਸ਼ਨ ਤੋਂ ਪੁੱਛਿਆ ਹੈ ਕਿ ਇਹ ਕਿਵੇਂ…
-

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ
ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ
ਧੂਰੀ, 20 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ ਚੋਣ ਮੁਹਿੰਮ ਦੇ…
-

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਫਰੀਦਕੋਟ ਪੁਲਿਸ ਨੇ ਸਰਹੱਦ ਪਾਰਲੇ ਹੈਰੋਇਨ ਤਸਕਰੀ ਨੈੱਟਵਰਕ ਦੇ ਚਾਰ ਕਾਰਕੁਨਾਂ ਨੂੰ 47.3 ਕਿਲੋਗ੍ਰਾਮ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਇਸ…
-

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 20 ਸਤੰਬਰ 2026 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ…
-

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੀ ਸਰਕਾਰ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਦੇ ਨਿਪਟਾਰੇ…
-

ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 20 ਸਤੰਬਰ: ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਅੱਠ ਮਹੀਨੇ ਮੁਕੰਮਲ ਹੋਣ ‘ਤੇ, ਪੰਜਾਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.34 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 72,311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
-

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ
ਚੰਡੀਗੜ੍ਹ / ਜਲੰਧਰ, 20 ਸਤੰਬਰ: ਪੰਜਾਬ ਦੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੀ ਯਾਦ ਵਿੱਚ ਅੱਜ ਐਮ.ਐਸ. ਫਾਰਮ, ਬਸਤੀ ਪੀਰਦਾਦ, ਜਲੰਧਰ ਵਿਖੇ ਰੱਖੀ ਗਈ ਸ਼ਰਧਾਂਜਲੀ ਸਭਾ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੇ ਆਪਣੇ ਹਰਮਨਪਿਆਰੇ ਆਗੂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ
*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ਵਿੱਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ ਸੁਰੱਖਿਆ ਯੋਜਨਾ ਪਹੁੰਚ ਚੁੱਕੀ ਹੈ। ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਵੇਂ 1.26…
-

ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦਾ ਆਗਾਜ਼
ਫ਼ਰੀਦਕੋਟ, 19 ਸਤੰਬਰ 2026 ( ) ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.), ਫ਼ਰੀਦਕੋਟ ਦੇ ਸਹਿਯੋਗ ਨਾਲ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲਾ ਕਰਵਾਇਆ ਜਾ ਰਿਹਾ ਹੈ। ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ…
-

ਸੱਪ ਦੇ ਡੰਗ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਸਮੇਂ ਸਿਰ ਇਲਾਜ ਨਾਲ ਬਚਾਈ ਜਾ ਸਕਦੀ ਹੈ ਜਾਨ – ਸਿਵਲ ਸਰਜਨ
ਰੂਪਨਗਰ, 19 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਸਨੇਕ ਬਾਈਟ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸੱਪ ਦੇ ਡੰਗ ਤੋਂ ਬਚਾਅ, ਤੁਰੰਤ ਮੁੱਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਰਸਾਤ ਦੇ…
Got any book recommendations?