Mindblown: a blog about philosophy.
-

ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ
ਗੁਰਦਾਸਪੁਰ, 20 ਫਰਵਰੀ ( )ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲਾਂ ਜੀ. ਐਨ. ਏ. ਯੂਨੀਵਰਸਿਟੀ ਫ਼ਗਵਾੜਾ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਸਿਹਤ ਅਤੇ ਸਵੱਛਤਾ ਥੀਮ ਵਿੱਚ ਪਹਿਲੀ ਪੁਜੀਸ਼ਨ ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਹਾਸਿਲ ਕੀਤੀ। ਵਿਦਿਆਰਥੀ ਖੁਸ਼ੀ ਨੂੰ ਸਟੇਟ ਪੱਧਰ ਤੇ ਮੁਕਾਬਲੇ ਲਈ ਤਿਆਰ ਕਰਨ ਵਿੱਚ ਗਾਈਡ ਅਧਿਆਪਕਾ ਸ਼੍ਰੀਮਤੀ…
-

ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ
ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ…
-

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਸੋ ਅਪਰੇਸ਼ਨ
ਸੰਗਰੂਰ, 20 ਫਰਵਰੀ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਤਹਿਤ ਅੱਜ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤਸੰਗਰੂਰ ਪੁਲਿਸ ਵੱਲੋਂ ਬੱਸ ਸਟੈਂਡ ਸੰਗਰੂਰ ਖੇਤਰ ਵਿਖੇ ਕਾਸੋ (ਕਾਰਡਨ ਅਤੇ ਸਰਚ ਅਪ੍ਰੇਸ਼ਨ)ਅਪਰੇਸ਼ਨ ਕੀਤਾ ਗਿਆ, ਜਿਸ ਤਹਿਤ 02 ਸ਼ੱਕੀ ਵਿਅਕਤੀ ਕਾਬੂ ਕੀਤੇ ਗਏ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਚਲਾਨ ਵੀ…
-

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ
ਚੰਡੀਗੜ੍ਹ, 20 ਫਰਵਰੀ:ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ…
-

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ
ਚੰਡੀਗੜ੍ਹ, 20 ਫ਼ਰਵਰੀ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ…
-

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ
ਚੰਡੀਗੜ੍ਹ, 20 ਫਰਵਰੀ:ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ,…
-

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 20 ਫਰਵਰੀ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ…
-

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ…
-

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ
*ਚੰਡੀਗੜ੍ਹ / ਅੰਮ੍ਰਿਤਸਰ, 20 ਫਰਵਰੀ: *ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ…
-

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ
ਮਾਲੇਰਕੋਟਲਾ 20 ਫਰਵਰੀ – ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026- 27 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ…
-

ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
ਮਾਨਸਾ, 20 ਫਰਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ , ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ…
-

ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ
ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਆਪਣੇ ਸੰਬੋਧਨ…
-

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 19 ਫਰਵਰੀ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ 17 ਫਰਵਰੀ, 2026 ਤੋਂ ਸ਼ੁਰੂ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ…
-

ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ: ਚੇਅਰਮੈਨ ਜ਼ਿਲ੍ਹਾ ਟਰੈਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਜਿੰਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਵਿਖੇ ਵਿਜ਼ਿਟ ਕਰਕੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਐਸ.ਐਸ.ਪੀ. ਦਫ਼ਤਰ, ਰਾਜ ਕਰ ਦਫ਼ਤਰ, ਕਿਰਤ…
-

ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ
ਧੂਰੀ, 19 ਫਰਵਰੀ: ਉਪ ਮੰਡਲ ਮੈਜਿਸਟਰੇਟ ਧੂਰੀ ਰਿਸ਼ਭ ਬਾਂਸਲ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਬੱਸ ਅੱਡੇ ਸਮੇਤ ਵੱਖ-ਵੱਖ ਜਨਤਕ ਪਖਾਨਿਆਂ ਦੀ ਜਾਂਚ ਕੀਤੀ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਐਸ.ਡੀ.ਐਮ. ਨੇ ਹਦਾਇਤ ਕੀਤੀ ਕਿ ਜਨਤਕ ਪਖਾਨਿਆਂ ਦੀ ਸਫ਼ਾਈ ਅਤੇ ਰੱਖ-ਰਖਾਅ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਰਕਾਰੀ ਹਾਈ ਸਕੂਲ, ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ
ਫਾਜ਼ਿਲਕਾ 19 ਫਰਵਰੀਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ, ਫਾਜ਼ਿਲਕਾ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ…
-

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ
ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲ.ਐਮ.ਐਚ.ਪੀ.) ਫੈਲੋਜ਼ ਦੇ ਪਲੇਠੇ ਬੈਚ ਨਾਲ ਮੁਲਾਕਾਤ ਕੀਤੀ, ਜੋ ਕਿ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ…
-

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ
ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 645 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ,…
-

ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਤੇ ਕੈਪਜੈਮਿਨੀ ਵੱਲੋਂ ਕੈਂਪਸ ਵਿੱਚ ਉਦਯੋਗ-ਸੰਬੰਧਿਤ ਤਕਨੀਕੀ ਕੇਂਦਰ ਦੀ ਸ਼ੁਰੂਆਤ
ਮੋਹਾਲੀ, 19 ਫ਼ਰਵਰੀ 2026: ਭਵਿੱਖ ਦੀ ਰੋਜ਼ਗਾਰ ਦੁਨੀਆ ਦੀ ਤਿਆਰੀ ਹੁਣ ਡਿਗਰੀ ਪੂਰੀ ਹੋਣ ਤੋਂ ਬਾਅਦ ਨਹੀਂ, ਸਗੋਂ ਪੜ੍ਹਾਈ ਦੌਰਾਨ ਹੀ ਸ਼ੁਰੂ ਹੋ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਕੈਪਜੈਮਿਨੀ ਦੇ ਸਹਿਯੋਗ ਨਾਲ “ਕੋਡਐਕਸਪੀਰੀਐਂਸ ਸੈਂਟਰ” ਦਾ ਉਦਘਾਟਨ ਕੀਤਾ। ਇਹ ਕੇਂਦਰ ਕੈਂਪਸ ਅੰਦਰ ਅਜਿਹਾ ਤਕਨੀਕੀ ਮਾਹੌਲ ਤਿਆਰ ਕਰੇਗਾ ਜੋ ਅਸਲੀ ਦਫ਼ਤਰੀ…
Got any book recommendations?
