Mindblown: a blog about philosophy.
-

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਜਲੰਧਰ, 19 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ‘ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ।…
-

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ
ਚੰਡੀਗੜ੍ਹ, 19 ਫਰਵਰੀ ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਪਾਰਕ ਭਾਈਚਾਰੇ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਨੂੰ ਸਖ਼ਤ ਕਰਨ ਵੱਲ ਅਹਿਮ ਕਦਮ ਵਧਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਟੇਟ ਟਰੇਡਰਜ਼…
-

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ
ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ ਵਿੱਚ ਵਿਆਪਕ ਵਿਸਥਾਰ ਕੀਤਾ ਹੈ। ਪੰਜਾਬ…
-

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ
ਜਲੰਧਰ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਲੰਧਰ ਵਿੱਚ ਪੁਲਿਸ ਲਾਈਨਜ਼ ਵਿਖੇ ਨਵੀਂ ਬਣੀ ਅਤਿ-ਆਧੁਨਿਕ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਜਲੰਧਰ ਰੇਂਜ ਇਮਾਰਤ ਦਾ ਉਦਘਾਟਨ ਕੀਤਾ। ਡੀਜੀਪੀ ਦੇ ਨਾਲ ਵਿਸ਼ੇਸ਼…
-

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ
ਚੰਡੀਗੜ੍ਹ, 19 ਫਰਵਰੀ: ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ ਤੋਂ ਪੈਦਾ ਹੋਏ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ। ਜ਼ਿਕਰਯੋਗ ਹੈ ਕਿ ਤਿੰਨੋਂ ਬੱਚੇ ਪਿਛਲੇ ਸਾਲ 5 ਨਵੰਬਰ ਨੂੰ ਪੈਦਾ ਹੋਏ ਸਨ ਅਤੇ ਇਹਨਾਂ ਨੂੰ ਹੁਣ…
-

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੁਧਿਆਣਾ, 19 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ…
-

ਲੋਕਾਂ ਵੱਲੋਂ ਮਿਲੀ ਜਿੰਮੇਵਾਰੀ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹ ਰਿਹਾ ਹਾਂ : ਸਪੀਕਰ ਸੰਧਵਾਂ
ਕੋਟਕਪੂਰਾ, 19 ਫਰਵਰੀ 2026() ਮੁਹੱਲਾ ਵਿਕਾਸ ਕਮੇਟੀ ਢਿੱਲੋਂ ਕਲੋਨੀ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁਹੱਲੇ ਦੇ ਵਸਨੀਕਾਂ ਵੱਲੋਂ ਆਪਣੀਆਂ ਰਹਿੰਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਦਾ ਮੌਕੇ ’ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਹੱਲ…
-

ਲਾਇਬ੍ਰੇਰੀ, ਡਿਸਪੈਂਸਰੀ, ਪੰਚਾਇਤ ਭਵਨ ਅਤੇ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਵਿਧਾਇਕ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ ਨੀਂਹ ਪੱਥਰ
ਫ਼ਰੀਦਕੋਟ 19 ਫਰਵਰੀ () ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹਲਕਾ ਫ਼ਰੀਦਕੋਟ ਦੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਪਿੰਡ ਕਿਲ੍ਹਾ ਨੌਂ ਵਿੱਚ 20 ਲੱਖ ਰੁਪਏ ਦੀ ਪ੍ਰਵਾਨਤ ਲਾਗਤ ਨਾਲ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੀ ਉਸਾਰੀ, ਪਿੰਡ ਕਾਉਣੀ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਪੰਚਾਇਤ ਭਵਨ ਦੀ ਉਸਾਰੀ ਅਤੇ ਪਿੰਡ ਸੁੱਖਣਵਾਲਾ ਵਿੱਚ 35 ਲੱਖ…
-

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ
ਫਿਰੋਜ਼ਪੁਰ,19 ਫਰਵਰੀ( ) ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ…
-

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ
ਮਾਨਸਾ, 19 ਫਰਵਰੀ: ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਤਰਸੇਮ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ ਵੱਖ ਵਿਭਾਗੀ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਡਾ. ਤਰਸੇਮ ਸਿੰਘ ਢਿਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਫਸਲੀ…
-

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ
ਚੰਡੀਗੜ੍ਹ, 18 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਅੰਦਰੂਨੀ ਪ੍ਰਬੰਧਾਂ ਬਾਰੇ ਕੀਤੇ ਗਏ ਸਨਸਨੀਖੇਜ਼ ਖ਼ੁਲਾਸਿਆਂ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ…
-

384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ
ਚੰਡੀਗੜ੍ਹ, 18 ਫਰਵਰੀ: ਪੰਜਾਬ ਭਰ ਵਿੱਚ 8.18 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਹਨ, ਜਿਸ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਿਰਪੱਖਤਾ, ਅਨੁਸ਼ਾਸਨ ਅਤੇ ਨਕਲ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਯਕੀਨੀ ਬਣਾਉਂਦਿਆਂ ਸੁਰੱਖਿਆ ਅਤੇ ਨਿਗਰਾਨੀ ਲਈ ਵਿਆਪਕ ਢਾਂਚਾਗਤ ਪ੍ਰਬੰਧ ਕੀਤਾ ਹੈ। ਪੰਜਾਬ ਸਕੂਲ ਸਿੱਖਿਆ…
-

ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ
ਸ੍ਰੀ ਚਮਕੌਰ ਸਾਹਿਬ,18 ਫਰਵਰੀ: ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ਉੱਤੇ ਕਰਨ ਅਤੇ ਬਲਾਕ ਪੱਧਰ ਉੱਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…
-

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ
ਤਰਨ ਤਾਰਨ, 18 ਫਰਵਰੀ :- ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਅੱਜ ਰਾਜ ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਬਾਠ ਰੋਡ ‘ਤੇ ਲਗਾਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਡਰਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਵਪਾਰੀਆਂ…
-

ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ
ਸੰਗਰੂਰ, 18 ਫਰਵਰੀ ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਵੀ ਖੇਡਾਂ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ…
-

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ
ਫ਼ਰੀਦਕੋਟ, 18 ਫਰਵਰੀ () ਕੈਬਨਿਟ ਮੰਤਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਲਾਘਾਯੋਗ ਸੇਵਾਵਾਂ ਨਿਭਾ ਰਹੇ ਡਾਕਟਰ ਬਲਜੀਤ ਕੌਰ ਵੱਲੋਂ ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਨੈਸ਼ਨਲ ਅਵਾਰਡੀ ਐਨਜੀਓ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਲਗਾਏ ਗਏ ਅੱਖਾਂ ਦੇ ਚੈੱਕਅਪ ਅਤੇ ਆਪਰੇਸ਼ਨ ਕੈਂਪ ਦੌਰਾਨ ਅੱਜ ਪਹਿਲੇ ਪੜਾਅ ਵਿੱਚ 25 ਮਰੀਜ਼ਾਂ ਦੇ ਸਫਲ ਆਪਰੇਸ਼ਨ ਕਰਕੇ ਉਨ੍ਹਾਂ ਨੂੰ ਛੁੱਟੀ ਦਿੱਤੀ…
-

ਲੰਬੀ ਖੇਤਰ ਲਈ ਵੱਡੀ ਸੌਗਾਤ – 80.51 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 115 ਕਿਲੋਮੀਟਰ ਲੰਬੀਆਂ ਸੜਕਾਂ ਲੋਕਾਂ ਨੂੰ ਸਮਰਪਿਤ
ਲੰਬੀ, 18 ਫਰਵਰੀ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਆਪਸੀ ਜੋੜ ਪ੍ਰਦਾਨ ਕਰਨ ਵਾਲੀਆਂ ਲਗਭਗ 115 ਕਿਲੋਮੀਟਰ ਲੰਬੀਆਂ ਨਵੀਂ ਸੜਕ ਅੱਜ ਵਿਧੀਵਤ ਤੌਰ ‘ਤੇ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਗਈਆਂ। ਇਨ੍ਹਾਂ ਸੜਕਾਂ ਦੇ ਬਣਨ ਨਾਲ ਪਿੰਡਾਂ ਵਿਚ ਆਉਣਾ-ਜਾਣਾ ਕਾਫ਼ੀ ਸੁਖਾਲਾ ਹੋ ਜਾਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀ ਦਿੱਕਤ ਤੋਂ ਰਾਹਤ ਮਿਲੇਗੀ।…
-

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ। ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ…
-

ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗਬਾਨੀ ਖੇਤਰ ਵਿੱਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉੱਥੇ ਨਵੇਂ ਨਿਰਯਾਤ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ। ਅੱਜ ਇਥੋਂ ਜਾਰੀ…
-

ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ
ਹੁਸ਼ਿਆਰਪੁਰ, 18 ਫਰਵਰੀ : ਸਿਹਤ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਨੇ ਇੱਕ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਆਯੋਜਿਤ ਸਿਵਲ ਸਰਜਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਦੋ ਦਿਨਾਂ ਕਾਨਫਰੰਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਆਮ ਆਦਮੀ ਕਲੀਨਿਕ ਮਰੀਜ ਫੀਡਬੈਕ ਵਿਚ ਪੂਰੇ ਪੰਜਾਬ ਵਿਚ ਵਧੀਆ…
Got any book recommendations?