ਸ੍ਰੀ ਮੁਕਤਸਰ ਸਾਹਿਬ, 03 ਜੂਨ:
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ 05 ਜੂਨ 2025 ਨੂੰ ਦਿਨ ਵੀਰਵਾਰ ਸਵੇਰੇ 9:30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਐਸਆਈਐਸ ਸਿਕਿਓਰਿਟੀ ਪ੍ਰਾਈਵੇਟ ਲਿਮਟਿਡ ਕੰਪਨੀ, ਵੱਲੋਂ ਸਕਿਊਰਟੀ ਗਾਰਡ ਦੀਆਂ 100 ਆਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ 10ਵੀਂ ਹੈ ਅਤੇ ਜਿਨ੍ਹਾਂ ਦੀ ਉਮਰ 19 ਤੋਂ 40 ਸਾਲ, ਕੱਦ ਘੱਟ ਤੋਂ ਘੱਟ 168 ਸੈਂਟੀਮੀਟਰ ਅਤੇ ਵਜਨ 54 ਤੋਂ 95 ਕਿੱਲੋ ਹੈ, ਉਹ ਪ੍ਰਾਰਥੀ (ਕੇਵਲ ਲੜਕਿਆਂ ਲਈ) ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ।
ਸ੍ਰੀ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵੱਲੋਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ) ।
ਉਨ੍ਹਾ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।