ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 09 ਫਰਵਰੀ :

            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ਤੇ ਬੈਠਣ ਤੇ ਪਾਬੰਦੀ ਲਗਾਈ ਹੈ।

            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।

            ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।


Posted

in

, ,

by

Comments

Leave a Reply

Your email address will not be published. Required fields are marked *