ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ।
ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, “ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ, ਅਦਾਕਾਰੀ ਦੀ ਵਿਲੱਖਣ ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾI ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।”
ਸ. ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ ਪਰਿਵਾਰ, ਸਾਕ -ਸਬੰਧੀਆਂ ਅਤੇ ਲੱਖਾਂ ਪ੍ਰਸ਼ੰਸਕਾਂ ਲਈ ਦਿਲੋਂ ਸੰਵੇਦਨਾ ਪ੍ਰਗਟਾਈ I ਉਹਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪੀੜ੍ਹਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲ਼ਾ ਘਾਟਾ ਸਹਿਣ ਦਾ ਬਲ ਬਖਸ਼ਣ ।

Leave a Reply