ਮਾਲੇਰਕੋਟਲਾ 25 ਅਪ੍ਰੈਲ :
ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ ।
ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਟੈਲੀਫੋਨਿਕ ਮਾਧਿਆਮ ਨਾਲ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸੁਵਿਧਾ ਸੰਭਵ ਹੋਈ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ। ਪੀ.ਆਰ.ਟੀ.ਸੀ. ਦੀ ਤਰੱਕੀ ਤੇ ਬੇਹਤਰੀ ਅਤੇ ਆਮ ਜਨਤਾ ਨੂੰ ਵਧੀਆ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਨਵੀਆਂ ਬੱਸਾਂ ਨੂੰ ਬੰਦ ਪਏ ਰੂਟਾਂ ‘ਤੇ ਚਲਾਇਆ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਵੀਆਂ ਬੱਸਾਂ ਨੂੰ ਬੰਦ ਪਏ ਰੂਟ ਅਤੇ ਸਵਾਰੀਆਂ ਨੂੰ ਵਧੀਆਂ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਵੱਖ-ਵੱਖ ਰੂਟਾਂ ‘ਤੇ ਚਲਾਇਆ ਜਾ ਰਿਹਾ ਹੈ ਤਾਂ ਜੋ ਆਮ ਜਨਤਾ ਨੂੰ ਬਿਹਤਰ ਬੱਸ ਸਰਵਿਸ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਬੱਸਾਂ ਦੇ ਰੂਟਾਂ ਵਿੱਚ ਹੋਏ ਇਜ਼ਾਫੇ ਨਾਲ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਦਿਨ-ਪ੍ਰਤੀਦਿਨ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਨਾ ਸਿਰਫ ਯਾਤਰਾ ਸੁਵਿਧਾਜਨਕ ਬਣੇਗੀ ਸਗੋਂ ਸਮੇਂ ਦੀ ਬਚਤ ਵੀ ਹੋਵੇਗੀ ਅਤੇ ਲੋਕਾਂ ਨੂੰ ਨਿੱਜੀ ਵਾਹਨਾਂ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲੇਗੀ।
ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਨੇ ਅੱਗੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਸਕਾਰਾਤਮਕ ਪ੍ਰਤੀਕਿਰਿਆ ਦਰਸਾਉਂਦੀ ਹੈ ਕਿ ਇਹ ਫੈਸਲਾ ਸਮੇਂ ਦੀ ਲੋੜ ਸੀ। ਉਨ੍ਹਾਂ ਨੇ ਦੱਸਿਆ ਕਿ ਡੇਲੀ ਪੈਸੈਂਜਰਾਂ ਅਤੇ ਮੁਲਾਜਮਾਂ ਵੱਲੋਂ ਵੀ ਚੇਅਰਮੈਨ ਪੀ.ਆਰ.ਟੀ.ਸੀ. ਦਾ ਵਿਸ਼ੇਸ਼ ਧੰਨਵਾਦ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਤੇ ਹਲਕਾ ਮੀਡੀਆ ਕੁਆਡੀਨੇਟਰ ਨੇ ਮਾਲੇਰਕੋਟਲਾ- ਪਟਿਆਲਾ-ਚੰਡੀਗੜ੍ਹ,ਮਾਲੇਰਕੋਟਲਾ-ਸੰਗਰੂਰ ਰੂਟ ‘ਤੇ ਏ.ਸੀ. ਬੱਸਾਂ ਚਲਾਉਣ ਦੀ ਵੀ ਮੰਗ ਕੀਤੀ, ਤਾਂ ਜੋ ਯਾਤਰੀਆਂ ਨੂੰ ਹੋਰ ਸੁਖਦ ਅਤੇ ਆਰਾਮਦਾਇਕ ਯਾਤਰਾ ਦਾ ਲਾਭ ਮਿਲ ਸਕ। ਉਨ੍ਹਾਂ ਮਾਲੇਰਕੋਟਲਾ-ਪਟਿਆਲਾ-ਅੰਬਾਲਾ-ਦਿੱਲੀ ਤੱਕ ਰਾਤ ਨੂੰ ਚੱਲਣ ਵਾਲੀ ਏ.ਸੀ.ਬੱਸ ਸੁਵਿਧਾ ਦੀ ਤਰ੍ਹਾਂ ਸਵੇਰੇ ਤਵਕ ਸਾਰ ਇੱਕ ਹੋਰ ਬੱਸ ਸਰਵਿਸ ਸ਼ੁਰੂ ਕਰਨ ਦੀ ਵੀ ਮੰਗੀ ਕੀਤੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਕਦਮ ਜਾਰੀ ਰਹਿਣਗੇ।
