ਬਲੂਆਣਾ, ਅਬੋਹਰ 30 ਮਈ  
 ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਦੇ ਗਲੋਂ ਲਾਹੁਣ ਲਈ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵਲੋਂ ਪਿੰਡ ਚੰਨਣ ਖੇੜਾ, ਗੱਦਾ ਡੋਬ, ਰਾਮਗੜ੍ਹ ਆਦਿ ਵਿਚ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਸਮੂਹਿਕ ਹਲਫ ਦਿਵਾਇਆ ਤੇ ਨਸ਼ਿਆਂ ਖਿਲਾਫ ਡਟਣ ਦਾ ਹੋਕਾ ਦਿੱਤਾ।

ਇਨ੍ਹਾਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੋਲਡੀ ਮੁਸਾਫ਼ਿਰ ਨੇ ਕਿਹਾ ਕਿ ਪੰਜਾਬ ਵਿੱਚ ਸਾਬਕਾ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਮੱਦੇਨਜ਼ਰ ਨਸ਼ਿਆਂ ਦਾ ਪ੍ਰਸਾਰ ਵਧਿਆ, ਪਰ ਰਵਾਇਤੀ ਸਰਕਾਰਾਂ ਚੋਂ ਕਿਸੇ ਸਰਕਾਰ ਨੇ ਵੀ ਚਿੰਤਾ ਨਹੀਂ ਕੀਤੀ, ਜਿਸਦਾ ਸਭ ਤੋਂ ਜਿਆਦਾ ਅਸਰ ਪੰਜਾਬ ਨੂੰ ਝੱਲਣਾ ਪੈ ਰਿਹਾ ਹੈ।

ਪਰ ਹੁਣ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦ੍ਰਿੜ ਸੰਕਲਪ ਕਰਦਿਆਂ ਪੰਜਾਬ  ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਪਿੰਡਾਂ  ‘ਚ ਕੀਤੀਆਂ ਜਾ ਰਹੀਆਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਲੋਕਾਂ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਹੁੰ ਚੁੱਕੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਨਸ਼ਾ ਤਸਕਰਾਂ ਵਿਰੁੱਧ ਲਹਿਰ ਖੜ੍ਹੀ ਹੋ ਗਈ ਹੈ।

ਉਨ੍ਹਾਂ ਨੇ ਲੋਕਾਂ ਦਾ ਇਸ ਮੁਹਿੰਮ ‘ਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੇ ਜਾਣ ਲਈ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਆਪਾਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਾ ਮੁਕਤ ਰੱਖਣ ਦੀ ਲੜਾਈ ਲੜ ਰਹੇ ਹਾਂ, ਜਿਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫਰਜ਼ ਹੈ।

ਇਸ ਮੌਕੇ ਸੀਨੀਅਰ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨੀਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Leave a Reply

Your email address will not be published. Required fields are marked *