ਖਡੂਰ ਸਾਹਿਬ /ਤਰਨ ਤਾਰਨ, 20 ਜੁਲਾਈ :

ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੱਦੀ, ਰਸੂਲਪੁਰ ਕਲਾ, ਰਸੂਲਪੁਰਖੁਰਦ, ਪਿੰਡ ਦੁਗਲਵਾਲ ਅਤੇ ਲਾਲਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਪ੍ਰੋਗਰਾਮ  ਵਿੱਚ   ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਅਤੁਲ ਸੋਨੀ ਡੀ ਐਸ ਪੀ ਗੋਇੰਦਵਾਲ ਸਾਹਿਬ, ਐਸ ਐਚ ਓ ਸਦਰ ਅਵਤਾਰ ਸਿੰਘ ਸੋਨਾ, ਚੇਅਰਮੈਨ ਮੰਡੀ ਬੋਰਡ ਨੌਸ਼ਹਿਰਾ ਪੰਨੂਆ ਹਰਜੀਤ ਸਿੰਘ ਸੰਧੂ, ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਹਿੱਸਾ ਲਿਆ।

ਹਲਕਾ ਵਿਧਾਇਕ ਖਡੂਰ ਸਾਹਿਬ ਸੀ੍ ਮਨਜਿੰਦਰ ਸਿੰਘ ਲਾਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ ਹੈ।

ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਅਤੇ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਜਿੱਥੇ ਮੁਫਤ ਅਤੇ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।

ਪ੍ਰੋਗਰਾਮ ਦੌਰਾਨ ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਨੇ ਪਿੰਡ ਵਾਸੀਆਂ ਨੂੰ  ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

ਸਮਾਗਮ ਵਿੱਚ ਸਥਾਨਕ ਲੋਕਾਂ ਨੇ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਸਹੁੰ ਚੁੱਕੀ ਕਿ ਉਹ ਨਸ਼ਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਹਿਯੋਗ ਦੇਣਗੇ।ਇਸ ਮੌਕੇ ਉਹਨਾਂ ਦੇ ਨਾਲ ਪਾਲ ਸਿੰਘ ਖਾਲਸਾ ਗਿੱਲ ਵੜੈਚ, ਅਮਰੀਕ ਸਿੰਘ ਰਸੂਲਪੁਰ, ਬਲਾਕ ਪ੍ਰਧਾਨ, ਬਲਜੀਤ ਸਿੰਘ ਜਰਮਸਤਪੁਰ ਬਲਾਕ ਪ੍ਰਧਾਨ, ਬਚਿੱਤਰ ਸਿੰਘ ਪੱਖੋਕੇ ਵਾਇਸ ਕੋਆਰਡੀਨੇਟਰ, ਅਤੇ ਹੋਰ ਪਿੰਡ ਦੇ ਮੋਹਤਬਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *