ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨ ਸਬੰਧੀ ਕੀਤਾ ਜਾਗਰੂਕ

ਅਬੋਹਰ 04 ਅਪ੍ਰੈਲ

ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਵਿਕਾਸ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ-ਕਮ-ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਪ੍ਰਣ ਕਰਵਾਇਆ ਕਿ 1 ਜੂਨ 2024 ਨੂੰ ਹੋਣ ਜਾ ਰਹੀਆ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨਗੇ। ਇਸ ਮੌਕੇ ਕਾਲਜ ਸਟਾਫ ਨੇ ਆਸ਼ਵਾਸਨ ਦਿੱਤਾ ਕਿ ਉਹ ਚੋਣਾਂ ਦੇ ਇਸ ਤਿਉਹਾਰ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣਗੇ । ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ, ਬੀ ਪੀ ਉ ਸ਼੍ਰੀ ਭਾਲਾ ਰਾਮ, ਸ਼੍ਰੀ ਕਰਨ ਕੁਮਾਰ, ਸ਼੍ਰੀ ਰਾਕੇਸ਼ ਕੁਮਾਰ ਗਿਰਧਰ, ਸ. ਪਰਵਿੰਦਰ ਸਿੰਅ ਅਤੇ ਹੋਰ ਸਟਾਫ ਵੀ ਮੌਜੂਦ ਸੀ।


Posted

in

by

Tags:

Comments

Leave a Reply

Your email address will not be published. Required fields are marked *