ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ

 ਫਰੀਦਕੋਟ 31 ਮਾਰਚ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਿਧਾਇਕ ਗੁਰਦਿੱਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤਾਂ ਲਈ ਕੰਮ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ, ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਖ ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਲੋਕਾਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

ਇਸ ਮੌਕੇ ਸੁਖਵਿੰਦਰ ਸਿੰਘ ,ਲਵੀ ਸਹੋਤਾ, ਮਨਪ੍ਰੀਤ ਸਿੰਘ,ਸੁਖਵੀਰ ਸਿੰਘ, ਰਿੰਕੂ ਅਤੇ ਟੋਨੀ ਗਿੱਲ ਅਤੇ ਆਦਿ ਹੋਰ ਨੋਜਵਾਨ ਸਾਥੀਆਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਕਾਰਜਾਂ ‘ਤੇ ਭਰੋਸਾ ਜਤਾਇਆ।ਨਵੇਂ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਸ ਪਰਿਵਾਰ ਦਾ ਹਿੱਸਾ ਬਣੇ ਹਨ ਅਤੇ ਭਵਿੱਖ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਸਮਰੱਥਾ ਨਾਲ ਕੰਮ ਕਰਨਗੇ।

ਪਾਰਟੀ ਆਗੂਆਂ ਵੱਲੋਂ ਸਾਰੇ ਨਵੇਂ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਇਸ ਮੌਕੇ ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ ਫਰੀਦਕੋਟ, ਐਮਸੀ ਕਮਲਜੀਤ ਸਿੰਘ, ਗੁਰਸ਼ਰਨ ਸਿੰਘ ਬਰਾੜ ਜ਼ਿਲਾ ਪ੍ਰੀਸ਼ਦ ਮੈਂਬਰ, ਰਜਿੰਦਰ ਦਾਸ ਰਿੰਕੂ ਜੀ, ਗੁਰਪ੍ਰੀਤ ਸਿੰਘ ਸੰਗਠਨ ਹਲਕਾ ਇੰਚਾਰਜ ਫਰੀਦਕੋਟ, ਗੁਰਪ੍ਰੀਤ ਸਿੰਘ, ਮੋਹਨ ਲਾਲ , ਸੁਖਵਿੰਦਰ ਸਿੰਘ ਸੁੱਖਾ ਸਾਬਕਾ ਐਮਸੀ ਮਨਦੀਪ ਸਿੰਘ ਆਦਿ ਹਾਜ਼ਰ ਸਨ।


Posted

in

, ,

by

Tags:

Comments

Leave a Reply

Your email address will not be published. Required fields are marked *