ਨਸ਼ਿਆਂ ਦੇ ਖਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 26 ਜੂਨ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਮਾਨ ਸਰਕਾਰ ਦੀ ਜੰਗ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਨਾਲ ਜੁੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੇ 116ਵੇਂ ਦਿਨ ਪੂਰੇ ਕੀਤੇ ਹਨ ਇਹ ਜੰਗ ਨਿਰੰਤਰ ਜਾਰੀ ਹੈ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ, ਅਫੀਮ ਅਤੇ ਡਰੱਗ ਮਨੀ ਬਰਾਮਦ ਕੀਤੀ ਜਾ ਰਹੀ ਹੈ। ਇਸ ਦੇ ਨਾਲ 116 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,185 ਹੋ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ, ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ), ਲਾਗੂ ਕੀਤੀ ਗਈ ਹੈ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਉਨਾਂ ਦਾ ਇਲਾਜ ਕਰਵਾਇਆ ਜ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਅੱਜ ਸਾਨੂੰ ‘ਨਸ਼ਾ-ਮੁਕਤ ਭਾਰਤ ਅਭਿਆਨ’ ਤਹਿਤ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਾਰੇ ਰਲ ਕੇ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕਰਨ ਲਈ ਅੱਗੇ ਆਈਏ। ਉਨਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਸ਼ਕਤੀ ਹੁੰਦੇ ਹਨ ਅਤੇ ਨੌਜਵਾਨਾਂ ਦੀ ਸ਼ਕਤੀ ਦਾ ਸਮਾਜ ਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਨੌਜਵਾਨ ‘ਨਸ਼ਾ-ਮੁਕਤ ਭਾਰਤ ਅਭਿਆਨ’ ਵਿੱਚ ਸ਼ਾਮਲ ਹੋਣ। ਇਸ ਲਈ ਆਓ, ਸਾਰੇ ਮਿਲ ਕੇ ਆਪਣੇ ਹਲਕੇ, ਜ਼ਿਲ੍ਹੇ, ਸੂਬੇ ਅਤੇ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜ ਇਰਾਦਾ ਕਰੀਏ।

Comments

Leave a Reply

Your email address will not be published. Required fields are marked *