ਮਾਨਸਾ 10 ਅਪ੍ਰੈਲ:
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਧੀਨ ਆਉਂਦੇ ਸਾਰੇ ਹਸਪਤਾਲਾਂ ਦੇ ਸਬੰਧਤ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਮੌਕੇ ਸਮੂਹ ਹਸਪਤਾਲਾਂ ਦੇ ਮੁਖੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਮੱਦੇ ਨਜ਼ਰ ਰੱਖਦੇ ਸਮੂਹ ਸਟਾਫ ਨੂੰ ਸਮੇਂ ਸਿਰ ਡਿਊਟੀ ਤੇ ਆਣਾ ਯਕੀਨੀ ਬਣਾਉਣ ਦੇ ਨਾਲ ਨਾਲ ਹਸਪਤਾਲ ਦੀ ਸਾਫ ਸਫਾਈ ਅਤੇ ਲੋੜੀਦੇ ਸਾਜੋ ਸਮਾਨ ਦੇ ਸਮੇਂ ਸਮੇਂ ‘ਤੇ ਮੁਰੰਮਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਸ਼ੀਨਰੀ ਹੈ ਸਾਜੋ ਸਮਾਨ ਖਰਾਬ ਹੁੰਦਾ ਹੈ ਉਸ ਪ੍ਰਤੀ ਤੁਰੰਤ ਉੱਚ ਅਧਿਕਾਰੀਆਂ ਨੂੰ ਸੁਚਿਤ ਕੀਤਾ ਜਾਵੇ ਜਾਂ ਉਸਨੂੰ ਠੀਕ ਕਰਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ , ਜਿਵੇਂ ਐਕਸਰੇ ਮਸ਼ੀਨ ਈਸੀਜੀ, ਲੈਬੋਟਰੀ ਟੈਸਟ ਨਾਲ ਸੰਬੰਧਿਤ ਕੋਈ ਆਧੁਨਿਕ ਤਕਨੀਕ ਅਤੇ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ।
ਇਸ ਮੌਕੇ ਸੁਧੀਰ ਕੁਮਾਰ ਜ਼ਿਲ੍ਹਾ ਅਕਾਉਂਟੈਂਟ ਕਾਰਪੋਰੇਸ਼ਨ ਨੇ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਸਾਂਝੀ ਕੀਤੀ। ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਡਾ. ਮੰਯਕ ਜੋਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਮਾਨਸਾ ਤੋਂ ਇਲਾਵਾ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ ਵਿਜੈ ਕੁਮਾਰ, ਡਾ ਬਲਜਿੰਦਰ ਕੌਰ ਖਿਆਲਾ, ਡਾ ਨਿਰਮਲ ਸਿੰਘ ਭੀਖੀ,ਡਾ ਦੀਪਕ ਕੁਮਾਰ ਬੁਢਲਾਡਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।