ਬਾਲਾ ਜੀ ਲੰਗਰ ਸੇਵਾ ਸੰਮਤੀ ਵਲੋਂ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ

ਕੋਟਕਪੂਰਾ 12 ਅਗਸਤ,2024

 ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਜੋ ਕਿ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੈ। ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 6.50 ਲੱਖ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ ਹੈ ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਾਵਾ ਨੇ ਕੀਤਾ।  

ਸਪੀਕਰ ਸੰਧਵਾ ਨੇ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਗਰ ਪ੍ਰਥਾ ਦੀ ਸ਼ੁਰੂਆਤ ਗੁਰੂ  ਨਾਨਕ ਦੇਵ ਜੀ ਨੇ ਕੀਤੀ ਸੀ ਅਤੇ ਅੱਜ ਇਹ ਲੰਗਰ ਪ੍ਰਥਾ ਪੂਰੀ ਦੁਨੀਆ ਵਿੱਚ ਚੱਲ ਰਹੀ ਹੈ।  ਉਨ੍ਹਾਂ ਦੱਸਿਆ ਕਿ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵਿੱਚ ਰੋਜ਼ਾਨਾ 600 ਦੇ ਕਰੀਬ ਲੋੜਵੰਦ ਕੇਵਲ 20 ਰੁਪਏ ਵਿੱਚ ਲੰਗਰ ਛਕ ਰਹੇ ਹਨ। 

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਕਮੇਟੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਉਣ, ਮੈਡੀਕਲ ਕੈਂਪ ਲਗਾਉਣ, ਖੂਨਦਾਨ ਕੈਂਪ ਲਗਾਉਣ, ਅੰਤਿਮ ਸੰਸਕਾਰ ਲਈ ਲੱਕੜਾਂ ਦਾ ਪ੍ਰਬੰਧ ਆਦਿ ਸਮਾਜ ਸੇਵਾ ਦੇ ਕੰਮ ਕੀਤੇ ਜਾਂਦੇ ਹਨ। 

ਕਮੇਟੀ ਦੇ ਪ੍ਰਧਾਨ ਕਰਨ ਗੋਇਲ, ਸਕੱਤਰ ਸ੍ਰੀ ਸੁਸ਼ਾਂਤ ਬਾਂਸਲ ਅਤੇ ਚੇਅਰਮੈਨ ਦੀਪਕ ਗੋਇਲ ਨੇ ਦੱਸਿਆ ਕਿ ਜਦੋਂ ਤੋਂ ਇਹ ਬਾਲਾਜੀ ਰਸੋਈ ਚੱਲ ਰਹੀ ਸੀ, ਉਦੋਂ ਤੋਂ ਹੀ ਰੋਟੀਆਂ ਬਣਾਉਣ ਵਿੱਚ ਕਾਫੀ ਦਿੱਕਤ ਆ ਰਹੀ ਸੀ ਕਿਉਂਕਿ ਗਰਮੀ ਕਾਰਨ ਇੰਨੀਆਂ ਲੋਕਾਂ ਲਈ ਰੋਟੀਆਂ ਬਣਾਉਣੀਆਂ ਸੰਭਵ ਨਹੀਂ ਸਨ। ਇਸ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਸ ਮਸ਼ੀਨ ਨੂੰ  ਲਗਾਇਆ ਗਿਆ ਹੈ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਲੈਕਚਰਾਰ ਵਰਿੰਦਰ ਕਟਾਰੀਆ ਨੇ ਨਿਭਾਈ। 


Posted

in

, ,

by

Tags:

Comments

Leave a Reply

Your email address will not be published. Required fields are marked *