ਮਾਨਸਾ, 30 ਅਪ੍ਰੈਲ:
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ 97-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ, ਆਈ.ਏ.ਐਸ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।  
ਉਨ੍ਹਾਂ ਸਮੂਹ ਨੁਮਾਇੰਦਿਆਂ ਨੂੰ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀਆਂ ਕਾਪੀਆਂ ਸੌਂਪੀਆਂ। ਉਨ੍ਹਾਂ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆ ਨੂੰ ਨਿੱਜੀ, ਜਾਤੀ, ਧਾਰਮਿਕ, ਭਾਸ਼ਾਈ ਦੁਸ਼ਣਬਾਜੀ ਤੋਂ ਗੁਰੇਜ ਕਰਨ ਲਈ ਕਿਹਾ ਅਤੇ ਕਿਸੇ ਵੀ ਮੀਟਿੰਗ/ਰੈਲੀ/ਰੋਡ ਸ਼ੋਅ ਤੋਂ ਪਹਿਲਾਂ ਸਮਰੱਥ ਅਧਿਕਾਰੀ ਤੋਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਕੁੱਝ ਵਿਸ਼ੇਸ਼ ਗੱਲਾਂ ਦਾ ਧਿਆਨ ਰੱਖਣ ਲਈ ਕਿਹਾ, ਜਿਵੇਂ ਕਿ ਚੋਣਾਂ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਉੱਤੇ ਚੋਣ ਪ੍ਰਚਾਰ ਨਾਲ ਸਬੰਧਤ ਸਮੱਗਰੀ ਨਾ ਲਗਾਉਣਾ, ਕਿਸੇ ਵੀ ਧਾਰਮਿਕ ਸਥਾਨ ਨੂੰ ਚੋਣ ਪ੍ਰਚਾਰ ਲਈ ਨਾ ਵਰਤਣਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਮਿਤੀਬੱਧ ਹੋਣ ਵਾਲੀਆਂ ਗਤੀਵਿਧੀਆਂ ਜਿਵੇਂ ਕਿ ਸਟਰਾਂਗ ਰੂਮ ਵਿੱਚ ਈ.ਵੀ.ਐਮ. ਮਸ਼ੀਨਾਂ ਭੰਡਾਰ ਕਰਨ ਸਬੰਧੀ, ਈ.ਵੀ.ਐਮ. ਮਸ਼ੀਨਾਂ ਦੀ ਕਮਿਸ਼ਨਿੰਗ ਸਬੰਧੀ, 85 ਸਾਲ ਤੋਂ ਉੱਪਰ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਦੀ ਘਰ ਘਰ ਜਾ ਕੇ ਵੋਟਿੰਗ ਕਰਵਾਉਣ ਸਬੰਧੀ, ਫੈਸੀਲੀਟੇਸ਼ਨ ਸੈਂਟਰ ਸਥਾਪਿਤ ਕਰਨ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸੁਪਰਡੰਟਸ੍ਰੀ ਮੱਖਣ ਸਿੰਘ ਮਿੱਤਲ, ਚੋਣ ਕਲਰਕ ਮੁਨੀਸ਼ ਕੁਮਾਰ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *