ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

ਕੋਟਕਪੂਰਾ, 9 ਅਪ੍ਰੈਲ:

 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਪਹਿਲੇ ਚਾਰ ਸਾਲਾਂ ਵਿੱਚ ਹੀ ਮਹੱਤਵਪੂਰਨ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਜੋਧ ਸਿੰਘ ਸੜਕ ਦੀ ਕੁੱਲ ਲੰਬਾਈ 2.07 ਕਿਲੋਮੀਟਰ ਹੈ ਅਤੇ ਇਹ 68.29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ।

ਉਨ੍ਹਾਂ ਨੇ ਹੋਰ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਵੱਲੋਂ ਪਿਛਲੇ ਕਰੀਬ 35 ਸਾਲਾਂ ਤੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ ਇਹ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕ ਦਾ ਮੁੱਖ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਦੇ ਦੋਵਾਂ ਪਾਸਿਆਂ ਇੰਟਰਲਾਕ ਟਾਇਲਾਂ ਵੀ ਲਗਾਈਆਂ ਜਾਣਗੀਆਂ, ਜਿਸ ਨਾਲ ਸੜਕ ਦੀ ਸੁੰਦਰਤਾ ਅਤੇ ਮਜ਼ਬੂਤੀ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਕਾਰਜ ਜਾਰੀ ਰਹਿਣਗੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਐਸ.ਡੀ.ਓ. ਨਰਿੰਦਰ ਸਿੰਘ,  ਸ੍ਰੀ ਹਰੀ ਕ੍ਰਿਸ਼ਨ ਗੋਇਲ, ਸ੍ਰੀ ਮਹਿੰਦਰ ਕੁਮਾਰ ਐਰਨ, ਸ੍ਰੀ ਮਹੇਸ਼ ਕਟਾਰੀਆ, ਸ. ਸੁਖਦੇਵ ਸਿੰਘ ਸੰਧੂ ਹਾਜ਼ਰ  ਸਨ।


Posted

in

, ,

by

Comments

Leave a Reply

Your email address will not be published. Required fields are marked *