ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

ਗੁਰਦਾਸਪੁਰ, 8 ਮਈ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ ਟੀਮ ਲੈ ਕੇ ਇਲਾਕੇ ਦਾ ਦੌਰਾ ਕੀਤਾ। ਟੀਮ ਵਿੱਚ ਡੇਰਾ ਬਾਬਾ ਨਾਨਕ ਦੇ ਡੀਐੱਸਪੀ ਜੋਗਾ ਸਿੰਘ ਅਤੇ ਖੇਤੀਬਾੜੀ ਅਫ਼ਸਰ  ਸੁਖਬੀਰ ਸਿੰਘ ਸੰਧੂ ਉਹਨਾਂ ਨਾਲ ਮੌਜੂਦ ਸਨ।

ਐੱਸ ਡੀ ਐਮ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਖੇਤਾਂ ਵਿਚਲਾ ਕਣਕ ਦਾ ਨਾੜ ਨਾ ਸਾੜਨ ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤਾਂ ਜੋ ਉਹਨਾਂ ਦੀ ਫ਼ਸਲ ਦੀ ਪੈਦਾਵਾਰ ਵਧੇ ਅਤੇ ਖਾਦਾਂ ਦਾ ਖ਼ਰਚਾ ਘਟੇ। ਨਾੜ ਸਾੜ ਕੇ ਜਿੱਥੇ ਕਿਸਾਨ ਆਪਣੀ ਜਮੀਨ ਦੀ ਸਿਹਤ ਵਿਗਾੜ ਰਹੇ ਹਨ, ਉਥੇ ਨਾਲ ਹੀ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਨ। ਇਹਨਾਂ ਦਿਨਾਂ ਵਿੱਚ ਤੇਜ ਹਵਾਵਾਂ ਚੱਲਣ ਕਾਰਨ ਇਹ ਅੱਗ ਬੇਕਾਬੂ ਹੋ ਕੇ ਜਾਨੀ ਮਾਲੀ ਨੁਕਸਾਨ ਵੀ ਕਰ ਸਕਦੀ ਹੈ। ਇਸ ਦੇ ਨਾਲ ਹੀ ਖੇਤਾਂ ਵਿਚਲੇ ਅਤੇ ਸੜਕਾਂ ਕੰਢੇ ਲੱਗੇ ਰੁੱਖ ਬੂਟੇ ਅਤੇ ਕਈ ਤਰ੍ਹਾਂ ਦੇ ਜੀਵ ਜੰਤੂ, ਪੰਛੀ ਅਤੇ ਜਾਨਵਰ ਇਸ ਅੱਗ ਦੀ ਲਪੇਟ ਵਿੱਚ ਆ ਕੇ ਝੁਲਸ ਜਾਂਦੇ ਹਨ।

ਉਹਨਾਂ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।–


Posted

in

,

by

Comments

Leave a Reply

Your email address will not be published. Required fields are marked *