ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 28 ਜਨਵਰੀ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ  ਨੇ ਅੱਜ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ 8 ਮਾਰਚ 2025 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ, ਟੈਲੀਕੋਮ ਕੰਪਨੀਆਂ ਦੇ ਮੈਨੇਜਰ, ਇੰਨਸ਼ੋਰੈਸ਼ ਕੰਪਨੀਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਟੈਲੀਕੋਮ ਕੰਪਨੀ ਅਤੇ ਇੰਨਸ਼ੋਰੈਸ਼ ਕੰਪਨੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਵੱਧ ਤੋ ਵੱਧ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ। ਇਸ ਮੀਟਿੰਗ ਦੌਰਾਨ ਵੱਧ ਤੋ ਵੱਧ ਕੇਸਾ ਨੂੰ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਟਰੈਫਿਕ ਇੰਨਚਾਰਜ ਅਮਰਜੀਤ ਸਿੰਘ ਨੂੰ ਕਿਹਾ ਗਿਆ ਕਿ ਜਿਨ੍ਹਾਂ ਲੋਕਾ ਵਲੋਂ ਟਰੈਫਿਕ ਨਿਯਮਾ ਦੀ ਉਲੰਘਣਾ ਕੀਤੀ ਗਈ ਹੈ ਉਨ੍ਹਾਂ ਦੇ ਕੱਟੇ ਗਏ ਚਲਾਨਾ ਨੂੰ ਸੀ.ਜੇ.ਐਮ, ਹੁਸ਼ਿਆਰਪੁਰ ਦੀ ਅਦਾਲਤ ਵਿੱਚ ਭੇਜਿਆ ਜਾਵੇ।
ਇਸ ਤੋਂ ਇਲਾਵਾ 28 ਜਨਵਰੀ 2025 ਨੂੰ ਲਾਲਾ ਲਾਜਪਤ ਰਾਏ ਜੀ ਦੇ ਜਨਮ-ਦਿਵਸ ਦੇ ਮੌਕੇ ’ਤੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਪਾਲ ਰਾਵਲ,  ਦੀ ਈਠ ਕੇਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਡਿਪਟੀ ਚੀਫ ਲੀਗਲ ਏਡ ਡਿਫੇਸ ਕਾਉਂਸਲ ਹਰਜਿੰਦਰ ਕੁਮਾਰ ਵਰਮਾ ਅਤੇ ਸਟਾਫ ਮੈਂਬਰ ਲੀਗਲ ਏਡ ਡਿਫੇਸ ਕਾਉਂਸਲ ਪਵਨ ਕੁਮਾਰ ਵਲੋਂ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅੰਦਰ ਬੰਦੀਆਂ ਨੂੰ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਅਥਾਰਟੀ ਦੁਆਰਾ ਚੱਲ ਰਹੀਆਂ ਨਾਸਲਾ ਦੀਆਂ ਵੱਖ -ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਤੋਂ ਇਲਾਵਾ ਸਾਲ 2024 ਵਿੱਚ ਵਿਕਟਮ ਕੰਪਨਸੇਸਨ ਦੇ 28 ਕੇਸਾਂ ਵਿੱਚ 1,04,10,000 ਰੁਪਏ ਦੇ ਅਵਾਰਡ ਪਾਸ ਕੀਤੇ ਗਏ, 1762 ਪ੍ਰਾਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਗਈ ਅਤੇ 2024 ਵਿੱਚ ਕੌਮੀ ਲੋਕ ਅਦਾਲਤਾਂ ਦੌਰਾਨ ਕੁੱਲ 56982 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

Comments

Leave a Reply

Your email address will not be published. Required fields are marked *