ਭਵਾਨੀਗੜ੍ਹ, 9 ਸਤੰਬਰ (000) – ਜ਼ਿਲ੍ਹਾ ਸੰਗਰੂਰ ਵਿੱਚ ਸੜਕ ਅਵਾਜਾਈ ਨਿਯਮਾਂ ਦੀ ਪਾਲਣਾ ਅਤੇ ਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਨਮਨ ਮੜਕਣ ਨੇ ਅੱਜ ਭਵਾਨੀਗੜ੍ਹ ਵਿਖੇ ਕਮਰਸ਼ੀਅਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਓਵਰਲੋਡਿੰਗ ਕਰਨ ਵਾਲੇ 10 ਵਾਹਨਾਂ ਦੇ ਚਲਾਨ ਕੱਟੇ। ਇਸ ਮੌਕੇ ਉਹਨਾਂ ਨਾਲ ਸਹਾਇਕ ਆਰ ਟੀ ਏ ਸ੍ਰ ਗੁਰਜੀਤ ਸਿੰਘ ਅਤੇ ਟੀਮ ਵੀ ਹਾਜ਼ਰ ਸੀ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਨਮਨ ਮੜਕਣ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਹੀਲੇ ਬਖ਼ਸ਼ੇ ਨਹੀਂ ਜਾਣਗੇ। ਸ਼੍ਰੀ ਮੜਕਣ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਉਲਘੰਣਾ ਕਰਨ ਵਾਲਿਆਂ ਖਿਲਾਫ ਚਲਾਨ ਸਮੇਤ ਜੋ ਵੀ ਬਣਦੀ ਕਾਰਵਾਈ ਹੈ, ਉਹ ਅਮਲ ਵਿੱਚ ਲਿਆਂਦੀ ਜਾਵੇ। ਜਿਹੜੇ ਵੀ ਵਾਹਨ ਨਿਯਮਾਂ ਦੀ ਉਲੰਘਣਾ ਕਰ ਕੇ ਤਿਆਰ ਕੀਤੇ ਜਾਂਦੇ ਤੇ ਵਰਤੇ ਜਾ ਰਹੇ ਹੋਣ, ਉਨ੍ਹਾਂ ਸਬੰਧੀ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ।
ਇਸ ਮੌਕੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਅਤੇ ਉਹਨਾਂ ਦੀ ਪਾਲਣਾ ਬਾਰੇ ਜਾਗਰੂਕ ਵੀ ਕੀਤਾ ਗਿਆ।
