ਪਰਮਿੰਦਰ ਸਿੰਘ ਢੀਂਡਸਾ ਨੂੰ ਝਟਕਾ; ਪਿੰਡ ਮਨਿਆਣਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮੂਨਕ/ ਸੰਗਰੂਰ, 16 ਅਕਤੂਬਰ: ਹਲਕਾ ਲਹਿਰਾ ਦੇ ਪਿੰਡ ਮਨਿਆਣਾ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੂੰ ਸਿਆਸੀ ਝਟਕਾ ਲੱਗਿਆ ਹੈ। ਢੀਂਡਸਾ ਪਰਿਵਾਰ ਦੇ ਨਜ਼ਦੀਕੀ ਰਹੇ ਜਗਤਾਰ ਸਿੰਘ, ਮਨਦੀਪ ਸਿੰਘ ਅਤੇ ਜੱਜ ਸਿੰਘ ਸਮੇਤ ਕਈ ਪਰਿਵਾਰਾਂ ਨੇ ਉਨ੍ਹਾਂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਟੀ ਨਾਲ ਜੁੜਨ ਵਾਲਾ ਹਰ ਵਿਅਕਤੀ ਉਨ੍ਹਾਂ ਲਈ ਅਹਿਮ ਹੈ ਅਤੇ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਤਜਰਬੇ ਅਤੇ ਸਹਿਯੋਗ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ, ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਤਰਜੀਹ ਹੈ।

ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੀਆਂ ਸਾਂਝੀਆਂ ਲੋੜਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦੇ ਹੱਲ ਲਈ ਤਾਲਮੇਲ ਨਾਲ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਦੁਹਰਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦੇ ਮਾਣ-ਸਨਮਾਨ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੇ ਲੋਕ ਸੇਵਾ ਦੇ ਕਾਰਜਾਂ ਵਿੱਚ ਨਾਲ ਲੈ ਕੇ ਚੱਲਿਆ ਜਾਵੇਗਾ।


Posted

in

,

by

Comments

Leave a Reply

Your email address will not be published. Required fields are marked *