ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ; ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ

ਚੰਡੀਗੜ੍ਹ, 19 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਿਖਾਏ ਮਾਰਗ ਉੱਤੇ ਚੱਲਦਿਆਂ ਪੰਜਾਬੀਆਂ ਵਿੱਚ ਸ਼ੁਰੂ ਤੋਂ ਹੀ ਬੁਰਾਈ ਦੇ ਵਿਰੁੱਧ ਚੰਗਿਆਈ ਦਾ ਪੱਖ ਲੈਣ ਦੀ ਵਿਲੱਖਣ ਸਮਰੱਥਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਇਸ ਵਿਰਸੇ ਵਿੱਚ ਮਿਲੀ ਸਮਰੱਥਾ ਨੂੰ ਅੱਗੇ ਵੀ ਕਾਇਮ ਰੱਖਣਗੇ। ਉਨ੍ਹਾਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਸਦੀਵੀ ਭਾਵਨਾ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ, ਸੱਚ ਦੇ ਮਾਰਗ ‘ਤੇ ਚੱਲਣ ਅਤੇ ਦੂਜਿਆਂ ਦੀ ਭਲਾਈ ਲਈ ਸਮਰਪਿਤ ਮਾਨਸਿਕਤਾ ਰੱਖਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਨੂੰ ਭਗਵਾਨ ਰਾਮ ਵੱਲੋਂ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ਉੱਤੇ ਚੱਲਣਾ ਚਾਹੀਦਾ ਹੈ।


Posted

in

,

by

Comments

Leave a Reply

Your email address will not be published. Required fields are marked *