ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਕੋਟਕਪੂਰਾ, 19 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਰੋਡ ਨਜ਼ਦੀਕ ਬਾਬਾ ਮਿਲਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ ਦੀ ਮੁਰੰਮਤ, ਸਫਾਈ ਪ੍ਰਬੰਧ, ਪਾਰਕਿੰਗ ਦੀ ਸੁਵਿਧਾ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਤਰਜੀਹ ਦੇ ਅਧਾਰ ‘ਤੇ ਪੂਰਾ ਕਰੇਗੀ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰ ਅਤੇ ਉਦਯੋਗ ਨੂੰ ਪ੍ਰੋਤਸਾਹਿਤ ਕਰਨ ਲਈ ਵਚਨਬੱਧ ਹੈ ਅਤੇ ਨਵੇਂ ਉਪਰਾਲਿਆਂ ਰਾਹੀਂ ਵਪਾਰੀਆਂ ਲਈ ਅਨੁਕੂਲ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਕਿਸੇ ਵੀ ਸਮੱਸਿਆ ਸਬੰਧੀ ਸਿੱਧੇ ਤੌਰ ‘ਤੇ ਪ੍ਰਸ਼ਾਸਨ ਨਾਲ ਸੰਪਰਕ ਕਰਨ।

ਇਸ ਦੌਰਾਨ ਕਈ ਵਪਾਰੀਆਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ, ਜਿਨ੍ਹਾਂ ਨੂੰ ਸਪੀਕਰ ਸ. ਸੰਧਵਾਂ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਅਤੇ ਮੌਕੇ ‘ਤੇ ਹੀ ਕੁਝ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਰਵਿੰਦਰ ਗੋਇਲ ਚੇਅਰਮੈਨ ਕੋਟਕਪੂਰਾ, ਵਰੁਣ ਨਾਗਪਾਲ ਏ.ਸੀ.ਐਸ.ਟੀ, ਦਿਨੇਸ਼ ਕੁਮਾਰ ਐਸ.ਟੀ.ਓ, ਜਸਵੰਤ ਸਿੰਘ ਇੰਸਪੈਕਟਰ, ਵਿਵੇਕ ਮਹਿਰਾਂ ਇੰਸਪੈਕਟਰ ,ਅਮਿਤ ਲਾਲ ਈ.ਓ. ਨਗਰ ਕੌਂਸਲ,ਅਮਨਦੀਪ ਸਿੰਘ ਏ ਏ ਆਈ ਈ ਪੀਐਸਪੀਸੀਐਲ ਤੋਂ ਇਲਾਵਾ ਹੋਰ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *