ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ, 3 ਮਾਰਚ 2026 () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ 40 ਲੱਖ ਰੁਪਏ ਦੀ ਗ੍ਰਾਂਟ ਨਾਲ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਕੋਲ  ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਂਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਸਮਾਂ ਬੱਧ ਪੂਰਾ ਕੀਤਾ ਜਾਵੇ।

ਇਸ ਮੌਕੇ ਸ. ਗੁਰਮੀਤ ਸਿੰਘ ਆਰੇਵਾਲਾ, ਅਮਨਦੀਪ ਸਿੰਘ ਸੰਧੂ,ਗੈਰੀ ਵੜਿੰਗ, ਪ੍ਰੀਤ ਸ਼ਰਮਾ (ਕਾਕੂ ਐਮ.ਸੀ.),ਨਰੇਸ਼ ਕੁਮਾਰ ,ਜੋਗਿੰਦਰ ਕੁਮਾਰ, ਸਚਿਨ ਗੋਇਲ, ਸੁਮਿਤ ਗੁਰਗ ਜਿੰਦਰ ਨਰੂਲਾ,ਰਵੀ ਗੋਇਲ, ਮੇਸ਼ਾ ਨਰੂਲਾ, ਵਿਦਿਆਧਰ, ਵਿਜੇ ਕੁਮਾਰ, ਵਿੱਕੀ ਸਿੰਗਲਾ, ਸਚਿਨ ਚੱਕੀ, ਛਿੰਦਾ ਮੈਡੀਕਲ, ਰਤਨ ਲਾਲ ਯਾਦਵ, ਰਾਕੇਸ਼ ਸ਼ਰਮਾ, ਗੁਰਪਿਆਰ ਬਰਾੜ, ਧਰਮਿੰਦਰ ਬਰਾੜ ਤੋਂ ਇਲਾਵਾ ਕੋਟਕਪੂਰਾ ਵਾਸੀ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *