ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਦੇ 96 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕੋਟਕਪੂਰਾ 14 ਮਈ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ ਸਕੂਲਾਂ ਵਿੱਚ 96 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਰਾਜ ਵਿੱਚ ਸਿੱਖਿਆ ਨੂੰ ਉੱਚ ਦਰਜੇ ਦੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਵੱਖ ਵੱਖ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਸੁਧਾਰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਮੈਰਿਟ ਵਿੱਚ ਆਉਣ ਵਾਲੇ 9 ਬੱਚਿਆਂ ਨੂੰ 31-31 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਹਾਰਵਾਲਾ ਵਿਖੇ 14.73 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਰਵਾਲਾ ਵਿਖੇ 32.96 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਹਰੀ ਨੌਂ ਵਿਖੇ 14.90 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਂ ਵਿਖੇ 8.18 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਭੈਰੋ ਕੀ ਭੱਟੀ ਵਿਖੇ 5.40 ਲੱਖ ਅਤੇ ਸਰਕਾਰੀ ਹਾਈ ਸਕੂਲ ਮੌੜ ਵਿਖੇ 14 ਲੱਖ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਜਿੰਨਾਂ ਵਿੱਚ ਮੁੱਖ ਤੌਰ ਤੇ ਚਾਰਦੀਵਾਰੀ, ਸਪੋਰਟਸ ਟਰੈਕ, ਪੇਂਟ, ਨਵੇਂ ਬਾਥਰੂਮਾਂ ਦੀ ਉਸਾਰੀ, ਰਿਪੇਅਰ ਆਦਿ ਦੇ ਕੰਮ ਸ਼ਾਮਲ ਹਨ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਜਿਲ੍ਹਾ ਗਾਇਡੈਂਸ ਕੌਂਸਲਰ ਸ੍ਰੀ ਜਸਬੀਰ ਸਿੰਘ ਜੱਸੀ, ਜਗਜੀਤ ਸਿੰਘ ਸੰਧੂ, ਚੰਦ ਸਿੰਘ ਸਰਪੰਚ, ਗੁਰਬਿੰਦਰ ਸਿੰਘ ਖਾਲਸਾ , ਜੋਗਿੰਦਰ ਸਿੰਘ, ਪ੍ਰਕਾਸ਼ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਬਲਕਾਰ ਸਿੰਘ, ਸਿਮਰਜੀਤ ਸਿੰਘ ਖਾਲਸਾ, ਭਗਵੰਤ ਸਿੰਘ, ਵਰਿੰਦਰ ਸਿੰਘ ਕਾਕਾ, ਚਰਨ ਸਿੰਘ ਖਾਲਸਾ, ਜਗਸੀਰ ਸਿੰਘ ਪ੍ਰਧਾਨ, ਜੋਗਿੰਦਰ ਸਿੰਘ ਪਟਵਾਰੀ, ਜਗਦੇਸ਼ਵਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ, ਅਧਿਆਪਕ ਅਤੇ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *