ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ


ਕੋਟਕਪੂਰਾ 7
 ਸਤੰਬਰ ( ):

ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕਰਨ ਮੌਕੇ ਕੀਤਾ।

 ਸ. ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਹਿੰਦੇ ਸਮੇਂ ਵਿਚ ਬਾਕੀ ਦੀਆਂ  ਮੁਸ਼ਕਿਲਾਂ  ਦੇ ਹੱਲ ਲਈ ਵੀ ਰਸਤਾ ਲੱਭ ਕੇ ਉਨ੍ਹਾਂ ਨੂੰ ਵੀ ਜਲਦ ਤੋਂ ਹੱਲ ਕਰ ਦਿੱਤਾ ਜਾਵੇਗਾ।

  ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਆਪਣੇ ਕੰਮ ਸਬੰਧੀ ਕੋਈ ਮੁਸ਼ਕਲ ਆ ਰਹੀ ਹੋਵੇ, ਤਾਂ ਉਹ ਇਨ੍ਹਾਂ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆ ਕੇ ਆਪਣੀ ਗੱਲ ਰੱਖ ਸਕਦੇ ਹਨ। ਇਹ ਪ੍ਰੋਗਰਾਮ ਲੋਕਾਂ ਨੂੰ ਸਰਕਾਰ ਨਾਲ ਸਿੱਧੇ ਜੁੜਨ ਦਾ ਮੌਕਾ ਦਿੰਦੇ ਹਨ।


Posted

in

, ,

by

Comments

Leave a Reply

Your email address will not be published. Required fields are marked *