ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਮਾਨਸਾ, 7 ਜੂਨ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ-2026 (ਐਸ.ਆਈ.ਆਰ) ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ 645 ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ।

ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਵੋਟਰ ਮੈਪਿੰਗ ਦੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਸਵੇਰੇ 10:00 ਤੋਂ ਸ਼ਾਮ 04:00 ਵਜੇ ਤੱਕ ਮੌਜੂਦ ਰਹਿ ਕੇ ਅਨ-ਮੈਪਡ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਵੋਟਰਾਂ ਦੀ ਮੈਪਿੰਗ ਮੁਕੰਮਲ ਕਰਨਾ ਮਿਥਿਆ ਗਿਆ ਸੀ। ਉਨ੍ਹਾਂ ਲੋਕਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅਗਲੇ ਪੜਾਅ ਤਹਿਤ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣਗੇ। ਪ੍ਰਸ਼ਾਸਨ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣ ਅਤੇ ਟੀਮਾਂ ਨੂੰ ਪੂਰਾ ਸਹਿਯੋਗ ਦੇਣ।

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਟੋਲ-ਫ਼ਰੀ ਨੰਬਰ 1950 ‘ਤੇ ਕਾਲ ਕੀਤੀ ਜਾ ਸਕਦੀ ਹੈ।


Posted

in

,

by

Comments

Leave a Reply

Your email address will not be published. Required fields are marked *