
ਹੁਸ਼ਿਆਰਪੁਰ, 26 ਅਗਸਤ :
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਹੁਸ਼ਿਆਰਪੁਰ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੰਤਵ ਸਹਿਵਾਸੀ ਬੱਚਿਆਂ ਨੂੰ ਨਸ਼ਿਆਂ ਦੇ ਦੁਸ਼-ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਸੀ।
ਇਸ ਪ੍ਰੋਗਰਾਮ ਤਹਿਤ ਸਪੈਸ਼ਲ ਹੋਮ ਅਤੇ ਅਬਜਰਵੇਸ਼ਨ ਹੋਮ ਹੁਸ਼ਿਆਰਪੁਰ ਅਤੇ 108 ਸੰਤ ਨਾਰਾਇਣ ਦਾਸ ਹੋਮ ਫਾਰ ਬਲਾਇੰਡ ਐਂਡ ਹੈਂਡੀਕੈਪਡ, ਬਾਹੋਵਾਲ ਦੇ ਸਹਿਵਾਸੀ ਬੱਚਿਆਂ ਦੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਸਲੋਗਨ, ਡਰਾਇੰਗ, ਗਾਇਨ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਟ੍ਰਾਫੀਆਂ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਦਿਆਂ ਆਪਣਾ ਭਵਿਖ ਸੰਵਾਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਸੁਪਰਡੈਂਟ ਹੋਮ ਪੁਨੀਤ ਕੁਮਾਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਵਿੰਦਰ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸੁਖਜਿੰਦਰ ਸਿੰਘ ਲੀਗਲ ਅਫ਼ਸਰ, ਕਵਿਤਾ ਸ਼ਰਮਾ, ਕਿਰਨ ਸੈਣੀ, ਆਰਤੀ, ਦੀਕਸ਼ਾ, ਜਸਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।