ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ

ਰੂਪਨਗਰ, 09 ਮਾਰਚ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਹਾਜ਼ਰ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਨੇ ਕਿਹਾ ਕਿ ਵਿਦਿਆਰਥੀ ਦੇਸ਼ ਅਤੇ ਸੂਬੇ ਦਾ ਭਵਿੱਖ ਹੁੰਦੇ ਹਨ ਜਿਸ ਲਈ ਇਹ ਜਰੂਰੀ ਹੈ ਕਿ ਵਿਦਿਆਰਥੀ ਸਰੀਰਕ-ਮਾਨਸਿਕ ਤੌਰ ਤੇ ਮਜਬੂਤ ਹੋਣ ਲਈ ਅਤੇ ਨਸ਼ਿਆਂ ਤੋਂ ਬੱਚੇ ਰਹਿਣ ਲਈ ਖੇਡਾਂ, ਯੋਗ ਅਤੇ ਹੋਰ ਚੰਗੇ ਕੰਮਾਂ ਪ੍ਰਤੀ ਆਪਣਾ ਰੁਝਾਨ ਰੱਖਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਸਿਹਤ ਅਤੇ ਖਾਣ-ਪੀਣ ਦਾ ਵਿਸ਼ੇਸ਼ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਵਲ ਜਾਗਰੂਕਤਾ ਨਾਲ ਹੀ ਅਸੀਂ ਨਸ਼ਿਆਂ ਦੇ ਫੈਲਾਅ ਨੂੰ ਰੋਕ ਸਕਦੇ ਹਾਂ ਅਤੇ ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਕਰਦੇ ਹੋਏ ਵਿਦਿਆਰਥੀ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਹੈ ਕਿ ਨਸ਼ੇ ਜਿੱਥੇ ਇਨਸਾਨ ਨੂੰ ਸ਼ਰੀਰਕ ਨੁਕਸਾਨ ਪਹੁੰਚਾ ਕੇ ਬਿਮਾਰੀਆਂ ਲਗਾ ਦਿੰਦੇ ਹਨ ਉੱਥੇ ਹੀ ਇਨਸਾਨ ਮਾਨਸਿਕ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ ਪੀੜਤਾਂ ਨੂੰ ਮੁਫਤ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਰੋਜ਼ਗਾਰ ਸਥਾਪਿਤ ਕਰਨ ਲਈ ਵੀ ਮੱਦਦ ਕੀਤੀ ਜਾਂਦੀ ਹੈ।

ਇਸ ਮੌਕੇ ਪ੍ਰਿੰਸੀਪਲ ਸਰਕਾਰੀ ਕਾਲਜ ਰੂਪਨਗਰ ਸ. ਜਤਿੰਦਰ ਸਿੰਘ ਗਿੱਲ ਵੱਲੋਂ ਨਸ਼ਿਆ ਤੋਂ ਦੂਰ ਰਹਿਣ ਅਤੇ ਪੜਾਈ ਅਤੇ ਖੇਡਾਂ ਵੱਲ ਧਿਆਨ ਦੇਣ ਸਬੰਧੀ ਸਿੱਖਿਆ ਦਿੱਤੀ ਗਈ।

ਇਸ ਸਮਾਗਮ ਵਿੱਚ ਕਾਲਜ ਦੇ ਬੱਚੇ, ਐਨ.ਐਸ.ਐਸ ਦੇ ਵਲੰਟੀਅਰਾਂ ਅਤੇ ਕਾਲਜ ਦੇ ਸਟਾਫ ਅਤੇ ਹੋਰ ਪਤਵੰਤੇ ਸ਼ਾਮਿਲ ਹੋਏ। ਇਸ ਸਮਾਗਮ ਦੌਰਾਨ ਸਿਹਤ ਵਿਭਾਗ ਵੱਲੋਂ ਅਤੇ ਪੁਲਿਸ ਵਿਭਾਗ ਵੱਲੋਂ ਬੱਚਿਆ ਨੂੰ ਨਸ਼ਿਆਂ ਦੀ ਬੁਰਿਆਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨੂਰ ਆਰਟ ਗਰੁੱਪ ਬਠਿੰਡਾ ਵੱਲੋਂ ਨਸ਼ਿਆਂ ਵਿਰੁੱਧ ਇੱਕ ਨੁਕੜ ਨਾਟਕ ਵੀ ਖੇਡਿਆ ਗਿਆ। ਇਸ ਸਮਾਗਮ ਵਿੱਚ ਨਸ਼ਾ ਮੁਕਤ ਸਬੰਧੀ ਪ੍ਰਣ ਵੀ ਲਿਆ ਗਿਆ ਅਤੇ ਰੈਲੀ ਵੀ ਕੱਢੀ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਦਾ ਪੇਟਿੰਗ ਮੁਕਾਬਲਾ ਵੀ ਕਰਵਾਇਆ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਅੰਮ੍ਰਿਤ ਬਾਲਾ, ਕਾਲਜ ਦੇ ਵਾਈਸ ਪ੍ਰਿੰਸੀਪਲ ਮੀਨਾ ਕੁਮਾਰੀ, ਸਿਹਤ ਵਿਭਾਗ ਤੋਂ ਪ੍ਰਭਜੋਤ ਕੌਰ ਅਤੇ ਕਾਲਜ ਦੇ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ।


Posted

in

, ,

by

Comments

Leave a Reply

Your email address will not be published. Required fields are marked *