ਅੰਮ੍ਰਿਤਸਰ 30 ਅਪ੍ਰੈਲ 2024—

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ 019 ਅੰਮ੍ਰਿਤਸਰ ਦੱਖਣੀ ਵਿਧਾਨ ਸਭਾ  ਵੱਲੋ ਅੱਜ ਸਕੰਸਸਸ ਸੁਲਤਾਨਵਿੱਡ ਤੋਂ ਸੁਲਤਾਨਵਿੰਡ ਪਿੰਡ ਵਿੱਚ ਰੈਲੀ ਕੱਢੀ ਗਈ ਜਿਸ ਨੂੰ ਸ. ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਤ ਕੀਤਾ ਗਿਆ ਇਸ ਮੋਕੇ ਸ੍ਰੀਮਤੀ ਗੁਰਿੰਦਰ ਕੋਰ ਪਿ੍ਰਸੀਪਲ ਨੇ ਵੱਖ ਵੱਖ ਸਕੂਲਾਂ  ਤੋ ਆਏ ਅਧਿਆਪਕਾ ਨੂੰ ਜੀ ਆਇਆਂ  ਆਖਿਆ ਇਸ ਮੌਕੇ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਆਪਣੇ ਸੰਬੋਧਨ ਵਿੱਚ ਸਹਾਇਕ ਨੋਡਲ ਅਫ਼ਸਰ ਪ੍ਰਦੀਪ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਾਂ ਤਿਆਰ ਕੀਤਾਆਂ ਗਈਆਂ ਹਨੈ,ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ।ਇਸ ਮੋਕੇ ਜਸਵਿੰਦਰ ਸਿੰਘ ਡੇਡੀਕੇਟ ਏ ਈ. ਆਰ ੳ ਨੇ ਕਿਹਾ ਕਿ ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਕੋਈ ਵੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰ, ਬੂਥ ਨੰਬਰ, ਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਜਿਹੀ ਕੋਈ ਵੀ ਜਾਣਕਾਰੀ ਲੈ ਸਕਦਾ ਹੈ, ਇਸ ਮੌਕੇ ਵਿਿਦਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਇਸ ਮੌਕੇ ਸਰਨਜੀਤ , ਮਨਦੀਪ , ਮਨਪ੍ਰੀਤ ਕੌਰ, ਕੇਵਲ ਕਿ੍ਰਸਨ ,ਸੁਖਦੇਵ ਸਿੰਘ, ਸ਼ੁਭ ਕਿਰਨ ,ਇਕਬਾਲ,ਦਵਿੰਦਰ ਸਿੰਘ  ਵੀ ਹਾਜ਼ਰ ਸਨ।

Leave a Reply

Your email address will not be published. Required fields are marked *