ਸਵੀਪ ਟੀਮ ਹੁਣ ਕਰੇ ਪੁਕਾਰ, ਕਰੋ ਇਸਤੇਮਾਲ ਵੋਟ ਦਾ ਅਧਿਕਾਰ’ ਸੰਗਰਾਂਦ ਮੌਕੇ ਹਲਕਾ ਬੱਲੂਆਣਾ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਗੂੰਜੀ ਟੀਮ ਸਵੀਪ

 ਅਬੋਹਰ 14 ਮਈ

 ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸੀਡੀਪੀਓ ਸ਼੍ਰੀਮਤੀ ਨਵਦੀਪ ਕੌਰ ਅਤੇ ਉਹਨਾਂ ਦੀ ਟੀਮ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ, ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਅਤੇ ਪਿੰਡ ਬੱਲੂਆਣਾ ਦੀਆਂ ਆਸ਼ਾ ਵਰਕਰਾਂ ਦੇ ਨਾਲ ਅੱਜ ਸੰਗਰਾਂਦ ਮੌਕੇ ਪਿੰਡ ਬੱਲੂਆਣਾ ਦੇ ਗੁਰਦੁਆਰਾ ਸ਼੍ਰੀ ਟਿੱਬਾ ਸਾਹਿਬ ਅਤੇ ਇਸੇ ਪਿੰਡ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਟੀਮ ਸਵੀਪ ਨੇ ਵੋਟਰ ਜਾਗਰੁਕਤਾ ਮੁਹਿੰਮ ਚਲਾਈ ਅਤੇ ਪਿੰਡਵਾਸੀਆਂ ਅਤੇ ਆਮ ਜਨਤਾ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਅਗਲੇ ਮਹੀਨੇ ਦੀ ਇੱਕ ਤਰੀਕ ਨੂੰ ਵੋਟ ਪਾਉਣ ਲਈ ਜਾਗਰੁਕ ਕੀਤਾ।

ਟੀਮ ਦੀ ਬੇਨਤੀ ਪ੍ਰਵਾਨ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਆਈ ਹੋਈ ਸੰਗਤ ਨੂੰ ਵੋਟ ਪਾਉਣ ਦੀ ਬੇਨਤੀ ਵੀ ਕੀਤੀ ਗਈ। ਪਿੰਡ ਬੱਲੂਆਣਾ ਦੀਆਂ ਇਹਨਾਂ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਨੈਸ਼ਨਲ ਹਾਈਵੇ ਤੇ ਮੌਜੂਦ ਦੁਕਾਨਦਾਰਾਂ ਨੂੰ ਪੰਪਫਲੈਟ ਵੰਡ ਕੇ ਵੋਟ ਪਾਉਣ ਲਈ ਪ੍ਰੇਰਿਆ ਗਿਆ ਅਤੇ ਜਨਤਕ ਥਾਵਾਂ ਤੇ ਸਟੀਕਰ ਵੀ ਚਸਪਾ ਕੀਤੇ ਗਏ ਤਾਂ ਜੋ ਆਉਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਇਸ ਚੋਣ–ਉਤਸਵ ਨੂੰ ਕਾਮਯਾਬ ਬਣਾਇਆ ਜਾ ਸਕੇ।

Leave a Reply

Your email address will not be published. Required fields are marked *