Tag: Breaking News Punjab

  • ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ

    ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ

    ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ: ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਬ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਇਸ ਮੁਹਿੰਮ ਤਹਿਤ ਜਾਗਰੁਕਤਾ ਕੀਤੀ ਗਈ। ਮੌਕੇ ਤੇ ਕਿਸਾਨਾਂ ਦੇ ਸੁਝਾਅ ਲਏ ਗਏ ਤੇ ਅਤੇ ਉਹਨਾਂ ਦੇ ਖੇਤੀ ਸਬੰਧੀ ਖਦਸ਼ਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ।ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿੱਤ ਵੀ ਉੋਪਲਬਧ ਕਰਵਾਇਆ ਗਿਆ।

  • ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ – ਡਿਪਟੀ ਕਮਿਸ਼ਨਰ

    ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ – ਡਿਪਟੀ ਕਮਿਸ਼ਨਰ

    ਗੁਰਦਾਸਪੁਰ, 15 ਜੂਨ ( ) – ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਵਿਸ਼ੇ `ਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਇੱਕ ਦਿਨਾਂ ਟ੍ਰੇਨਿੰਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗੁਵਾਈ ਹੇਠ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਗਰਭਵਤੀ ਮਾਵਾਂ ਦੀ ਦੇਖਭਾਲ…

  • ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ

    ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ

    ਬਰਨਾਲਾ, 15 ਜੂਨ        ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਣਾਏ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ।     ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਨੇ ਇੱਥੇ ਸਿਵਲ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ।  ਓਨ੍ਹਾਂ ਅੱਜ ਸਿਵਲ…

  • ਛੇਵੀਂ ਜੂਨੀਅਰ ਲੜਕੇ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਸੁਨਾਮ ਵਿਖੇ ਸਫਲਤਾਪੂਰਵਕ ਸਮਾਪਤ

    ਛੇਵੀਂ ਜੂਨੀਅਰ ਲੜਕੇ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਸੁਨਾਮ ਵਿਖੇ ਸਫਲਤਾਪੂਰਵਕ ਸਮਾਪਤ

    ਸੁਨਾਮ, 15 ਜੂਨ (000) – 13, 14 ਅਤੇ 15 ਜੂਨ ਨੂੰ ਸੁਨਾਮ ਦੇ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਆਯੋਜਿਤ 6ਵੀਂ ਜੂਨੀਅਰ ਲੜਕੇ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਅੱਜ ਸਫਲਤਾਪੂਰਵਕ ਸਮਾਪਤ ਹੋਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ, ਜਿਸ ਵਿੱਚ ਸੂਬੇ ਦੀ ਅਮੀਰ ਮੁੱਕੇਬਾਜ਼ੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਕੈਬਨਿਟ ਮੰਤਰੀ ਪੰਜਾਬ,…

  • ਚੇਅਰਮੈਨ ਗੜ੍ਹੀ ਵੱਲੋਂ ਭਗਤ ਕਬੀਰ ਜੀ ਦੇਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

    ਚੇਅਰਮੈਨ ਗੜ੍ਹੀ ਵੱਲੋਂ ਭਗਤ ਕਬੀਰ ਜੀ ਦੇਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

    ਲੁਧਿਆਣਾ, 15 ਜੂਨ (000) –  ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੋਧੇਵਾਲ ਬਸਤੀ ਵਿਖੇ ਹਾਜ਼ਰੀ ਲਗਵਾਈ। ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਤ ਕਬੀਰ ਜੀ ਵੱਲੋਂ ਦਰਸਾਏ ਮਾਰਗ…

  • ਮੈਥਾਨੋਲ ਦੀ ਗੈਰਕਾਨੂੰਨੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ: ਡਿਪਟੀ ਕਮਿਸ਼ਨਰ ਸਾਗਰ ਸੇਤੀਆ

    ਮੈਥਾਨੋਲ ਦੀ ਗੈਰਕਾਨੂੰਨੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ: ਡਿਪਟੀ ਕਮਿਸ਼ਨਰ ਸਾਗਰ ਸੇਤੀਆ

    ਮੋਗਾ, 15 ਜੂਨ:  ਸੂਬੇ ਵਿੱਚ ਨਾਜਾਇਜ਼ ਅਤੇ ਅਣ-ਅਧਿਕਾਰਤ ਤੌਰ ਤੇ ਤਿਆਰ ਕੀਤੀ ਸ਼ਰਾਬ ਦੀ ਵਰਤੋਂ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਐੱਸ.ਡੀ.ਐਮਜ਼ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖੋ-ਵੱਖ ਅਧਿਕਾਰੀਆਂ ਨੂੰ ਹਦਾਇਤ ਕੀਤੀ…

  • ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲੁਧਿਆਣਾ ਉਪਚੋਣ ‘ਚ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਲਈ ਰਾਜਗੁਰੂ ਨਗਰ ‘ਚ ਚੋਣ ਪ੍ਰਚਾਰ

    ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲੁਧਿਆਣਾ ਉਪਚੋਣ ‘ਚ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਲਈ ਰਾਜਗੁਰੂ ਨਗਰ ‘ਚ ਚੋਣ ਪ੍ਰਚਾਰ

    ਫਾਜ਼ਿਲਕਾ 14 ਜੂਨ   ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਲੁਧਿਆਣਾ ਦੇ ਰਾਜਗੁਰੂ ਨਗਰ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਘਰ-ਘਰ ਜਾ ਕੇ ਲੋਕਾਂ ਨਾਲ ਮਿਲਾਪ ਕੀਤਾ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਸੰਜੀਵ ਅਰੋੜਾ ਨੂੰ ਭਾਰੀ ਵੋਟਾਂ ਨਾਲ…

  • ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

    ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

    ਜਲੰਧਰ, 14 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰ. 41 ’ਚ ਨਕੋਦਰ ਰੋਡ ਦਿਓਲ ਨਗਰ ਤੋਂ ਏਕਤਾ ਗੈਸ ਏਜੰਸੀ ਤੱਕ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।  ਸੜਕ ਦਾ ਨੀਂਹ ਪੱਥਰ ਰੱਖਣ ਮੌਕੇ…

  • ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

    ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

    ਜਲੰਧਰ, 14 ਜੂਨ :  ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿੱਚ 6ਵੀਂ ਜਮਾਤ ਲਈ ਸਾਲ 2026-27 ਦੀ ਚੋਣ ਪ੍ਰੀਖਿਆ 13 ਦਸੰਬਰ 2025 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋਣੀ ਹੈ, ਜਿਸ ਦੇ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ ਤੋਂ ਬਿਨੈ-ਪੱਤਰ ਆਨਲਾਈਨ ਮੰਗੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ…

  • ਪੰਜਾਬ ਸਰਕਾਰ ਅਤੇ ‘ਆਪ’ ਨੇ ‘ਇੱਕ ਰਾਸ਼ਟਰ ਇੱਕ ਚੋਣ’ ਪ੍ਰਸਤਾਵ ‘ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

    ਪੰਜਾਬ ਸਰਕਾਰ ਅਤੇ ‘ਆਪ’ ਨੇ ‘ਇੱਕ ਰਾਸ਼ਟਰ ਇੱਕ ਚੋਣ’ ਪ੍ਰਸਤਾਵ ‘ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 14 ਜੂਨ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ‘ਇੱਕ ਰਾਸ਼ਟਰ ਇੱਕ ਚੋਣ’ ਸੋਧ ਬਿੱਲ ‘ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਖ਼ਤ ਇਤਰਾਜ਼ ਦਰਜ ਕਰਵਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ…

  • ‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

    ‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 105ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 1 ਕਿਲੋ ਅਫੀਮ, 2.8 ਕਿਲੋ ਗਾਂਜਾ ਅਤੇ…

  • ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

    ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

    ਚੰਡੀਗੜ੍ਹ, 14 ਜੂਨ: ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ ਅਤੇ ਅਲੀਸ਼ਾ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਆਊਟ ਹੋਣ ਉੱਤੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ…

  • ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

    ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

    ਚੰਡੀਗੜ੍ਹ, 14 ਜੂਨ: ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਸ ਇੰਸਟੀਚਿਊਟ ਦੇ ਤਿੰਨ ਕੈਡਿਟਾਂ- ਮੋਹਾਲੀ ਤੋਂ ਗੌਰਵ ਸਿੰਘ, ਬਠਿੰਡਾ ਤੋਂ ਨਿਖਿਲ ਬਾਂਸਲ ਅਤੇ ਹੁਸ਼ਿਆਰਪੁਰ ਤੋਂ ਸਮਯ ਸੈਣੀ- ਨੂੰ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.),…

  • ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

    ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

    ਚੰਡੀਗੜ੍ਹ,14 ਜੂਨ :  ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ  ਪ੍ਰੋ. ਡਾ. ਸੁਖਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਕਾਰਬਨ ਡੇਟਿੰਗ, ਮਿੱਟੀ ਪਾਣੀ ਦੇ ਆਈਸੋਟੋਪ ਅਧਿਐਨ ਅਤੇ ਪੰਜਾਬ ਦੇ ਸੀਪੇਜ ਅਧਿਐਨ ਨੂੰ…

  • ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

    ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

    ਚੰਡੀਗੜ੍ਹ, 14 ਜੂਨ: ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।  ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ…

  • ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

    ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

    ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਇਲਾਕੇ ਦੇ ਵਸਨੀਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਏਗੀ, ਜਿਸ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਕਿੱਲਤ ਤੋਂ ਰਾਹਤ ਮਿਲੇਗੀ।    ਵਿਧਾਇਕ…

  • ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ ‘ਚੜ੍ਹਦਾ ਸੂਰਜ’ ਮੁਹਿੰਮ ਦੀ ਕੀਤੀ ਸ਼ੁਰੂਆਤ

    ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ ‘ਚੜ੍ਹਦਾ ਸੂਰਜ’ ਮੁਹਿੰਮ ਦੀ ਕੀਤੀ ਸ਼ੁਰੂਆਤ

    ਹੁਸ਼ਿਆਰਪੁਰ, 13 ਜੂਨ :          ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਕ ਸਾਂਝਾ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਚੜ੍ਹਦਾ ਸੂਰਜ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਰੈੱਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ,…

  • ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

    ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

    ਜਲੰਧਰ, 13 ਜੂਨ :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਤਹਿਸੀਲਦਾਰ, ਜਲੰਧਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ…

  • ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ

    ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ

    ਜਲੰਧਰ, 13 ਜੂਨ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੱਤਿਅਮ ਕਾਲਜ ਸਕਿੱਲ ਸੈਂਟਰ, ਲੋਹੀਆਂ ਖਾਸ ਵਿਖੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਰਵਾਏ ਗਏ ਇਸ ਸੈਸ਼ਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ…

  • ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

    ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

    ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ…