Tag: Breaking News Punjab
-

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ
ਚੰਡੀਗੜ੍ਹ, 28 ਮਈ: ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਇੰਦਰਪਾਲ ਸਿੰਘ ਧੰਨਾ ਨੇ ਅੱਜ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਟੀ.ਵੀ.ਐਸ.ਐਨ. ਪ੍ਰਸਾਦ, ਆਈ.ਏ.ਐਸ. (ਸੇਵਾਮੁਕਤ), ਸਾਬਕਾ ਮੁੱਖ ਸਕੱਤਰ, ਹਰਿਆਣਾ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਸੀ.ਆਈ.ਸੀ. ਇੰਦਰਪਾਲ ਸਿੰਘ ਧੰਨਾ, ਜਿਨ੍ਹਾਂ ਦੇ ਨਾਲ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ…
-

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 28 ਮਈ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ…
-

ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ 28 ਮਈ : ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ…
-

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ
ਚੰਡੀਗੜ੍ਹ / ਕਪੂਰਥਲਾ, 27 ਮਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ “ ਮੈਮੋਰੰਡਮ…
-

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ, 27 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ…
-

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 27 ਮਈ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ
ਚੰਡੀਗੜ੍ਹ 27 ਮਈ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ…
-

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਮਈ, 2025 :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ…
-

ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕਦਾ ਹੈ ਵੋਟ; ਭਾਰਤੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ ਜਾਰੀ
ਚੰਡੀਗੜ੍ਹ/ਲੁਧਿਆਣਾ, 27 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ ਦੀ ਤਸਦੀਕ ਉਪਰੰਤ ਪੰਜਾਬ…
-

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ
ਚੰਡੀਗੜ੍ਹ / ਅਬੋਹਰ, 27 ਮਈ:ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਡਿਊਟੀ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127 ਨਸ਼ਾ ਤਸਕਰ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 27ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…
-

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ
ਚੰਡੀਗੜ੍ਹ/ਨਵੀਂ ਦਿੱਲੀ, 27 ਮਈ: ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ ਨੂੰ ਲੈ ਕੇ ਅੱਜ ਕੇਂਦਰੀ ਕੋਲਾ ਤੇ ਖਣਨ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨਾਲ ਇਥੋਂ ਦੇ ਸ਼ਾਸਤਰੀ ਭਵਨ ਵਿਖੇ ਅਹਿਮ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ…
-

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ 40 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀ
ਗੁਰਦਾਸਪੁਰ, 27 ਮਈ ( ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ ਵਿਕਾਸ ਕਾਰਜਾਂ ਲਈ 40 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ। ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ `ਸਕੂਲ…
-

ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਮਾਜ ਦਾ ਹਰ ਵਰਗ ਸਹਿਯੋਗ ਦੇਵੇ- ਸੇਖੋਂ
ਫ਼ਰੀਦਕੋਟ 27 ਮਈ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਸ਼ੇਰ ਸਿੰਘ ਵਾਲਾ, ਢਾਬ ਸ਼ੇਰ ਸਿੰਘ ਵਾਲਾ ਅਤੇ ਕੋਠੇ ਢਾਬ ਸ਼ੇਰ ਸਿੰਘ ਵਾਲਾ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ…
-

ਵਿਧਾਇਕ ਅਮੋਲਕ ਸਿੰਘ ਦੀ ਰਹਿਨੁਮਾਈ ਹੇਠ ਸੁਖਜੀਤ ਸਿੰਘ ਢਿੱਲਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਜੈਤੋ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
ਜੈਤੋ 27 ਮਈ ( ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ, ਜਿਸ ਵਿੱਚ ਪਿੰਡ ਦੀਆਂ ਪੰਚਾਇਤਾਂ, ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਪੂਰਨ ਸਹਿਯੋਗ ਦੇ ਰਹੀਆਂ ਹਨ । ਹਲਕਾ ਜੈਤੋ ਸ. ਅਮੋਲਕ ਸਿੰਘ…
-

ਨਸ਼ਾ ਮੁਕਤੀ ਯਾਤਰਾ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡਾਂ ‘ਚ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ
ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 27 ਮਈ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ, ਗੱਗੜ ਅਤੇ ਮਹਿਣਾ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ…
-

ਵਰਦੀ ਤੋਂ ਪ੍ਰੇਰਨਾ: ਟੌਪਰਾਂ ਨੇ ਦੇਖਿਆ ਪੁਲਿਸ ਸੇਵਾ ਦਾ ਅਸਲੀ ਚਿਹਰਾ
ਹੁਸ਼ਿਆਰਪੁਰ, 27 ਮਈ: ਸਖ਼ਤ ਮਿਹਨਤ ਅਤੇ ਲਗਨ ਨਾਲ ਬਾਰ੍ਹਵੀਂ ਕਲਾਸ ਵਿੱਚ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਸਥਾਨ ਹਾਸਲ ਕਰਨ ਵਾਲੇ ਤਿੰਨ ਹੋਣਹਾਰ ਵਿਦਿਆਰਥੀਆ ਨੇ ਅੱਜ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ ‘ਇਕ ਦਿਨ ਐਸ.ਐਸ.ਪੀ ਦੇ ਨਾਲ’ ਪ੍ਰੋਗਰਾਮ ਤਹਿਤ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨਾਲ ਪੂਰਾ ਦਿਨ ਬਿਤਾਇਆ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਪੁਲਿਸ ਸੇਵਾ ਦੀ ਕਾਰਜਸ਼ੈਲੀ, ਅਨੁਸ਼ਾਸਨ ਅਤੇ…
-

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਘਨੌਰ ਹਲਕੇ ਦੇ ਸਰਕਾਰੀ ਸਕੂਲਾਂ ’ਚ 60 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ
ਘਨੌਰ, 27 ਮਈ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਜਮੀਤਗੜ੍ਹ ਵਿਖੇ 29 ਲੱਖ ਰੁਪਏ ਦੀ ਗ੍ਰਾਂਟ ਨਾਲ ਬਣੇ ਤਿੰਨ ਸਮਾਰਟ ਰੂਮ, ਫ਼ਰਨੀਚਰ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਸੋਨੇਮਜਰਾ ਵਿੱਚ 15 ਲੱਖ ਨਾਲ ਬਣੇ ਦੋ…
-

ਜ਼ਿਲ੍ਹਾ ਸੰਗਰੂਰ ਦੀਆਂ ਟਾਪਰ ਵਿਦਿਆਰਥਣਾਂ ਨੇ ਬਿਤਾਇਆ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਪੂਰਾ ਦਿਨ
ਸੰਗਰੂਰ, 27 ਮਈ (000) – ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ…
-

ਜ਼ਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੈਨਾਇਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ: ਡਿਪਟੀ ਕਮਿਸ਼ਨਰ
ਬਰਨਾਲਾ, 27 ਮਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਵ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੈਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਨ੍ਹਾਂ…